CM ਕੇਜਰੀਵਾਲ ਨੇ ਕੌਮਾਂਤਰੀ ਮਹਿਲਾ ਦਿਵਸ ''ਤੇ ਨਾਰੀ ਸ਼ਕਤੀ ਨੂੰ ਕੀਤਾ ਨਮਨ
Wednesday, Mar 08, 2023 - 10:23 AM (IST)

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਯਾਨੀ ਕਿ ਅੱਜ ਕੌਮਾਂਤਰੀ ਮਹਿਲਾ ਦਿਵਸ 'ਤੇ ਸੰਪੂਰਨ ਨਾਰੀ ਸ਼ਕਤੀ ਨੂੰ ਨਮਨ ਕੀਤਾ ਹੈ। ਕੇਜਰੀਵਾਲ ਨੇ ਟਵੀਟ ਕੀਤਾ ਕਿ ਕੌਮਾਂਤਰੀ ਮਹਿਲਾ ਦਿਵਸ ਮੌਕੇ ਮੈਂ ਸੰਪੂਰਨ ਨਾਰੀ ਸ਼ਕਤੀ ਨੂੰ ਨਮਨ ਕਰਦਾ ਹੈ। ਔਰਤਾਂ ਹੀ ਸਾਡੇ ਘਰ ਅਤੇ ਸਮਾਜ ਨੂੰ ਸੰਸਕਾਰ ਅਤੇ ਆਕਾਰ ਦਿੰਦੀਆਂ ਹਨ। ਸਾਡੇ ਪੂਰੇ ਸਮਾਜ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਨੂੰ ਅੱਗੇ ਵਧਣ ਵਿਚ ਮੌਕੇ, ਹੌਸਲਾ ਅਤੇ ਸਮਰਥਨ ਦੇਈਏ।
ਦੱਸ ਦੇਈਏ ਕਿ ਕੌਮਾਂਤਰੀ ਮਹਿਲਾ ਦਿਵਸ ਹਰੇਕ ਸਾਲ 8 ਮਾਰਚ ਨੂੰ ਦੁਨੀਆ ਦੇ ਵੱਖ-ਵੱਖ ਖੇਤਰਾਂ ਵਿਚ ਔਰਤਾਂ ਪ੍ਰਤੀ ਸਨਮਾਨ, ਪ੍ਰਸ਼ੰਸਾ ਅਤੇ ਪਿਆਰ ਜ਼ਾਹਰ ਕਰਦੇ ਹੋਏ ਔਰਤਾਂ ਦੇ ਆਰਥਿਕ, ਸਿਆਸੀ ਅਤੇ ਸਮਾਜਿਕ ਪ੍ਰਾਪਤੀਆਂ ਅਤੇ ਮੁਸ਼ਕਲਾਂ ਦੀ ਸਾਪੇਖਤਾ ਨੂੰ ਮਨਾਉਣ ਲਈ ਤਿਉਹਾਰ ਵਜੋਂ ਮਨਾਇਆ ਜਾਂਦਾ ਹੈ।