CM ਕੇਜਰੀਵਾਲ ਨੇ ਆਪਣੇ ਜਨਮ ਦਿਨ ''ਤੇ ਕਿਹਾ, ''ਇਸ ਵਾਰ ਦਿੱਲੀ ''ਚ 70 ਸੀਟਾਂ ''ਤੇ ਜਿੱਤਾਂਗੇ''

Friday, Aug 16, 2019 - 10:25 PM (IST)

CM ਕੇਜਰੀਵਾਲ ਨੇ ਆਪਣੇ ਜਨਮ ਦਿਨ ''ਤੇ ਕਿਹਾ, ''ਇਸ ਵਾਰ ਦਿੱਲੀ ''ਚ 70 ਸੀਟਾਂ ''ਤੇ ਜਿੱਤਾਂਗੇ''

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਆਪਣੇ ਜਨਮ ਦਿਨ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਗਲੇ ਸਾਲ ਹੋਣ ਵਾਲੇ ਚੋਣ 'ਚ ਪਾਰਟੀ ਸਾਰੀਆਂ 70 ਸੀਟਾਂ 'ਤੇ ਜਿੱਤ ਹਾਸਲ ਕਰੇਗੀ।
ਆਪ ਦੇ ਰਾਸ਼ਟਰੀ ਕੋਆਰਡੀਨੇਟਰ ਨੇ ਉਨ੍ਹਾਂ ਦੇ 51ਵੇਂ ਜਨਮ ਦਿਨ 'ਤੇ ਵਧਾਈ ਦੇਣ ਪਹੁੰਚੇ ਪਾਰਟੀ ਦੇ ਵਰਕਰਾਂ ਨੂੰ ਸੰਬੋਧਿਤ ਕੀਤਾ। ਪਾਰਟੀ ਦੇ ਅਧਿਕਾਰਕ ਟਵਿਟਰ ਹੈਂਡਲ 'ਤੇ ਪੋਸਟ ਕੀਤੇ ਗਏ ਇਕ ਵੀਡੀਓ 'ਚ ਉਨ੍ਹਾਂ ਕਿਹਾ, 'ਮੈਂ ਆਪ ਵਰਕਰਾਂ ਦਾ ਪਾਰਟੀ ਪ੍ਰਤੀ ਦਿੱਤੇ ਗਏ ਯੋਗਦਾਨ ਲਈ ਧੰਨਵਾਦ ਕਰਦਾ ਹਾਂ। ਪਿਛਲੀ ਵਿਧਾਨ ਸਭਾ ਚੋਣ 'ਚ ਅਸੀਂ 67 ਸੀਟ 'ਤੇ ਜਿੱਤ ਹਾਸਲ ਕੀਤੀ ਸੀ ਪਰ ਇਸ ਵਾਰ ਸਾਰੀਆਂ 70 ਸੀਟਾਂ 'ਤੇ ਜਿੱਤ ਹਾਸਲ ਕਰਾਂਗੇ।' ਆਪ ਨੇ ਪਿਛਲੀ ਵਿਧਾਨ ਸਭਾ ਚੋਣ 'ਚ ਇਤਿਹਾਸਕ ਜਿੱਤ ਦਰਜ ਕੀਤੀ ਸੀ ਅਤੇ ਦਿੱਲੀ 'ਚ 70 'ਚੋਂ 67 ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕੇਜਰੀਵਾਲ ਨੂੰ ਉਨ੍ਹਾਂ 4ਦੇ ਜਨਮ ਦਿਨ 'ਤੇ ਵਧਾਈ ਦਿੱਤੀ।
ਪੀ.ਐੱਮ. ਮੋਦੀ ਨੇ ਟਵੀਟ ਕੀਤਾ, 'ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀ ਵਧਾਈ। ਉਨ੍ਹਾਂ ਦੀ ਚੰਗੀ ਸਿਹਤ ਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।' ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ, ਪੱਛਮੀ ਮੁੱਖ ਮੰਤਰੀ ਮਮਤਾ ਬੈਨਰਜੀ, ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਤੇ ਭਾਜਪਾ ਸੰਸਦ ਮੈਂਬਰ ਰਾਜੀਵ ਚੰਦਰ ਸ਼ੇਖਰ ਸਣੇ ਕਈ ਹੋਰਾਂ ਨੇ ਕੇਜਰੀਵਾਲ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ।


author

Inder Prajapati

Content Editor

Related News