CM ਕੇਜਰੀਵਾਲ ਨੇ ਕੀਤਾ ਵੱਡਾ ਐਲਾਨ- ਦਿੱਲੀ ''ਚ ਬਿਨਾਂ ਪਟਾਕਿਆਂ ਦੇ ਮਨਾਈ ਜਾਵੇਗੀ ਦੀਵਾਲੀ

11/05/2020 1:42:11 PM

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਧਦੇ ਪ੍ਰਦੂਸ਼ਣ ਨੂੰ ਵੇਖਦਿਆਂ ਵੀਰਵਾਰ ਨੂੰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਇਸ ਵਾਰ ਦਿੱਲੀ 'ਚ ਪਟਾਕਿਆਂ 'ਤੇ ਪਾਬੰਦੀ ਰਹੇਗੀ। ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਦਿੱਲੀ 'ਚ ਪਟਾਕੇ ਨਹੀਂ ਚਲਾਏ ਜਾਣਗੇ। ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਪਿਛਲੀ ਵਾਰ ਵਾਂਗ ਇਸ ਵਾਰ ਵੀ ਦਿੱਲੀ ਦੇ ਅਸੀਂ 2 ਕਰੋੜ ਲੋਕ ਇਕੱਠੇ ਮਿਲ ਕੇ ਦੀਵਾਲੀ ਮਨਾਵਾਂਗੇ। ਸ਼ਾਮ ਨੂੰ ਅਸੀਂ ਸਾਰੇ ਆਪਣੇ-ਆਪਣੇ ਘਰਾਂ 'ਚ ਲਕਸ਼ਮੀ ਮਾਤਾ ਦੀ ਪੂਜਾ ਕਰਾਂਗੇ ਅਤੇ ਦੀਵਾਲੀ ਮਨਾਵਾਂਗੇ।

ਇਹ ਵੀ ਪੜ੍ਹੋ: ਬੱਚੇ ਨੂੰ ਬੈਗ 'ਚ ਚਿੱਠੀ ਨਾਲ ਲਵਾਰਿਸ ਛੱਡ ਗਿਆ ਪਿਤਾ, ਲਿਖਿਆ- 'ਕੁਝ ਦਿਨ ਮੇਰੇ ਪੁੱਤ ਨੂੰ ਪਾਲ ਲਓ'

ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਹਾਲਤ ਵਿਚ ਅਸੀਂ ਪਟਾਕੇ ਨਹੀਂ ਚਲਾਵਾਂਗੇ। ਜੇਕਰ ਅਸੀਂ ਪਟਾਕੇ ਚਲਾਵਾਂਗੇ ਤਾਂ ਅਸੀਂ ਆਪਣੇ ਹੀ ਬੱਚਿਆਂ ਦੀ ਜ਼ਿੰਦਗੀ ਨਾਲ ਖੇਡ ਰਹੇ ਹਾਂ। ਆਪਣੇ ਦਿੱਲੀ ਦੇ ਪਰਿਵਾਰ ਦੀ ਜ਼ਿੰਦਗੀ ਨਾਲ ਖੇਡ ਰਹੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿਚ ਇਸ ਵਾਰ ਕੋਰੋਨਾ ਵਾਇਰਸ ਅਤੇ ਪ੍ਰਦੂਸ਼ਣ ਦੋਹਾਂ ਦਾ ਕਹਿਰ ਹੈ। ਦਿੱਲੀ ਵਾਸੀਆਂ ਅਤੇ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਸਥਿਤੀ ਨਾਲ ਨਜਿੱਠ ਲਿਆ ਜਾਵੇਗਾ। ਪ੍ਰਦੂਸ਼ਣ ਦੀ ਵਜ੍ਹਾ ਨਾਲ ਕੋਰੋਨਾ ਦੀ ਸਥਿਤੀ ਜ਼ਿਆਦਾ ਖਰਾਬ ਹੋ ਰਹੀ ਹੈ। ਹਰ ਸਾਲ ਪ੍ਰਦੂਸ਼ਣ ਇਨ੍ਹੀਂ ਦਿਨੀਂ ਹੁੰਦਾ ਹੈ। ਗੁਆਂਢੀ ਸੂਬਿਆਂ 'ਚ ਪਰਾਲੀ ਸਾੜਨ ਤੋਂ ਬਾਅਦ ਧੂੰਆਂ ਦਿੱਲੀ ਵੱਲ ਆਉਂਦਾ ਹੈ, ਦੁੱਖ ਦੀ ਗੱਲ ਇਹ ਹੈ ਕਿ ਹਰ ਸਾਲ ਇਵੇਂ ਹੁੰਦਾ ਹੈ ਪਰ ਸਰਕਾਰਾਂ ਨੇ ਕੋਈ ਕਦਮ ਨਹੀਂ ਚੁੱਕਿਆ। ਦੱਸ ਦੇਈਏ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ 'ਚ ਪਰਾਲੀ ਸਾੜਨ ਨਾਲ ਧੂੰਆਂ ਹੁੰਦਾ ਹੈ। ਪਰਾਲੀ ਸਾੜਨ ਕਾਰਨ ਦਿੱਲੀ ਵਿਚ ਪ੍ਰਦੂਸ਼ਣ ਵੱਧ ਰਿਹਾ ਹੈ।

ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਹੱਸਦੇ-ਵੱਸਦੇ ਘਰ 'ਚ ਪਏ ਕੀਰਨੇ, ਧਮਾਕੇ ਮਗਰੋਂ ਡਿੱਗਿਆ ਘਰ, ਅਨਾਥ ਹੋਏ ਦੋ ਬੱਚੇ


Tanu

Content Editor

Related News