ਰਿਸ਼ਵਤ ਸੰਬੰਧੀ ਟਿੱਪਣੀ ਨੂੰ ਲੈ ਕੇ ਮੁਸ਼ਕਲ ''ਚ ਫਸੇ ਮੁੱਖ ਮੰਤਰੀ ਕੇਜਰੀਵਾਲ

02/03/2018 4:33:37 PM

ਪਣਜੀ— ਰਿਸ਼ਵਤ ਸੰਬੰਧੀ ਟਿੱਪਣੀ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁਸ਼ਕਲ 'ਚ ਫਸਦੇ ਹੋਏ ਦਿਖਾਈ ਦੇ ਰਹੇ ਹਨ। ਗੋਆ ਦੀ ਇਕ ਸਥਾਨਕ ਅਦਾਲਤ ਨੇ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਕੇਜਰੀਵਾਲ ਦੀ ਰਿਸ਼ਵਤ ਸੰਬੰਧੀ ਟਿੱਪਣੀ ਨੂੰ ਲੈ ਕੇ ਉਨ੍ਹਾਂ ਦੇ ਖਿਲਾਫ ਦਾਇਰ ਇਕ ਮਾਮਲੇ 'ਚ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਮਾਪੁਸਾ ਦੇ ਨਿਆਇਕ ਮੈਜਿਸਰੇਟ ਨੇ 'ਆਪ' ਨੇਤਾ ਸ਼ੁੱਕਰਵਾਰ ਨੂੰ ਨੋਟਿਸ ਜਾਰੀ ਕੀਤਾ ਅਤੇ ਮਾਮਲੇ 'ਤੇ ਅਗਲੀ ਸੁਣਵਾਈ ਲਈ 8 ਫਰਵਰੀ ਦੀ ਤਾਰੀਕ ਤੈਅ ਕੀਤੀ।
ਚੋਣ ਕਮਿਸ਼ਨ ਨੇ ਦਿੱਤੇ ਸਨ ਸ਼ਿਕਾਇਤ ਦਰਜ ਕਰਨ ਦੇ ਆਦੇਸ਼
ਚੋਣ ਕਮਿਸ਼ਨ ਨੇ ਜਨਵਰੀ 2017 'ਚ ਪੁਲਸ ਨੂੰ ਕੇਜਰੀਵਾਲ ਦੇ ਖਿਲਾਫ ਸ਼ਿਕਾਇਤ ਦਰਜ ਕਰਨ ਦੇ ਆਦੇਸ਼ ਦਿੱਤੇ ਸਨ। ਕੇਜਰੀਵਾਲ ਨੇ ਜਨਤਕ ਤੌਰ 'ਤੇ ਵੋਟਰਾਂ ਨੂੰ ਅਪੀਲ ਕੀਤੀ ਸੀ ਕਿ ਉਹ ਗੋਆ ਚੋਣਾਂ ਦੌਰਾਨ ਵਿਰੋਧੀ ਦਲਾਂ ਵੱਲੋਂ ਉਨ੍ਹਾਂ ਨੂੰ ਵੋਟ ਦੇਣ ਦੇ ਬਦਲੇ 'ਚ ਦਿੱਤੀ ਜਾਣ ਵਾਲੀ ਰਿਸ਼ਵਤ ਲੈ ਲੈਣ। ਗੋਆ 'ਚ ਪਿਛਲੇ ਸਾਲ ਫਰਵਰੀ 'ਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਚੋਣ ਕਮਿਸ਼ਨ ਦੇ ਸਥਾਨਕ ਅਧਿਕਾਰੀਆਂ ਨੇ ਮਾਪੁਸਾ ਥਾਣੇ 'ਚ ਕੇਜਰੀਵਾਲ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ।


Related News