ਸੁਸ਼ੀਲ ਰਿੰਕੂ ਨਾਲ ਮੁਲਾਕਾਤ ਮਗਰੋਂ CM ਕੇਜਰੀਵਾਲ ਨੇ ਟਵੀਟ ਕਰ ਆਖੀ ਇਹ ਗੱਲ
Sunday, May 14, 2023 - 03:53 PM (IST)
ਨਵੀਂ ਦਿੱਲੀ- ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਮਗਰੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਅੱਜ ਯਾਨੀ ਕਿ ਐਤਵਾਰ ਨੂੰ ਅਰਵਿੰਦ ਕੇਜਰੀਵਾਲ ਨਾਲ ਦਿੱਲੀ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਮਗਰੋਂ ਕੇਜਰੀਵਾਲ ਨੇ ਆਪਣੇ ਟਵਿੱਟਰ 'ਤੇ ਟਵੀਟ ਕਰਦਿਆਂ ਲਿਖਿਆ ਕਿ ਜਿੱਤ ਦੀ ਤੁਹਾਨੂੰ ਬਹੁਤ-ਬਹੁਤ ਵਧਾਈ। ਪੰਜਾਬ ਦੀ ਜਨਤਾ ਨੂੰ ਸਾਡੇ ਕੰਮ 'ਤੇ ਭਰੋਸਾ ਹੈ, ਵਿਸ਼ਵਾਸ਼ ਹੈ। ਭਵਿੱਖ ਵਿਚ ਵੀ ਅਸੀਂ ਮਨ ਲਾ ਕੇ ਪੂਰੀ ਮਿਹਨਤ ਨਾਲ ਜਨਤਾ ਲਈ ਕੰਮ ਕਰਾਂਗੇ। ਜਨਤਾ ਦੀ ਬਹੁਤ ਸੇਵਾ ਕਰਨੀ ਹੈ। ਇਸ ਟਵੀਟ ਨਾਲ ਕੇਜਰੀਵਾਲ ਨੇ ਸੁਸ਼ੀਲ ਰਿੰਕੂ ਦੇ ਟਵੀਟ ਨੂੰ ਰੀ-ਟਵੀਟ ਕਰਦਿਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।
ਇਹ ਵੀ ਪੜ੍ਹੋ- ਜ਼ਿਮਨੀ ਚੋਣ 'ਚ 'ਆਪ' ਦੀ ਜਿੱਤ 'ਤੇ ਬੋਲੇ ਕੇਜਰੀਵਾਲ, ਜਲੰਧਰ 'ਚ ਚੱਲਿਆ 'ਮਾਨ' ਦਾ ਜਾਦੂ
ਦੱਸ ਦੇਈਏ ਕਿ ਜਲੰਧਰ ਸੀਟ ਜਨਵਰੀ ਵਿਚ ਕਰਮਜੀਤ ਕੌਰ ਦੇ ਪਤੀ ਅਤੇ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਜਿਸ ਤੋਂ ਬਾਅਦ 10 ਮਈ ਨੂੰ ਇਸ ਸੀਟ 'ਤੇ ਜ਼ਿਮਨੀ ਚੋਣ ਕਰਵਾਈ ਗਈ ਅਤੇ ਬੀਤੇ ਕੱਲ ਇਸ ਦੇ ਨਤੀਜੇ ਐਲਾਨੇ ਗਏ। ਇਸ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਭਾਰੀ ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਸੁਸ਼ੀਲ ਰਿੰਕੂ ਨੇ 60 ਹਜ਼ਾਰ ਵੋਟਾਂ ਨਾਲ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਹਰਾਇਆ ਹੈ। ਸੁਸ਼ੀਲ ਕੁਮਾਰ ਰਿੰਕੂ ਨੇ 58691 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਲੋਕ ਸਭਾ ਸੀਟ 'ਤੇ ਵੱਡੀ ਜਿੱਤ ਦਰਜ ਕਰਕੇ ਇਤਿਹਾਸ ਰਚ ਦਿੱਤਾ ਹੈ। ਇਸ ਜਿੱਤ ਮਗਰੋਂ ਆਮ ਆਦਮੀ ਪਾਰਟੀ ਦੀ ਲੋਕ ਸਭਾ 'ਚ ਐਂਟਰੀ ਹੋ ਗਈ ਹੈ।
ਇਹ ਵੀ ਪੜ੍ਹੋ- ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਦਿੱਲੀ ਪਹੁੰਚੇ ਸੁਸ਼ੀਲ ਰਿੰਕੂ, ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ