ਪ੍ਰਦੂਸ਼ਣ ਵਿਰੁੱਧ ਜੰਗ 'ਚ ਦਿੱਲੀ ਫਿਰ ਤਿਆਰ, CM ਕੇਜਰੀਵਾਲ ਨੇ ਜਾਰੀ ਕੀਤਾ 'ਵਿੰਟਰ ਐਕਸ਼ਨ ਪਲਾਨ'

Friday, Sep 29, 2023 - 04:43 PM (IST)

ਨਵੀਂ ਦਿੱਲੀ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਦਾਅਵਾ ਕੀਤਾ ਕਿ ਦਿੱਲੀ 'ਚ ਪ੍ਰਦੂਸ਼ਣ ਘੱਟ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ 'ਚ ਪ੍ਰਦੂਸ਼ਣ ਦੇ ਪੱਧਰ 'ਚ ਕਮੀ ਆਈ ਹੈ। ਇਲੈਕਟ੍ਰਿਕ ਬੱਸਾਂ ਕਾਰਨ ਪ੍ਰਦੂਸ਼ਣ ਘੱਟ ਹੋਇਆ ਹੈ। ਦਿੱਲੀ ਕਈ ਸ਼ਹਿਰਾਂ ਨਾਲੋਂ ਬਿਹਤਰ ਹੈ। ਦਿੱਲੀ ਦੇ ਮੁੱਖ ਮੰਤਰੀ ਨੇਸਰਦੀਆਂ ਦੇ ਮੌਸਮ 'ਚ ਰਾਜਧਾਨੀ 'ਚ ਪ੍ਰਦੂਸ਼ਣ 'ਤੇ ਰੋਕ ਲਗਾਉਣ ਲਈ ਸ਼ੁੱਕਰਵਾਰ ਨੂੰ ਸਰਦ ਰੁੱਤ ਯੋਜਨਾ ਦਾ ਐਲਾਨ ਕੀਤਾ। ਸਰਕਾਰ ਨੇ ਪੂਰੇ ਦਿੱਲੀ ਵਿੱਚ 13 ਹੌਟਸਪੌਟਸ ਦੀ ਪਛਾਣ ਕੀਤੀ ਹੈ, ਜਿਸ ਲਈ ਇੱਕ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਹਰੇਕ ਹੌਟਸਪੌਟ ਲਈ ਇੱਕ ਵਾਰ ਰੂਮ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ- ਮੋਬਾਇਲ 'ਤੇ ਐਮਰਜੈਂਸੀ ਅਲਰਟ ਵੇਖ ਘਬਰਾਏ ਲੋਕ, ਜੇ ਤੁਹਾਨੂੰ ਵੀ ਆਇਆ ਮੈਸੇਜ ਤਾਂ ਪੜ੍ਹੋ ਇਹ ਖ਼ਬਰ

 

ਇਹ ਵੀ ਪੜ੍ਹੋ- ਭੂਚਾਲ ਆਉਣ ਤੋਂ ਪਹਿਲਾਂ ਹੀ ਅਲਰਟ ਕਰੇਗਾ ਸਮਾਰਟਫੋਨ, ਇੰਝ ਕਰੋ ਸੈਟਿੰਗ

ਗੰਭੀਰ ਪ੍ਰਦੂਸ਼ਣ ਦੇ ਪੱਧਰ 'ਚ ਆਈ ਕਮੀ

ਮੁੱਖ ਮੰਤਰੀ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਇਲੈਕਟ੍ਰਿਕ ਬੱਸਾਂ ਦੇ ਸੰਚਾਲਨ ਅਤੇ 'ਈ.ਵੀ.' ਨੀਤੀ ਵਰਗੀਆਂ ਸਰਕਾਰ ਦੀਆਂ ਪਹਿਲਕਦਮੀਆਂ ਕਾਰਨ ਪਿਛਲੇ 8 ਸਾਲਾਂ 'ਚ ਪ੍ਰਦੂਸ਼ਣ ਦੇ ਗੰਭੀਰ ਪੱਧਰ ਵਾਲੇ ਦਿਨ ਘੱਟ ਹੋਏ ਹਨ। ਸਰਦ ਰੁੱਤ ਕਾਰਜ ਯੋਜਨਾ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਪਰਾਲੀ ਦੇ ਨਿਪਟਾਰੇ ਲਈ 4400 ਹੈਕਟੇਅਰ ਰਕਬੇ 'ਤੇ ਪੂਸਾ ਬਾਇਓਡੀਕੰਪੋਜ਼ਰ ਦਾ ਛਿੜਕਾਅ ਕੀਤਾ ਗਿਆ ਸੀ, ਇਸ ਸਾਲ 5000 ਹੈਕਟੇਅਰ ਵਾਹੀਯੋਗ ਜ਼ਮੀਨ 'ਤੇ ਛਿੜਕਾਅ ਕੀਤਾ ਜਾਵੇਗਾ। ਪੂਸਾ ਬਾਇਓਡੀਕੰਪੋਜ਼ਰ ਨੂੰ ਭਾਰਤੀ ਖੇਤੀ ਖੋਜ ਸੰਸਥਾਨ (IARI) ਦੁਆਰਾ ਵਿਕਸਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਅਗਲੇ ਮਹੀਨੇ ਤੋਂ ਇਨ੍ਹਾਂ ਸਮਾਰਟਫੋਨਜ਼ 'ਚ ਨਹੀਂ ਚੱਲੇਗਾ Whatsapp, ਲਿਸਟ 'ਚ ਤੁਹਾਡਾ ਫੋਨ ਤਾਂ ਨਹੀਂ ਸ਼ਾਮਲ!

ਕੂੜਾ ਸਾੜਨ 'ਤੇ ਰੋਕ, 611 ਟੀਮਾਂ ਕਰਨਗੀਆਂ ਨਿਗਰਾਨੀ

ਇਹ ਤਰਲ ਦੀ ਇਕ ਕਿਸਮ ਹੈ ਜੋ 15-20 ਦਿਨਾਂ ਵਿਚ ਪਰਾਲੀ ਦਾ ਨਿਪਟਾਰਾ ਕਰ ਦਿੰਦਾ ਹੈ। ਸਰਕਾਰ ਧੂੜ ਪ੍ਰਦੂਸ਼ਣ ਨੂੰ ਰੋਕਣ ਲਈ 530 ਵਾਟਰ ਸਪਰੇਅ ਯੰਤਰਾਂ ਦੀ ਵਰਤੋਂ ਕਰੇਗੀ ਅਤੇ 385 ਟੀਮਾਂ ਵਾਹਨਾਂ ਦੇ ਪ੍ਰਦੂਸ਼ਣ ਸਰਟੀਫਿਕੇਟ ਚੈੱਕ ਕਰਨਗੀਆਂ ਤਾਂ ਜੋ ਨਿਰਧਾਰਤ ਸੀਮਾ ਤੋਂ ਪੁਰਾਣੇ ਵਾਹਨਾਂ ਨੂੰ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿਚ ਖੁੱਲ੍ਹੇ ਵਿੱਚ ਕੂੜਾ ਸਾੜਨ ’ਤੇ ਪਾਬੰਦੀ ਹੈ ਅਤੇ 611 ਟੀਮਾਂ ਇਸ ਦੀ ਨਿਗਰਾਨੀ ਕਰਨਗੀਆਂ। ਉਨ੍ਹਾਂ ਨੇ ਲੋਕਾਂ ਨੂੰ 'ਗਰੀਨ ਦਿੱਲੀ' ਮੋਬਾਈਲ ਐਪ ਡਾਊਨਲੋਡ ਕਰਨ ਅਤੇ ਪ੍ਰਦੂਸ਼ਣ ਪੈਦਾ ਕਰਨ ਵਾਲੀ ਕਿਸੇ ਵੀ ਗਤੀਵਿਧੀ ਦੀ ਰਿਪੋਰਟ ਸਰਕਾਰ ਨੂੰ ਕਰਨ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ- ਐਪਲ ਸਟੋਰ 'ਚ ਵੜੀ ਬੇਕਾਬੂ ਭੀੜ, ਜਿਸਦੇ ਹੱਥ ਜੋ ਆਇਆ ਲੈ ਕੇ ਦੌੜ ਗਿਆ, ਵਾਇਰਲ ਹੋਈ ਵੀਡੀਓ

 

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Rakesh

Content Editor

Related News