CM ਖੱਟੜ ਦਾ ਐਲਾਨ, ਹਰਿਆਣਾ ਦੇ ਸਾਰੇ ਹੋਟਲਾਂ, ਰੈਸਟੋਰੈਂਟਾਂ ਤੇ ਬਾਰ ''ਚ ਹੁੱਕਾ ਪਰੋਸਣ ''ਤੇ ਰੋਕ

09/26/2023 12:07:30 PM

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸੂਬੇ ਭਰ ਦੇ ਹੋਟਲਾਂ, ਰੈਸਟੋਰੈਂਟਾਂ, ਬਾਰ ਅਤੇ ਵਣਜ ਅਦਾਰਿਆਂ 'ਚ ਗਾਹਕਾਂ ਨੂੰ ਹੁੱਕਾ ਪਰੋਸਣ 'ਤੇ ਪਾਬੰਦੀ ਦਾ ਐਲਾਨ ਕੀਤਾ। ਹਾਲਾਂਕਿ ਇਹ ਹੁਕਮ ਪੇਂਡੂ ਖੇਤਰਾਂ ਵਿਚ ਵਰਤੇ ਜਾਂਦੇ ਰਵਾਇਤੀ ਹੁੱਕੇ 'ਤੇ ਲਾਗੂ ਨਹੀਂ ਹੋਵੇਗਾ। ਇਕ ਅਧਿਕਾਰਤ ਬਿਆਨ ਮੁਤਾਬਕ ਮਨੋਹਰ ਲਾਲ ਨੇ ਕਰਨਾਲ 'ਚ ਨਸ਼ਾ ਛੁਡਾਊ ਮੁਹਿੰਮ ਤਹਿਤ ਆਯੋਜਿਤ ਰਾਜ ਪੱਧਰੀ 'ਸਾਈਕਲੋਥਨ' ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਹੋਟਲਾਂ, ਰੈਸਟੋਰੈਂਟਾਂ, ਬਾਰਾਂ ਅਤੇ ਵਪਾਰਕ ਅਦਾਰਿਆਂ 'ਚ ਹੁੱਕੇ 'ਤੇ ਪਾਬੰਦੀ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ- ਪਤੀ ਦੀ ਹੱਲਾਸ਼ੇਰੀ ਨੇ ਬਦਲ ਦਿੱਤਾ ਜੀਵਨ ਦਾ ਰਾਹ, IAS ਅਫ਼ਸਰ ਬਣ ਪਤਨੀ ਨੇ ਸਿਰਜਿਆ ਇਤਿਹਾਸ

ਇਹ ਕਦਮ ਕੁਝ ਮਹੀਨੇ ਪਹਿਲਾਂ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵੱਲੋਂ ਸੂਬੇ ਦੇ ਹੋਟਲਾਂ, ਰੈਸਟੋਰੈਂਟਾਂ, ਪੱਬਾਂ, ਬਾਰਾਂ ਅਤੇ ਨਾਈਟ ਕਲੱਬਾਂ ਵਿਚ ਹੁੱਕਾ ਪਰੋਸਣ 'ਤੇ ਪਾਬੰਦੀ ਲਗਾਉਣ ਦੀ ਮੰਗ ਤੋਂ ਬਾਅਦ ਚੁੱਕਿਆ ਗਿਆ ਹੈ। ਮਈ ਮਹੀਨੇ ਵਿਚ ਸਪੀਕਰ ਗੁਪਤਾ ਨੇ ਇਸ ਸਬੰਧ ਵਿਚ ਖੱਟੜ ਨੂੰ ਪੱਤਰ ਲਿਖਿਆ ਸੀ। ਸਪੀਕਰ ਨੇ ਬਾਰਾਂ ਅਤੇ ਕਲੱਬਾਂ ਵਿੱਚ ਹੁੱਕਾ ਪੀਣ ਨੂੰ ਇਕ "ਵੱਡੀ ਸਮੱਸਿਆ" ਦੱਸਿਆ ਸੀ ਅਤੇ ਇਸ 'ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਸੀ।

ਇਹ ਵੀ ਪੜ੍ਹੋ-  ਰਾਧਾ ਸੁਆਮੀ ਸਤਿਸੰਗ ਸਭਾ ਦੇ ਬਾਹਰ ਚੱਲੇ ਇੱਟਾ-ਰੋੜੇ, ਪੁਲਸ ਤੇ ਲੋਕਾਂ ਵਿਚਾਲੇ ਹੋਈ ਝੜਪ (ਵੇਖੋ ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News