CM ਖੱਟੜ ਨੇ ਬਜ਼ੁਰਗ ਪੈਨਸ਼ਨ ਛੱਡਣ ਵਾਲੇ ਸੀਨੀਅਰ ਨਾਗਰਿਕਾਂ ਦਾ ਕੀਤਾ ਧੰਨਵਾਦ
Sunday, Nov 26, 2023 - 01:16 PM (IST)
ਹਰਿਆਣਾ (ਭਾਸ਼ਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸ਼ਨੀਵਾਰ ਨੂੰ ਰਾਜ ਦੇ ਉਨ੍ਹਾਂ ਸੀਨੀਅਰ ਨਾਗਰਿਕਾਂ ਪ੍ਰਤੀ ਧੰਨਵਾਦ ਜ਼ਾਹਰ ਕੀਤਾ, ਜਿਨ੍ਹਾਂ ਨੇ ਸੂਬਾ ਸਰਕਾਰ ਦੀ ਬਜ਼ੁਰਗ ਪੈਨਸ਼ਨ ਲਈ ਯੋਗ ਹੋਣ ਦੇ ਬਾਵਜੂਦ ਇਸ ਨੂੰ ਛੱਡਣ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ,''ਇਹ ਸਮੂਹਿਕ ਬਲੀਦਾਨ ਦੂਜਿਆਂ ਦੇ ਕਲਿਆਣ ਲਈ ਪੈਸਿਆਂ ਦਾ ਉਪਯੋਗ ਕਰਨ 'ਚ ਯੋਗਦਾਨ ਦਿੰਦਾ ਹੈ।''
ਇਹ ਵੀ ਪੜ੍ਹੋ : ਥਾਈਲੈਂਡ ਦੇ ਯਾਤਰੀਆਂ ਲਈ ਏਅਰ ਇੰਡੀਆ ਦਾ ਵੱਡਾ ਐਲਾਨ, 15 ਦਸੰਬਰ ਤੋਂ ਮਿਲੇਗੀ ਇਹ ਖ਼ਾਸ ਸਹੂਲਤ
ਖੱਟੜ ਨੇ 'ਸੀ.ਐੱਮ. ਦੀ ਵਿਸ਼ੇਸ਼ ਚਰਚਾ' ਪ੍ਰੋਗਰਾਮ ਦੇ ਅਧੀਨ ਆਡੀਓ ਕਾਨਫਰੰਸ ਦੇ ਮਾਧਿਅਮ ਨਾਲ ਸੀਨੀਅਰ ਨਾਗਰਿਕਾਂ ਦੇ ਇਕ ਸਮੂਹ ਨਾਲ ਗੱਲਬਾਤ ਕਰਦੇ ਹੋਏ ਇਹ ਟਿੱਪਣੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਕ ਜਨਵਰੀ 2024 ਤੋਂ ਬਜ਼ੁਰਗ ਪੈਨਸ਼ਨ ਰਾਸ਼ੀ 2,750 ਰੁਪਏ ਤੋਂ ਵਧਾ ਕੇ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਹੈ। ਇਕ ਅਧਿਕਾਰਤ ਬਿਆਨ ਅਨੁਸਾਰ, 60 ਸਾਲ ਤੋਂ ਵੱਧ ਉਮਰ ਦੇ 40 ਹਜ਼ਾਰ ਯੋਗ ਸੀਨੀਅਰ ਨਾਗਰਿਕਾਂ ਨੇ ਆਪਣੀ ਇੱਛਾ ਨਾਲ ਪੈਨਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਦੇ ਨਤੀਜੇ ਵਜੋਂ ਲਗਭਗ 100 ਕਰੋੜ ਰੁਪਏ ਦੀ ਸਾਲਾਨਾ ਬਚਤ ਹੋਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8