CM ਖੱਟੜ ਨੇ ਬਜ਼ੁਰਗ ਔਰਤ ਨੂੰ ਆਪਣੀ ਜੇਬ ''ਚੋਂ ਦਿੱਤੇ 2500 ਰੁਪਏ, ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਨਿਰਦੇਸ਼

Thursday, Sep 15, 2022 - 05:53 PM (IST)

ਹਰਿਆਣਾ (ਭਾਸ਼ਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੀਰਵਾਰ ਨੂੰ ਇਕ ਬਜ਼ੁਰਗ ਔਰਤ ਨੂੰ ਆਪਣੀ ਜੇਬ 'ਚੋਂ 2500 ਰੁਪਏ ਦਿੱਤੇ ਅਤੇ ਅਧਿਕਾਰੀਆਂ ਨੂੰ ਉਸ ਦੀ ਵਿਧਵਾ ਪੈਨਸ਼ਨ ਤੁਰੰਤ ਬਹਾਲ ਕਰਨ ਦੇ ਨਿਰਦੇਸ਼ ਦਿੱਤੇ। ਇਹ ਜਾਣਕਾਰੀ ਅਧਿਕਾਰਤ ਬਿਆਨ 'ਚ ਦਿੱਤੀ ਗਈ ਹੈ। ਰੋਹਤਕ 'ਚ 'ਜਨ ਸੰਵਾਦ' ਪ੍ਰੋਗਰਾਮ ਦੌਰਾਨ ਖੱਟੜ ਨੇ ਔਰਤ ਦੀ ਮਦਦ ਕੀਤੀ ਅਤੇ ਪਰਿਵਾਰ ਪਛਾਣ ਪੱਤਰ ਅੰਕੜਿਆਂ ਵੈਰੀਪਿਕੇਸ਼ਨ 'ਚ ਗਲਤੀ ਕਾਰਨ ਬੁਢਾਪਾ ਪੈਨਸ਼ਨ ਰੁਕਣ ਦੀ ਸ਼ਿਕਾਇਤ ਦਾ ਨੋਟਿਸ ਲਿਆ। ਬਿਆਨ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਵਿਭਾਗ ਨੂੰ ਤੁਰੰਤ ਅੰਕੜਿਆਂ 'ਚ ਸੁਧਾਰ ਕਰਨ ਅਤੇ ਅਜਿਹੇ ਲਾਭਪਾਤਰੀਆਂ ਦੀ ਪੈਨਸ਼ਨ ਤੁਰੰਤ ਬਹਾਲ ਕਰਨ ਲਈ ਕਿਹਾ।

 

ਬਿਆਨ ਦੇ ਅਨੁਸਾਰ, ਮੁੱਖ ਮੰਤਰੀ ਨੇ ਇਕ ਬਜ਼ੁਰਗ ਔਰਤ ਨੂੰ ਆਪਣੀ ਜੇਬ 'ਚੋਂ 2500 ਰੁਪਏ ਦਿੱਤੇ ਅਤੇ ਅਧਿਕਾਰੀਆਂ ਨੂੰ ਉਸ ਦੀ ਬੁਢਾਪਾ ਪੈਨਸ਼ਨ ਤੁਰੰਤ ਬਹਾਲ ਕਰਨ ਲਈ ਕਿਹਾ। ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਰੋਹਤਕ 'ਚ 160 ਲੋਕਾਂ ਦੀ ਪੈਨਸ਼ਨ ਰੋਕ ਦਿੱਤੀ ਗਈ ਸੀ ਪਰ ਬਾਅਦ 'ਚ 70 ਲੋਕਾਂ ਦੀ ਪੈਨਸ਼ਨ ਬਹਾਲ ਕਰ ਦਿੱਤੀ ਗਈ ਹੈ। ਖੱਟੜ ਨੇ ਕਿਹਾ,''ਇਸ ਸਬੰਧ 'ਚ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤਾ ਗਿਆ ਹੈ ਅਤੇ ਅਜਿਹੇ ਸਾਰੇ ਲਾਭਪਾਤਰੀਆਂ ਦੀ ਪੈਨਸ਼ਨ ਤੁਰੰਤ ਬਹਾਲ ਕਰ ਦਿੱਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਉਨ੍ਹਾਂ ਦੇ ਪੁਰਾਣੇ ਬਕਾਏ ਵੀ ਅਦਾ ਕੀਤੇ ਜਾਣ।'' ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਪੂਰਾ-ਪੂਰਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ। 

 ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News