ਹਰਿਆਣਾ ਬਜਟ ਨੂੰ ਲੈ ਕੇ CM ਖੱਟਰ ਨੇ ਨਿਤਿਨ ਗਡਕਰੀ ਅਤੇ ਪਿਊਸ਼ ਗੋਇਲ ਨਾਲ ਕੀਤੀ ਮੁਲਾਕਾਤ

Monday, Feb 01, 2021 - 10:33 PM (IST)

ਚੰਡੀਗੜ੍ਹ (ਸੰਜੈ ਅਰੋੜਾ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਦੇਸ਼ ਦੇ ਭਾਵੀ ਬਜਟ ਨੂੰ ਲੈ ਕੇ ਆਪਣੀ ਸਰਗਰਮੀ ਹੋਰ ਵਧਾਉਂਦੇ ਹੋਏ ਕੇਂਦਰੀ ਮੰਤਰੀਆਂ ਨਾਲ ਮੁਲਾਕਾਤਾਂ ਅਤੇ ਮੰਥਨ ਦਾ ਸਿਲਸਿਲਾ ਜਾਰੀ ਰੱਖਦੇ ਹੋਏ ਸੋਮਵਾਰ ਨੂੰ ਵੀ ਕੇਂਦਰੀ ਸੜਕ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅਤੇ ਰੇਲ ਮੰਤਰੀ ਪਿਊਸ਼ ਗੋਇਲ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਜਿਨ੍ਹਾਂ ਕੋਲ ਵਿੱਤ ਮੰਤਰਾਲਾ ਦਾ ਵੀ ਚਾਰਜ ਵੀ ਹੈ, ਪਿਛਲੇ ਕਈ ਦਿਨਾਂ ਤੋਂ ਪ੍ਰਦੇਸ਼ ਦੇ ਵਿੱਤ ਬਜਟ ਨੂੰ ਲੈ ਕੇ ਕਾਫ਼ੀ ਸਰਗਰਮ ਹਨ। ਬਜਟ ਨੂੰ ਆਮ ਜਨਤਾ ਦਾ ਬਜਟ ਬਣਾਉਣ ਲਈ ਮੁੱਖ ਮੰਤਰੀ ਜਿੱਥੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਉਨ੍ਹਾਂ ਦੀ ਰਾਏ ਜਾਣ ਰਹੇ ਹਨ ਤਾਂ ਉਥੇ ਹੀ ਉਹ ਜਨ ਪ੍ਰਤੀਨਿਧੀਆਂ ਤੋਂ ਉਨ੍ਹਾਂ ਦੇ ਸੁਝਾਅ ਦੇ ਨਾਲ-ਨਾਲ ਹਰਿਆਣਾ ਨਾਲ ਸਬੰਧਿਤ ਕੇਂਦਰੀ ਯੋਜਨਾਵਾਂ ਨੂੰ ਸਿਰੇ ਚੜ੍ਹਾਉਣ ਦੇ ਇਰਾਦੇ ਨਾਲ ਲਗਾਤਾਰ ਚੰਡੀਗੜ੍ਹ ਤੋਂ ਦਿੱਲੀ ਦਾ ਚੱਕਰ ਵੀ ਲਗਾ ਰਹੇ ਹਨ।

ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਸੋਮਵਾਰ ਨੂੰ ਕੇਂਦਰੀ ਸੜਕ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਨਿਤੀਨ ਗਡਕਰੀ ਨਾਲ ਉਨ੍ਹਾਂ ਦੇ ਘਰ 'ਤੇ ਮੁਲਾਕਾਤ ਕੀਤੀ ਤਾਂ ਉਥੇ ਹੀ ਉਹ ਰੇਲ ਮੰਤਰੀ ਪਿਊਸ਼ ਗੋਇਲ ਨਾਲ ਉਨ੍ਹਾਂ ਦੇ ਰੇਲ ਭਵਨ ਸਥਿਤ ਦਫ਼ਤਰ ਵਿੱਚ ਮਿਲੇ। ਦੋਨਾਂ ਮੰਤਰੀਆਂ ਨਾਲ ਹੋਈ ਮੁਲਾਕਾਤ ਦੌਰਾਨ ਸੀ.ਐੱਮ. ਖੱਟਰ ਨੇ ਪ੍ਰਦੇਸ਼ ਦੀਆਂ ਵੱਖ-ਵੱਖ ਯੋਜਨਾਵਾਂ ਦੇ ਸੰਬੰਧ ਵਿੱਚ ਚਰਚਾ ਕੀਤੀ ਅਤੇ ਬਾਅਦ ਵਿੱਚ ਉਹ ਕਾਫ਼ੀ ਖੁਸ਼ ਨਜ਼ਰ ਆ ਰਹੇ ਸਨ। 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਿਛਲੇ ਮਹੀਨੇ 18 ਤਾਰੀਖ਼ ਨੂੰ ਕੇਂਦਰੀ ਵਿੱਚ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਨਵੀਂ ਦਿੱਲੀ ਵਿੱਚ ਵਰਚੁਅਲ ਬੈਠਕ ਕੀਤੀ ਸੀ ਅਤੇ ਉਨ੍ਹਾਂ ਨੂੰ ਮੁੱਖ ਤੌਰ 'ਤੇ ਚਾਰ ਸਦਨਾਂ ਲਈ 5 ਹਜ਼ਾਰ ਕਰੋੜ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਰੇਲ ਮੰਤਰੀ ਪਿਊਸ਼ ਗੋਇਲ ਨਾਲ ਬੈਠਕ ਦੌਰਾਨ ਹਰਿਆਣਾ ਵਿੱਚ ਰੇਲਵੇ ਦੀ ਲੰਬਿਤ ਪ੍ਰਾਜੈਕਟਾਂ ਨੂੰ ਲੈ ਕੇ ਚਰਚਾ  ਕੀਤੀ। ਇਸ ਦੌਰਾਨ ਕਈ ਰੇਲ ਪ੍ਰਾਜੈਕਟਾਂ ਨੂੰ ਮਨਜੂਰੀ ਮਿਲਣ ਦੀ ਗੱਲ ਮੁੱਖ ਮੰਤਰੀ ਨੇ ਦੱਸੀ ਸੀ। ਦੱਸਿਆ ਜਾ ਰਿਹਾ ਕਿ ਸੋਮਵਾਰ ਨੂੰ ਮੁੱਖ ਮੰਤਰੀ ਦੀਆਂ ਦੋਨਾਂ ਕੇਂਦਰੀ ਮੰਤਰੀਆਂ ਨਾਲ ਹੋਈ ਮੁਲਾਕਾਤ ਵੀ ਕਾਫ਼ੀ ਸਕਾਰਾਤਮਕ ਰਹੀ ਹੈ ਅਤੇ ਪ੍ਰਦੇਸ਼ ਨੂੰ ਕਈ ਨਵੇਂ ਪ੍ਰਾਜੈਕਟ ਹਾਸਲ ਹੋ ਸਕਦੇ ਹਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News