ਹਰਿਆਣਾ ਦੇ CM ਮਨੋਹਰ ਲਾਲ ਖੱਟੜ ਨੇ ''ਭਗਵਾਨ ਪਰਸ਼ੂਰਾਮ'' ''ਤੇ ਜਾਰੀ ਕੀਤੀ ਡਾਕ ਟਿਕਟ
Wednesday, Apr 05, 2023 - 05:13 PM (IST)
ਕਰਨਾਲ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸੰਤਾਂ ਅਤੇ ਮਹਾਪੁਰਸ਼ਾਂ ਦੇ ਸੰਦੇਸ਼ ਅਤੇ ਸਿੱਖਿਆਵਾਂ ਨੂੰ ਜਨ-ਜਨ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਭਗਵਾਨ ਪਰਸ਼ੂਰਾਮ 'ਤੇ ਡਾਕ ਟਿਕਟ ਜਾਰੀ ਕੀਤੀ ਹੈ। ਮੁੱਖ ਮੰਤਰੀ ਨੇ 'ਸੰਤ ਮਹਾਪੁਰਸ਼ ਵਿਚਾਰ ਸਨਮਾਨ ਅਤੇ ਪ੍ਰਸਾਰ ਯੋਜਨਾ' ਤਹਿਤ ਇਸ ਡਾਕ ਟਿਕਟ ਨੂੰ ਜਾਰੀ ਕੀਤਾ।
ਇਹ ਵੀ ਪੜ੍ਹੋ- ਸੁੱਖੂ ਸਰਕਾਰ ਨੇ 51 ਸਾਲ ਪੁਰਾਣੇ ਕਾਨੂੰਨ 'ਚ ਕੀਤੀ ਸੋਧ, ਧੀਆਂ ਨੂੰ ਦਿੱਤਾ ਪੁੱਤਾਂ ਦੇ ਬਰਾਬਰ ਦਾ ਅਧਿਕਾਰ
ਮੁੱਖ ਮੰਤਰੀ ਖੱਟੜ ਮੁਤਾਬਕ ਨੌਜਵਾਨਾਂ ਨੂੰ ਇਨ੍ਹਾਂ ਮਹਾਪੁਰਸ਼ਾਂ ਦੇ ਜੀਵਨ ਤੋਂ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇਹ ਡਾਕ ਟਿਕਟ ਜਾਰੀ ਕਰਨਾ ਇਕ ਵੱਡੀ ਪਹਿਲਕਦਮੀ ਹੈ। ਖੱਟੜ ਨੇ ਬੀਤੀ 11 ਦਸੰਬਰ ਨੂੰ ਇੱਥੇ ਆਯੋਜਿਤ ਭਗਵਾਨ ਪਰਸ਼ੂਰਾਮ ਮਹਾਕੁੰਭ ਦੌਰਾਨ ਭਗਵਾਨ ਪਰਸ਼ੂਰਾਮ 'ਤੇ ਡਾਕ ਟਿਕਟ ਜਾਰੀ ਕਰਨ ਦਾ ਐਲਾਨ ਕੀਤਾ ਸੀ, ਜਿਸ ਨੂੰ ਉਨ੍ਹਾਂ ਨੇ ਵਿਧੀਪੂਰਵਕ ਪੂਰਾ ਕੀਤਾ। ਇਸ ਤੋਂ ਪਹਿਲਾਂ ਡਾਕ ਅਤੇ ਸੰਚਾਰ ਮੰਤਰਾਲਾ ਨੇ ਹਾਲ ਹੀ ਵਿਚ ਭਗਵਾਨ ਪਰਸ਼ੂਰਾਮ 'ਤੇ ਡਾਕ ਟਿਕਟ ਜਾਰੀ ਕੀਤੀ ਸੀ।
ਇਹ ਵੀ ਪੜ੍ਹੋ- ਸਿੱਕਮ ਹਾਦਸਾ; ਬਰਫ਼ ਹੇਠਾਂ ਫਸੇ ਸੈਲਾਨੀਆਂ ਦੀ ਭਾਲ ਜਾਰੀ, ਹੁਣ ਤੱਕ 7 ਲੋਕਾਂ ਦੀ ਮੌਤ