CM ਖੱਟੜ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਬੋਲੇ- PM ਦੇ ਜੀਵਨ ਨਾਲ ਖਿਲਵਾੜ ਕਰਨ ਦੀ ਹੋਈ ਕੋਸ਼ਿਸ਼
Friday, Jan 07, 2022 - 06:16 PM (IST)
ਹਰਿਆਣਾ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਪ੍ਰਧਾਨਗੀ 'ਚ ਭਾਜਪਾ ਦੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਹੋਈ ਅਣਗਹਿਲੀ ਬਾਰੇ ਹਰਿਆਣਾ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਦੌਰਾਨ ਗ੍ਰਹਿ ਮੰਤਰੀ ਅਨਿਲ ਵਿਜ, ਸਿੱਖਿਆ ਮੰਤਰੀ ਕੰਵਰਪਾਲ ਗੁੱਜਰ, ਆਵਾਜਾਈ ਮੰਤਰੀ ਮੂਲਚੰਦ ਸ਼ਰਮਾ ਸਮੇਤ ਖੇਡ ਮੰਤਰੀ ਸੰਦੀਪ ਸਿੰਘ ਆਦਿ ਮੌਜੂਦ ਰਹੇ। ਖੱਟੜ ਨੇ ਕਿਹਾ ਕਿ ਸਰਕਾਰੀ ਦ੍ਰਿਸ਼ਟੀ ਨਾਲ ਪ੍ਰਧਾਨ ਮੰਤਰੀ ਦਾ ਅਹੁਦਾ ਸਭ ਤੋਂ ਵੱਡਾ ਹੁੰਦਾ ਹੈ। ਉਨ੍ਹਾਂ ਦੇ ਪ੍ਰੋਗਰਾਮ 'ਚ ਸੁਰੱਖਿਆ ਅਤੇ ਰਸਤੇ ਨੂੰ ਯਕੀਨੀ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ। ਇਹ ਪੰਜਾਬ ਸਰਕਾਰ ਦੀ ਲਾਪਰਵਾਹੀ ਹੈ।
ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ 'ਚ ਅਣਗਹਿਲੀ, ਸੁਪਰੀਮ ਕੋਰਟ ਨੇ ਦਿੱਤੇ ਇਹ ਨਿਰਦੇਸ਼
ਗ੍ਰਹਿ ਮੰਤਰਾਲਾ ਨੇ ਵੀ ਜਾਂਚ ਕਮੇਟੀ ਬਣਾਈ ਹੈ। ਜੇਕਰ ਰਾਸ਼ਟਰਪਤੀ ਸ਼ਾਸਨ ਪੰਜਾਬ 'ਚ ਲੱਗਦਾ ਹੈ ਤਾਂ ਚੀਜ਼ਾਂ ਬਿਹਤਰ ਢੰਗ ਨਾਲ ਚਲਣਗੀਆਂ। ਉਨ੍ਹਾਂ ਕਿਹਾ ਕਿ ਪੀ.ਐੱਮ. ਮੋਦੀ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਪੰਜਾਬ ਦੌਰੇ 'ਤੇ ਗਏ ਸਨ। ਇੱਥੇ ਸੜਕ ਰਸਤੇ ਹੁਸੈਨੀਵਾਲਾ ਜਾਂਦੇ ਸਮੇਂ ਕੁਝ ਪ੍ਰਦਰਸ਼ਨਕਾਰੀਆਂ ਨੇ ਰਸਤਾ ਰੋਕ ਲਿਆ ਸੀ। ਇਸ ਤੋਂ ਬਾਅਦ ਪੀ.ਐੱਮ. ਮੋਦੀ ਦਾ ਕਾਫ਼ਿਲਾ 20 ਮਿੰਟ ਤੱਕ ਖੜ੍ਹਾ ਰਿਹਾ, ਜਿਸ ਤੋਂ ਬਾਅਦ ਉਹ ਬਿਨਾਂ ਰੈਲੀ ਕੀਤੇ ਵਾਪਸ ਚਲੇ ਗਏ। ਇਸ ਨੂੰ ਪੀ.ਐੱਮ. ਮੋਦੀ ਦੀ ਸੁਰੱਖਿਆ 'ਚ ਵੱਡੀ ਅਣਗਹਿਲੀ ਦੱਸਿਆ ਜਾ ਰਿਹਾ ਹੈ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ