CM ਖੱਟੜ ਨੇ ਪ੍ਰਦੇਸ਼ ਵਾਸੀਆਂ ਨੂੰ ਦਿੱਤੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ

Thursday, Aug 18, 2022 - 03:42 PM (IST)

ਹਰਿਆਣਾ– ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਪ੍ਰਦੇਸ਼ ਵਾਸੀਆਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਖੱਟੜ ਨੇ ਵਧਾਈ ਸੰਦੇਸ਼ ’ਚ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ਨਾਲ ਜੁੜਿਆ ਇਹ ਤਿਉਹਾਰ ਆਸਥਾ, ਆਨੰਦ ਅਤੇ ਆਪਸੀ ਸਦਭਾਵਨਾ ਦਾ ਪ੍ਰਤੀਕ ਹੈ। ਇਸ ਤਿਉਹਾਰ ਨੂੰ ਮਿਲ-ਜੁਲ ਕੇ ਮਨਾਉਣਾ ਚਾਹੀਦਾ ਹੈ। ਸ਼੍ਰੀ ਕ੍ਰਿਸ਼ਨ ਦਾ ਚਰਿੱਤਰ ਬ੍ਰਹਿਮੰਡੀ ਅਤੇ ਅਧਿਆਤਮਿਕ ਸਿੱਖਿਆ ਦਿੰਦਾ ਹੈ।

ਖੱਟੜ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਨੇ ਅਰਜੁਨ ਨੂੰ ਆਤਮਾ ਦੀ ਅਮਰਤਾ ਦਾ ਸੰਦੇਸ਼ ਦਿੱਤਾ ਸੀ, ਜਿਸ ਨੇ ਮਹਾਭਾਰਤ ਦੇ ਯੁੱਧ ’ਚ ਆਪਣੇ ਰਿਸ਼ਤੇਦਾਰਾਂ ਨੂੰ ਆਪਣੇ ਸਾਹਮਣੇ ਵੇਖ ਕੇ ਯੁੱਧ ਤੋਂ ਮੂੰਹ ਮੋੜ ਲਿਆ ਸੀ। ਭਗਵਾਨ ਨੇ ਖੁਦ ਗੀਤਾ ਵਿਚ ਕਿਹਾ ਹੈ ਕਿ ਮਨੁੱਖ ਨੂੰ ਕੇਵਲ ਕਰਮ ਕਰਨਾ ਚਾਹੀਦਾ ਹੈ, ਫ਼ਲ ਦੀ ਇੱਛਾ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ ਅਤੇ ਫਲਸਫਾ ਅੱਜ ਵੀ ਪ੍ਰਸੰਗਿਕ ਹੈ ਅਤੇ ਹਰੇਕ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਵਚਨ ਲੈਣਾ ਚਾਹੀਦਾ ਹੈ ਤਾਂ ਜੋ ਸਫਲ ਜੀਵਨ ਬਤੀਤ ਕੀਤਾ ਜਾ ਸਕੇ।


Tanu

Content Editor

Related News