ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਦੀ ਨਵੀਂ ਮੁਹਿੰਮ, 'ਇਕ ਮੌਕਾ ਕੇਜਰੀਵਾਲ ਨੂੰ' ਕੈਂਪੇਨ ਦੀ ਕੀਤੀ ਸ਼ੁਰੂਆਤ

01/24/2022 12:49:54 PM

ਨਵੀਂ ਦਿੱਲੀ- ਪੰਜਾਬ ਸਮੇਤ ਦੇਸ਼ ਦੇ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਹਨ। ਇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਕੇਜਰੀਵਾਲ ਨੇ 'ਇਕ ਮੌਕਾ ਕੇਜਰੀਵਾਲ ਨੂੰ' ਮੁਹਿੰਮ ਲਾਂਚ ਕੀਤੀ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਵੀਡੀਓ ਬਣਾ ਕੇ ਦੂਜੇ ਸੂਬੇ ਦੇ ਲੋਕਾਂ ਨੂੰ ਦੱਸਣ ਕਿ ਦਿੱਲੀ 'ਚ ਕੇਜਰੀਵਾਲ ਦੇ ਹੋਣ ਨਾਲ ਕੀ-ਕੀ ਫ਼ਾਇਦਾ ਹੋਇਆ ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਾਸੀ ਆਪਣਾ ਇਕ ਵੀਡੀਓ ਬਣਾ ਕੇ ਦੂਜੇ ਸੂਬਿਆਂ ਦੇ ਲੋਕਾਂ ਨੂੰ ਦੱਸਣ ਕਿ ਦਿੱਲੀ 'ਚ ਕਿਹੜੇ-ਕਿਹੜੇ ਚੰਗੇ ਕੰਮ ਹੋਏ। ਦਿੱਲੀ 'ਚ ਮੋਹੱਲਾ ਕਲੀਨਿਕ ਖੁੱਲ੍ਹਣ ਨਾਲ ਤੁਹਾਨੂੰ ਕੀ ਫ਼ਾਇਦਾ ਹੋਇਆ? 

 

ਵੀਡੀਓ ਦੇ ਆਖ਼ਰ 'ਚ ਤੁਸੀਂ ਦੱਸੋ ਕਿ ਤੁਹਾਨੂੰ ਕੇਜਰੀਵਾਲ ਦੇ ਆਉਣ ਨਾਲ ਕੀ-ਕੀ ਲਾਭ ਹੋਇਆ ਅਤੇ ਇਹ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਅਪਲੋਡ ਕਰ ਦੇਣ। ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ 5 ਸੂਬਿਆਂ 'ਚ ਚੋਣਾਂ ਹਨ। ਇਨ੍ਹਾਂ 'ਚੋਂ ਕਿਸੇ ਸੂਬੇ 'ਚ ਜੇਕਰ ਤੁਹਾਡੇ ਰਿਸ਼ਤੇਦਾਰ ਰਹਿੰਦੇ ਹਨ ਤਾਂ ਉਨ੍ਹਾਂ ਨੂੰ ਇਹ ਵੀਡੀਓ ਜ਼ਰੂਰ ਭੇਜਣ ਅਤੇ ਉਨ੍ਹਾਂ ਨੂੰ ਅਪੀਲ ਕਰਨ ਕਿ ਆਪਣੇ ਸੂਬੇ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਹੀ ਵੋਟ ਦੇਣ। ਉਦੋਂ ਉਨ੍ਹਾਂ ਨੂੰ ਵੀ ਦਿੱਲੀ ਵਰਗੀਆਂ ਸਹੂਲਤਾਂ ਮਿਲ ਸਕਣਗੀਆਂ। ਕੇਜਰੀਵਾਲ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਨੂੰ ਵੀ ਅਪੀਲ ਕਰਦਾ ਹਾਂ ਕਿ ਜਿਨ੍ਹਾਂ ਨੂੰ ਵੀ 'ਇਕ ਮੌਕਾ ਕੇਜਰੀਵਾਲ ਨੂੰ' ਮੁਹਿੰਮ ਦੇ ਵੀਡੀਓ ਦਿੱਸਣ, ਉਹ ਸੋਸ਼ਲ ਮੀਡੀਆ 'ਤੇ ਵੱਧ ਤੋਂ ਵੱਧ ਸ਼ੇਅਰ ਕਰਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News