ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸਿਰ 'ਤੇ ਲੱਗੀ ਗੰਭੀਰ ਸੱਟ, ਹਸਪਤਾਲ 'ਚ ਦਾਖਲ

Thursday, Mar 14, 2024 - 08:55 PM (IST)

ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸਿਰ 'ਤੇ ਲੱਗੀ ਗੰਭੀਰ ਸੱਟ, ਹਸਪਤਾਲ 'ਚ ਦਾਖਲ

ਨੈਸ਼ਨਲ ਡੈਸਕ - ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮਮਤਾ ਬੈਨਰਜੀ ਨੂੰ ਸਿਰ ਵਿੱਚ ਗੰਭੀਰ ਸੱਟ ਲੱਗੀ ਹੈ। ਟੀਐਮਸੀ ਨੇ ਆਪਣੇ ਐਕਸ ਹੈਂਡਲ 'ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਟੀਐਮਸੀ ਨੇ ਲਿਖਿਆ ਕਿ ਸਾਡੀ ਚੇਅਰਪਰਸਨ ਗੰਭੀਰ ਜ਼ਖ਼ਮੀ ਹੋ ਗਈ ਹਨ। ਉਨ੍ਹਾਂ ਲਈ ਪ੍ਰਾਰਥਨਾ ਕਰੋ। ਸੀਐਮ ਮਮਤਾ ਦੀ ਇੱਕ ਤਸਵੀਰ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਨ੍ਹਾਂ ਦੇ ਮੱਥੇ ਤੋਂ ਖੂਨ ਨਿਕਲਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਨੂੰ ਕੋਲਕਾਤਾ ਦੇ ਐਸਐਸਕੇਐਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਕਿੰਨੀ ਘਟੀ ਕੀਮਤ

ਜਾਣਕਾਰੀ ਮੁਤਾਬਕ ਸੀਐਮ ਮਮਤਾ ਨੂੰ ਸੱਟ ਘਰ ਵਿੱਚ ਟ੍ਰੇਡ ਮਿਲ ਕਰਦੇ ਸਮੇਂ ਲੱਗੀ। ਟ੍ਰੇਡ ਮਿਲ ਕਰਦੇ ਹੋਏ ਉਹ ਡਿੱਗ ਪਈ, ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਸੱਟ ਲੱਗੀ। ਇਸ ਤੋਂ ਬਾਅਦ ਅਭਿਸ਼ੇਕ ਬੈਨਰਜੀ ਉਨ੍ਹਾਂ ਨੂੰ ਹਸਪਤਾਲ ਲੈ ਗਏ। ਦੱਸ ਦੇਈਏ ਕਿ ਸੀਐਮ ਮਮਤਾ ਬੈਨਰਜੀ ਇਸ ਤੋਂ ਪਹਿਲਾਂ ਵੀ ਹਾਦਸੇ ਦਾ ਸ਼ਿਕਾਰ ਹੋ ਚੁੱਕੀ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Inder Prajapati

Content Editor

Related News