ਵਿਰੋਧੀ ਧਿਰ ਦੀ ਏਕਤਾ ਲਈ ਪਟਨਾ ਪਹੁੰਚੇ CM ਮਾਨ ਤੇ ਕੇਜਰੀਵਾਲ, ਤਖ਼ਤ ਸ੍ਰੀ ਹਰਿਮੰਦਰ ਜੀ ਵਿਖੇ ਵੀ ਹੋਏ ਨਤਮਸਤਕ

06/23/2023 5:24:02 AM

ਨੈਸ਼ਨਲ ਡੈਸਕ: ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਨਾ ਵਿਖੇ ਪਹੁੰਚੇ। ਇੱਥੇ ਉਹ ਅੱਜ ਹੋਣ ਵਾਲੀ ਵਿਰੋਧੀ ਧਿਰ ਦੀ ਮੀਟਿੰਗ ਵਿਚ ਹਿੱਸਾ ਲੈ ਸਕਦੇ ਹਨ। ਇਹ ਮੀਟਿੰਗ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਨੇ ਵਿਰੋਧੀ ਧਿਰ ਦੀ ਏਕਤਾ ਬਣਾਉਣ ਲਈ ਬੁਲਾਈ ਹੈ। ਹਾਲਾਂਕਿ ਅਰਵਿੰਦ ਕੇਜਰੀਵਾਲ ਨੇ ਮੀਟਿੰਗ ਤੋਂ ਪਹਿਲਾਂ ਹੀ ਇਹ ਸਾਫ਼ ਕੀਤਾ ਹੈ ਕਿ ਜੇਕਰ ਕਾਂਗਰਸ ਆਰਡੀਨੈਂਸ ਵਿਰੁੱਧ ਆਪ ਦਾ ਸਮਰਥਨ ਨਹੀਂ ਕਰੇਗੀ ਤਾਂ ਉਹ ਇਸ ਮੀਟਿੰਗ ਦਾ ਬਾਈਕਾਟ ਕਰਨਗੇ। 

PunjabKesari

ਇਹ ਖ਼ਬਰ ਵੀ ਪੜ੍ਹੋ - ਮੀਟਿੰਗ ਮਗਰੋਂ ਮੋਦੀ-ਬਾਈਡੇਨ ਦਾ ਸਾਂਝਾ ਬਿਆਨ, ਕਈ ਅਹਿਮ ਮੁੱਦਿਆਂ 'ਤੇ ਸਹਿਯੋਗ ਦਾ ਵਾਅਦਾ

ਇਸ ਦੌਰਾਨ ਭਗਵੰਤ ਮਾਨ ਦੀ ਪਤਨੀ ਅਤੇ ਮਾਤਾ, ਰਾਜਸਭਾ ਮੈਂਬਰ ਰਾਘਵ ਚੱਢਾ ਤੇ ਸੰਜੇ ਸਿੰਘ ਸਮੇਤ ਹੋਰ ਆਗੂ ਵੀ ਉਨ੍ਹਾਂ ਨਾਲ ਨਜ਼ਰ ਆਏ। ਇਹ ਸਾਰੇ ਆਗੂ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂਘਰ ਦਾ ਅਸ਼ੀਰਵਾਦ ਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ।

PunjabKesari

ਇਹ ਖ਼ਬਰ ਵੀ ਪੜ੍ਹੋ - Cage Fight 'ਚ ਆਹਮੋ-ਸਾਹਮਣੇ ਹੋਣਗੇ ਮਾਰਕ ਜ਼ੁਕਰਬਰਗ ਤੇ ਐਲਨ ਮਸਕ! ਇਸ ਜਗ੍ਹਾ ਹੋਵੇਗਾ Match

CM ਮਾਨ ਨੇ ਤਸਵੀਰਾਂ ਟਵੀਟ ਕਰਦਿਆਂ ਲਿਖਿਆ, "ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਅਸਥਾਨ ਪਵਿੱਤਰ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵਿਖੇ ਪਰਿਵਾਰ ਸਣੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ। ਗੁਰੂ ਸਾਹਿਬ ਅੱਗੇ ਮੱਥਾ ਟੇਕਿਆ। ਪੰਜਾਬ ਤੇ ਪੰਜਾਬੀਆਂ ਸਮੇਤ ਸਿੱਖ ਸੰਗਤ ਦੀ ਚੜ੍ਹਦੀਕਲਾ ਲਈ ਅਰਦਾਸ ਬੇਨਤੀ ਕੀਤੀ। ਗੁਰੂ ਸਾਹਿਬ ਸਭਨਾਂ ‘ਤੇ ਅਪਾਰ ਬਖ਼ਸ਼ਿਸ਼ਾਂ ਬਣਾਈ ਰੱਖਣ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News