ਜੇਲ੍ਹ ''ਚ ਕੇਜਰੀਵਾਲ ਨਾਲ ਮੁਲਾਕਾਤ ਮਗਰੋਂ ਭਾਵੁਕ ਹੋਏ CM ਮਾਨ, ਜਾਣੋ ਕੀ ਬੋਲੇ

04/15/2024 6:20:33 PM

ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ 'ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਲ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੰਦੀਪ ਪਾਠਕ ਵੀ ਉਨ੍ਹਾਂ ਨਾਲ ਮੌਜੂਦ ਰਹੇ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੀ.ਐੱਮ. ਮਾਨ ਨੇ ਕਿਹਾ,''ਜੇਲ੍ਹ ਵਿਚ ਕੇਜਰੀਵਾਲ ਨੂੰ ਆਮ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ, ਕੀ ਕੇਜਰੀਵਾਲ ਦਾ ਕਸੂਰ ਮੁਹੱਲਾ ਕਲੀਨਿਕ ਬਣਾਉਣਾ ਅਤੇ ਮੁਫ਼ਤ ਬਿਜਲੀ ਕਰਨਾ ਹੈ?'' 

ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਕੇਜਰੀਵਾਲ ਨੂੰ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਤਾਂ ਕੇਜਰੀਵਾਲ ਨੇ ਕਿਹਾ ਕਿ ਇਹ ਮੇਰੀ ਛੱਡੋ ਪੰਜਾਬ 'ਚ ਮੁਫ਼ਤ ਬਿਜਲੀ ਮਿਲਦੀ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨਾਲ ਸ਼ੀਸ਼ੇ ਦੇ ਪਾਰ ਫੋਨ ਤੇ ਮੇਰੇ ਨਾਲ ਗੱਲਬਾਤ ਕਰਵਾਈ ਗਈ। ਸੀ.ਐੱਮ. ਮਾਨ ਨੇ ਭਾਜਪਾ ਤੇ ਨਿਸ਼ਾਨਾ ਵਿੰਨਦੇ ਹੋਏ ਕਿਹਾ ਕਿ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੁਕ ਕਿਉਂ ਕੀਤਾ ਜਾ ਰਿਹਾ? ਉਨ੍ਹਾਂ ਕਿਹਾ ਕਿ ਮੇਰੀ ਕੇਜਰੀਵਾਲ ਨਾਲ ਹਾਰਡਕੋਰ ਕ੍ਰਿਮਿਨਲ ਵਾਂਗ ਮੁਲਾਕਾਤ ਕਰਵਾਈ ਗਈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 10 ਅਪ੍ਰੈਲ ਨੂੰ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਨੇਤਾਵਾਂ ਦੀ ਮੁਲਾਕਾਤ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 


DIsha

Content Editor

Related News