CM ਮਾਨ ਵੱਲੋਂ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ, ਸੂਬੇ ’ਚ ਨਹਿਰੀ ਪ੍ਰਬੰਧ ਦੀ ਮਜ਼ਬੂਤੀ ਲਈ ਕੀਤੀ ਇਹ ਮੰਗ

Tuesday, Jul 26, 2022 - 09:42 PM (IST)

CM ਮਾਨ ਵੱਲੋਂ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ, ਸੂਬੇ ’ਚ ਨਹਿਰੀ ਪ੍ਰਬੰਧ ਦੀ ਮਜ਼ਬੂਤੀ ਲਈ ਕੀਤੀ ਇਹ ਮੰਗ

ਨਵੀਂ ਦਿੱਲੀ/ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੋਂ ਸੂਬੇ ’ਚ ਨਹਿਰੀ ਪ੍ਰਬੰਧ ਨੂੰ ਨਵਿਆਉਣ ਲਈ ਵਿਸ਼ੇਸ਼ ਫੰਡ ਅਲਾਟ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ। ਕੇਂਦਰੀ ਮੰਤਰੀ ਸ਼ੇਖਾਵਤ ਨਾਲ ਅੱਜ ਇਥੇ ਉਨ੍ਹਾਂ ਦੇ ਦਫ਼ਤਰ ’ਚ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਸੂਬੇ ’ਚ ਮੌਜੂਦਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ​​ਅਤੇ ਮੁਰੰਮਤ ਕਰਨ ਲਈ ਵਿਸ਼ੇਸ਼ ਪੈਕੇਜ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਬਣੀ ਅੱਪਰਬਾਰੀ ਦੁਆਬ ਨਹਿਰ (ਯੂ. ਬੀ. ਡੀ. ਸੀ.) ਦਾ ਹੁਣ ਬਹੁਤ ਬੁਰਾ ਹਾਲ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਆਜ਼ਾਦੀ ਤੋਂ ਬਾਅਦ ਬਣੀਆਂ ਨਹਿਰਾਂ ਨੂੰ ਵੀ ਮਜ਼ਬੂਤ ​​ਕਰਨ ਅਤੇ ਨਵਿਆਉਣ ਦੀ ਲੋੜ ਹੈ, ਜਿਸ ਲਈ ਕੇਂਦਰ ਸਰਕਾਰ ਨੂੰ ਸੂਬੇ ਨੂੰ ਵਿਸ਼ੇਸ਼ ਪੈਕੇਜ ਦੇਣਾ ਚਾਹੀਦਾ ਹੈ।

ਇਹ ਖ਼ਬਰ ਵੀ ਪੜ੍ਹੋ : AG ਸਿੱਧੂ ਨੇ ਅਚਾਨਕ ਦਿੱਤਾ ਅਸਤੀਫ਼ਾ, ਉਥੇ ਮਿੱਡੂਖੇੜਾ ਕਤਲਕਾਂਡ ’ਚ ਪੁਲਸ ਦੀ ਵੱਡੀ ਕਾਰਵਾਈ, ਪੜ੍ਹੋ Top 10

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਸੂਬੇ ਦੇ ਅਨਾਜ ਉਤਪਾਦਕਾਂ, ਜਿਨ੍ਹਾਂ ਦੇਸ਼ ਨੂੰ ਅਨਾਜ ਉਤਪਾਦਨ ’ਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਨੂੰ ਸੂਬੇ ’ਚ ਖਸਤਾਹਾਲ ਨਹਿਰੀ ਸਿਸਟਮ ਕਾਰਨ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਪੇਸ਼ ਕੀਤੀਆਂ ਤਜਵੀਜ਼ਾਂ ਨੂੰ ਮਨਜ਼ੂਰੀ ਦੇਣ ਲਈ ਕੇਂਦਰੀ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨਹਿਰਾਂ ਦੀ ਪਾਣੀ ਦੀ ਸਮਰੱਥਾ ਨੂੰ ਵਧਾਉਣ ਵਿੱਚ ਮਦਦ ਮਿਲੇਗੀ ਅਤੇ ਸੂਬੇ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਸਤਲੁਜ ਦਰਿਆ ਦੀ ਸਹਾਇਕ ਨਦੀ, ਬੁੱਢੇ ਨਾਲੇ ਦੀ ਸਫ਼ਾਈ ਦਾ ਪ੍ਰੋਜੈਕਟ ਸ਼ੁਰੂ ਕੀਤਾ ਹੈ, ਜੋ ਲੁਧਿਆਣਾ ਜ਼ਿਲ੍ਹੇ ’ਚੋਂ ਲੰਘਦੇ ਦਰਿਆ ਦੇ ਲੱਗਭਗ ਬਰਾਬਰ ਚੱਲਦਾ ਹੈ ਅਤੇ ਆਖਿਰਕਾਰ ਦਰਿਆ ’ਚ ਰਲ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਾਲੇ ਦੀ ਕੁਲ ਲੰਬਾਈ 47.55 ਕਿਲੋਮੀਟਰ ਹੈ, ਜਿਸ ’ਚੋਂ 14 ਕਿਲੋਮੀਟਰ ਲੁਧਿਆਣਾ ਸ਼ਹਿਰ ’ਚੋਂ ਲੰਘਦਾ ਹੈ ਅਤੇ ਸ਼ਹਿਰ ਨੂੰ ਦੋ ਹਿੱਸਿਆਂ ’ਚ ਵੰਡਦਾ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਖ ਨੌਜਵਾਨ ਦਾ ਕੜਾ ਉਤਰਵਾਉਣ ਦਾ ਮਾਮਲਾ ਗਰਮਾਇਆ, ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤੀ ਇਹ ਮੰਗ

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਨਾਲੇ ਦੀ ਸਫ਼ਾਈ ਲਈ 850 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਹੈ, ਜਿਸ ’ਚ ਨਵੇਂ ਐੱਸ. ਟੀ. ਪੀਜ਼ ਅਤੇ ਸੀ. ਈ. ਟੀ. ਪੀਜ਼ ਦੀ ਉਸਾਰੀ ਤੋਂ ਇਲਾਵਾ ਮੌਜੂਦਾ ਨਾਲੇ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬੁੱਢੇ ਨਾਲੇ ’ਚ ਵੀ 200 ਕਿਊਸਿਕ ਤਾਜ਼ਾ ਪਾਣੀ ਛੱਡ ਰਹੀ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਪ੍ਰੋਜੈਕਟ ਦਾ 54 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਮਾਰਚ 2023 ਤੱਕ ਪੂਰਾ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਨਵੀਆਂ ਤਕਨੀਕਾਂ ਲਿਆਉਣ ਲਈ ਇਸ ਪ੍ਰੋਜੈਕਟ ’ਚ ਸੂਬਾ ਸਰਕਾਰ ਦੀ ਮਦਦ ਕਰੇ। ਇਸ ਦੌਰਾਨ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ਦੀਆਂ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰੇਗੀ। ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਚੁੱਕਿਆ ਵੱਡਾ ਕਦਮ, ਇੰਸਪੈਕਟਰ ਸਣੇ 3 ਪੁਲਸ ਮੁਲਾਜ਼ਮ ਕੀਤੇ ਮੁਅੱਤਲ


author

Manoj

Content Editor

Related News