CM ਮਨੋਹਰ ਲਾਲ ਦਾ ਵੱਡਾ ਬਿਆਨ- ਅੰਦੋਲਨ ਜਾਰੀ ਰੱਖਣ ਦਾ ਹੁਣ ਕਿਸਾਨਾਂ ਦਾ ਕੋਈ ਅਧਿਕਾਰ ਨਹੀਂ

Monday, Nov 22, 2021 - 05:51 PM (IST)

ਯਮੁਨਾਨਗਰ (ਸੁਰਿੰਦਰ/ਸੁਮਿਤ)— ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਸਾਨ ਅੰਦੋਲਨ ਦੇ ਜਾਰੀ ਰਹਿਣ ’ਤੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਮੁੱਖ ਮੰਗ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਸੀ, ਜਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਨ ਲਿਆ ਹੈ। ਅਜਿਹੇ ਵਿਚ ਹੁਣ ਕਿਸਾਨਾਂ ਨੂੰ ਨੈਤਿਕ ਅਧਿਕਾਰ ਨਹੀਂ ਹੈ ਕਿ ਉਹ ਅੰਦੋਲਨ ਨੂੰ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੇ ਹੁਣ ਵੀ ਅੰਦੋਲਨ ਜਾਰੀ ਰੱਖਿਆ ਹੈ ਤਾਂ ਇਹ ਸਵਾਲ ਉਨ੍ਹਾਂ ਤੋਂ ਪੁੱਛਿਆ ਜਾਵੇ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਐਤਵਾਰ ਨੂੰ ਯਮੁਨਾਨਗਰ ਪਹੁੰਚੇ ਸਨ। 

ਇਹ ਵੀ ਪੜ੍ਹੋ : ਕਿਸਾਨਾਂ ਅੱਗੇ ਝੁੱਕ ਹੀ ਗਈ ਮੋਦੀ ਸਰਕਾਰ, ਜਾਣੋ ਕਿਸਾਨ ਅੰਦੋਲਨ ਦੀ ਪੂਰੀ ਟਾਈਮ ਲਾਈਨ

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 19 ਨਵੰਬਰ ਨੂੰ ਗੁਰਪੁਰਬ ਮੌਕੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਬਾਵਜੂਦ ਕਿਸਾਨਾਂ ਨੇ ਅੰਦੋਲਨ ਖ਼ਤਮ ਨਹੀਂ ਕੀਤਾ ਹੈ। ਕਿਸਾਨਾਂ ਨੇ ਕਿਹਾ ਕਿ ਅਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਹਨ। ਕਿਸਾਨਾਂ ਮੁਤਾਬਕ ਜਦੋਂ ਤੱਕ ਸਰਕਾਰ ਸੰਸਦ ਦੇ ਸੈਸ਼ਨ ’ਚ ਖੇਤੀ ਕਾਨੂੰਨਾਂ ਨੂੰ ਅਧਿਕਾਰਤ ਤੌਰ ’ਤੇ ਵਾਪਸ ਨਹੀਂ ਲੈਂਦੀ ਹੈ, ਸਾਡਾ ਅੰਦੋਲਨ ਜਾਰੀ ਰਹੇਗਾ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਨੂੰ ਖੁੱਲ੍ਹੀ ਚਿੱਠੀ ਲਿਖੀ ਹੈ, ਜਿਸ ਵਿਚ ਬਿਜਲੀ ਬਿੱਲ 2020, ਐੱਮ. ਐੱਸ. ਪੀ., ਪਰਾਲੀ ’ਤੇ ਕਾਨੂੰਨ ਅਤੇ ਲਖੀਮਪੁਰ ਹਿੰਸਾ ਮਾਮਲੇ ’ਚ ਨਿਆਂ ਦੀ ਮੰਗ ਕਰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬਰਖ਼ਾਸਤ ਕੀਤੇ ਜਾਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, ਜਾਰੀ ਰਹੇਗਾ ਕਿਸਾਨ ਅੰਦੋਲਨ


Tanu

Content Editor

Related News