ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨੱਢਾ ਨੂੰ ਮਿਲੇ CM ਖੱਟੜ

10/25/2019 12:00:34 PM

ਨਵੀਂ ਦਿੱਲੀ—ਹਰਿਆਣਾ ਵਿਧਾਨਸਭਾ ਚੋਣਾਂ 'ਚ ਸੱਤਾਧਾਰੀ ਭਾਜਪਾ ਬਹੁਮਤ ਦੇ ਅੰਕੜੇ ਤੋਂ ਦੂਰ ਰਹਿ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅੱਜ ਭਾਵ ਸ਼ੁੱਕਰਵਾਰ ਸਵੇਰਸਾਰ ਦਿੱਲੀ ਪਹੁੰਚੇ। ਦਿੱਲੀ ਪਹੁੰਚ ਕੇ ਉਨ੍ਹਾਂ ਨੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਸੂਬੇ 'ਚ ਸਰਕਾਰ ਗਠਨ ਨੂੰ ਲੈ ਕੇ ਇਹ ਵੱਡਾ ਬਿਆਨ ਦਿੱਤਾ ਗਿਆ ਹੈ,"ਅਸੀਂ ਜਲਦੀ ਹੀ ਹਰਿਆਣਾ 'ਚ ਸਰਕਾਰ ਬਣਾਉਣ ਜਾ ਰਹੇ ਹਾਂ।" 

ਦੱਸਣਯੋਗ ਹੈ ਕਿ ਹਰਿਆਣਾ 'ਚ ਬਹੁਮਤ ਦੇ ਅੰਕੜੇ ਤੋਂ ਦੂਰ ਰਹੀ ਭਾਜਪਾ ਸੂਬੇ 'ਚ ਸਰਕਾਰ ਬਣਾਉਣ ਲਈ ਪੂਰਾ ਜੋਰ ਲਗਾ ਰਹੀ ਹੈ। ਚੋਣ ਨਤੀਜਿਆਂ ਦੀ ਗੱਲ ਕਰੀਏ ਤਾਂ ਭਾਜਪਾ ਨੂੰ 40 ਸੀਟਾਂ ਮਿਲੀਆਂ ਹਨ ਜਦਕਿ ਬਹੁਮਤ ਦਾ ਅੰਕੜਾ 46 ਹੈ। ਭਾਜਪਾ ਨੂੰ ਗੋਪਾਲ ਕਾਂਡਾ ਸਮੇਤ 7 ਅਜ਼ਾਦ ਵਿਧਾਇਕਾਂ ਤੋਂ ਸਮਰੱਥਨ ਮਿਲਣ ਦੀ ਉਮੀਦ ਹੈ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਸੂਬੇ ਦੀਆਂ 90 ਵਿਧਾਨ ਸਭਾ ਸੀਟਾਂ 'ਚੋ ਕਾਂਗਰਸ ਨੂੰ 31, ਜਜਪਾ ਨੂੰ 10 ਅਤੇ ਹੋਰ 9 ਸੀਟਾਂ ਹਨ।


Iqbalkaur

Content Editor

Related News