ਕਿਸਾਨਾਂ ਦੇ ਦਿੱਲੀ ਕੂਚ 'ਤੇ CM ਖੱਟੜ ਦਾ ਬਿਆਨ, ਕਿਹਾ- ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਪੰਜਾਬ ਹੀ ਕੱਢੇ

Thursday, Feb 15, 2024 - 01:59 PM (IST)

ਕਿਸਾਨਾਂ ਦੇ ਦਿੱਲੀ ਕੂਚ 'ਤੇ CM ਖੱਟੜ ਦਾ ਬਿਆਨ, ਕਿਹਾ- ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਪੰਜਾਬ ਹੀ ਕੱਢੇ

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ 'ਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਦਿੱਲੀ ਕੂਚ 'ਤੇ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਤਰੀਕੇ ਤੋਂ ਇਤਰਾਜ਼ ਹੈ। ਉਹ ਲੋਕਤੰਤਰੀ ਤਰੀਕੇ ਨਾਲ ਆਪਣੀ ਗੱਲ ਰੱਖਣ। ਉਨ੍ਹਾਂ ਕਿਹਾ ਕਿ ਟਰੈਕਟਰ ਖੇਤੀ ਲਈ ਹੈ, ਟਰਾਂਸਪੋਰਟ ਲਈ ਨਹੀਂ। ਗੱਲਬਾਤ ਨਾਲ ਹੱਲ ਨਿਕਲੇਗਾ। ਦਿੱਲੀ ਜਾਣਾ ਸਾਰਿਆਂ ਦਾ ਲੋਕਤੰਤਰੀ ਅਧਿਕਾਰ ਹੈ ਪਰ ਇਸ ਦੇ ਪਿੱਛੇ ਮਕਸਦ ਨੂੰ ਧਿਆਨ 'ਚ ਰੱਖਣਾ ਹੋਵੇਗਾ। ਖੱਟੜ ਨੇ ਕਿਹਾ ਕਿ ਪਿਛਲੇ ਸਾਲ ਕਿਸਾਨ ਅੰਦੋਲਨ 'ਚ ਕੀ ਹੋਇਆ ਸੀ ਸਾਰਿਆਂ ਨੇ ਦੇਖਿਆ। ਕਿਸਾਨਾਂ ਨੇ ਪਹਿਲਾਂ ਵੀ ਅੰਦੋਲਨ ਕੀਤਾ ਸੀ ਪਰ ਇਸ ਨਾਲ ਆਮ ਲੋਕਾਂ ਨੂੰ ਪਰੇਸ਼ਾਨੀ ਹੁੰਦੀ ਹੈ। ਮੁੱਖ ਮੰਤਰੀ ਖੱਟੜ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਉਨ੍ਹਾਂ ਦਾ ਪੰਜਾਬ ਦਾ ਅਨੁਭਵ ਹਾਲੇ ਨਵਾਂ-ਨਵਾਂ ਹੈ। ਹਰਿਆਣਾ ਵਰਗੀ ਪਰੇਸ਼ਾਨੀ ਝੱਲਣਗੇ, ਉਦੋਂ ਸਮਝ ਆਏਗਾ। ਬਾਰਡਰ ਸੀਲ ਹੋਣ ਨਾਲ ਲੋਕ ਪਰੇਸ਼ਾਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਕਿਸਾਨ ਸੰਤੁਸ਼ਟ ਹੈ, ਪੰਜਾਬ ਨੂੰ ਦੇਖਣਾ ਚਾਹੀਦਾ। ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਪੰਜਾਬ ਨੇ ਹੀ ਕੱਢਣਾ ਹੈ। ਪੰਜਾਬ ਦੇ ਕਿਸਾਨਾਂ ਨੂੰ ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਉਹ ਆਪਣੀ ਸਮੱਸਿਆ ਪੰਜਾਬ ਸਰਕਾਰ ਦੇ ਸਾਹਮਣੇ ਰੱਖਣ। ਪੰਜਾਬ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਠੀਕ ਤਰ੍ਹਾਂ ਸੁਣੇ। ਹਰਿਆਣਾ ਸਰਕਾਰ ਵੀ ਕਿਸਾਨਾਂ ਨੂੰ ਭਰਪਾਈ ਦੇ ਰਹੀ ਹੈ। 

ਇਹ ਵੀ ਪੜ੍ਹੋ : ਕਿਸਾਨ ਸੰਘਰਸ਼ ਦਰਮਿਆਨ ਸ਼ੰਭੂ ਬਾਰਡਰ ਪਹੁੰਚੇ ਡੱਲੇਵਾਲ, ਸਟੇਜ ਤੇ ਖੜ੍ਹ ਕਿਹਾ- ਮੈਂ ਕੈਂਸਰ ਦਾ ਮਰੀਜ਼

ਸੀ.ਐੱਮ. ਖੱਟੜ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਇੰਝ ਅੱਗੇ ਵਧ ਰਹੇ ਹਨ ਜਿਵੇਂ ਕੋਈ ਫ਼ੌਜ ਹਮਲਾ ਕਰਨ ਲਈ ਵੱਧ ਰਹੀ ਹੈ। ਉਨ੍ਹਾਂ ਕੋਲ ਜੇਸੀਬੀ, ਇਕ ਸਾਲ ਦਾ ਰਾਸ਼ਨ, ਟਰੈਕਟਰ-ਟਰਾਲੀ ਹਨ।
ਉਮੀਦ ਹੈ ਕਿ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਬੈਠਕ 'ਚ ਕੋਈ ਰਸਤਾ ਨਿਕਲੇਗਾ। ‘ਦਿੱਲੀ ਚਲੋ’ ਅੰਦੋਲਨ ਤਹਿਤ ਸੈਂਕੜੇ ਕਿਸਾਨਾਂ ਨੇ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਡੇਰੇ ਲਾਏ ਹੋਏ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਲਈ ਕਾਨੂੰਨ ਬਣਾਉਣ ਅਤੇ ਕਰਜ਼ ਮੁਆਫ਼ੀ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਲਈ 'ਦਿੱਲੀ ਚਲੋ' ਮਾਰਚ ਦੀ ਅਗਵਾਈ ਕਰ ਰਹੇ ਹਨ। ਹਰਿਆਣਾ ਪੁਲਸ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਟਰੈਕਟਰ-ਟਰਾਲੀ 'ਚ ਦਿੱਲੀ ਜਾਣ ਤੋਂ ਰੋਕਣ ਲਈ ਬੈਰੀਕੇਡ ਲਗਾ ਕੇ ਸਰਹੱਦ ਸੀਲ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News