CM ਮੋਹਨ ਯਾਦਵ ਦੇ Hot Air Balloon ਨੂੰ ਲੱਗੀ ਅੱਗ, ਪਈਆਂ ਭਾਜੜਾਂ

Saturday, Sep 13, 2025 - 11:23 AM (IST)

CM ਮੋਹਨ ਯਾਦਵ ਦੇ Hot Air Balloon ਨੂੰ ਲੱਗੀ ਅੱਗ, ਪਈਆਂ ਭਾਜੜਾਂ

ਨੈਸ਼ਨਲ ਡੈਸਕ : ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦੇ ਗਰਮ ਹਵਾ ਵਾਲੇ ਗੁਬਾਰੇ ਨੂੰ ਅੱਜ ਅਚਾਨਕ ਅੱਗ ਲੱਗ ਗਈ, ਜਿਸ ਦੌਰਾਨ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਉਹ ਮੰਦਸੌਰ ਦੇ ਗਾਂਧੀਸਾਗਰ ਫੋਰੈਸਟ ਰਿਟਰੀਟ ਨੇੜੇ ਸਥਿਤ ਹਿੰਗਲਾਜ ਰਿਜ਼ੋਰਟ ਵਿਚ ਰਾਤ ਬਿਤਾਉਣ ਤੋਂ ਬਾਅਦ ਗਰਮ ਹਵਾ ਵਾਲੇ ਗੁਬਾਰੇ ਦੀ ਸਵਾਰੀ ਕਰਨ ਲਈ ਆਏ ਸਨ। ਇਸ ਦੌਰਾਨ ਤੇਜ਼ ਹਵਾਵਾਂ ਚੱਲ ਰਹੀਆਂ ਹਨ। 

ਇਹ ਵੀ ਪੜ੍ਹੋ : 21 ਸਤੰਬਰ ਤੋਂ 3 ਅਕਤੂਬਰ ਤੱਕ ਬੰਦ ਰਹਿਣਗੇ ਸਕੂਲ-ਕਾਲਜ! ਇਸ ਸੂਬੇ 'ਚ ਜਾਰੀ ਹੋਇਆ ਹੁਕਮ

ਇਸ ਦੌਰਾਨ ਹਵਾ ਦੀ ਗਤੀ ਜ਼ਿਆਦਾ ਹੋਣ ਕਾਰਨ ਗੁਬਾਰਾ ਉੱਡ ਨਹੀਂ ਸਕਿਆ ਅਤੇ ਉਸ ਦੇ ਹੇਠਲੇ ਹਿੱਸੇ ਵਿੱਚ ਅੱਗ ਲੱਗ ਗਈ। ਇਸ ਘਟਨਾ ਦਾ ਪਤਾ ਲੱਗਦੇ ਸਾਰ ਹੀ ਮੌਕੇ 'ਤੇ ਮੌਜੂਦ ਸੁਰੱਖਿਆ ਗਾਰਡਾਂ ਨੇ ਤੁਰੰਤ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ। ਮੁੱਖ ਮੰਤਰੀ ਯਾਦਵ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਇਹ ਵੀ ਪੜ੍ਹੋ : ਜੇਕਰ ਤੁਸੀਂ ਵੀ ਸਵੇਰੇ ਅਲਾਰਮ ਨਾਲ ਉੱਠਦੇ ਹੋ ਤਾਂ ਸਾਵਧਾਨ! ਅਧਿਐਨ 'ਚ ਹੋਇਆ ਹੈਰਾਨੀਜਨਕ ਖੁਲਾਸਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News