CM ਨਾਇਬ ਸੈਣੀ ਨੇ ਪਰਿਵਾਰ ਨਾਲ ਪਾਈ ਵੋਟ, ਕਾਂਗਰਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ
Saturday, Oct 05, 2024 - 11:50 AM (IST)
ਹਰਿਆਣਾ : ਹਰਿਆਣਾ 'ਚ ਵੋਟਿੰਗ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਕਾਂਗਰਸ 'ਤੇ ਵੋਟਰਾਂ ਨੂੰ ਧੋਖਾ ਦੇ ਕੇ ਸੂਬੇ ਨੂੰ ਲੁੱਟਣ ਦੀ ਨੀਤੀ ਅਪਣਾਉਣ ਦਾ ਦੋਸ਼ ਲਗਾਇਆ। ਸੈਣੀ ਨੇ ਵੋਟਿੰਗ ਵਾਲੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ''ਕਾਂਗਰਸ ਝੂਠ ਅਤੇ ਲੁੱਟ ਦੀ ਰਾਜਨੀਤੀ ਕਰਦੀ ਹੈ ਅਤੇ ਹਰਿਆਣਾ ਦੇ ਲੋਕ ਇਸ ਗੱਲ ਨੂੰ ਸਮਝ ਚੁੱਕੇ ਹਨ। ਉਨ੍ਹਾਂ (ਲੋਕਾਂ) ਨੇ ਹਰਿਆਣਾ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਤੀਜੀ ਵਾਰ ਲਿਆਉਣ ਦਾ ਮਨ ਬਣਾ ਲਿਆ ਹੈ।"
ਇਹ ਵੀ ਪੜ੍ਹੋ - ਕੁੜੀ ਦੇ ਢਿੱਡ 'ਚੋਂ ਨਿਕਲਿਆ 2 ਕਿਲੋ ਵਾਲਾਂ ਦਾ ਗੁੱਛਾ, ਡਾਕਟਰਾਂ ਦੇ ਉੱਡੇ ਹੋਸ਼
ਸੈਣੀ ਵੀ ਸਭ ਤੋਂ ਪਹਿਲਾਂ ਵੋਟ ਪਾਉਣ ਵਾਲੇ ਲੋਕਾਂ ਵਿੱਚ ਸ਼ਾਮਲ ਰਹੇ। ਉਹ ਆਪਣੀ ਪਤਨੀ ਸੁਮਨ ਨਾਲ ਪੋਲਿੰਗ ਬੂਥ 'ਤੇ ਪਹੁੰਚੇ ਅਤੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ 'ਚ ਆਪਣੇ ਜੱਦੀ ਪਿੰਡ ਮਿਰਜ਼ਾ 'ਚ ਉਹਨਾਂ ਨੇ ਵੋਟ ਪਾਈ। ਹਰਿਆਣਾ ਦੀ 90 ਮੈਂਬਰੀ ਵਿਧਾਨ ਸਭਾ ਲਈ ਸ਼ਨੀਵਾਰ ਸਵੇਰੇ 7 ਵਜੇ ਸਖਤ ਸੁਰੱਖਿਆ ਵਿਚਕਾਰ ਵੋਟਿੰਗ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸੈਣੀ ਕੁਰੂਕਸ਼ੇਤਰ ਜ਼ਿਲ੍ਹੇ ਦੇ ਲਾਡਵਾ ਤੋਂ ਚੋਣ ਲੜ ਰਹੇ ਹਨ। ਆਪਣੀ ਵੋਟ ਪਾਉਣ ਤੋਂ ਪਹਿਲਾਂ ਸੈਣੀ ਨੇ ਆਪਣੇ ਪਿੰਡ ਦੇ ਗੁਰੂ ਰਵਿਦਾਸ ਮੰਦਰ ਅਤੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਸੈਣੀ ਨੇ ਪੱਤਰਕਾਰਾਂ ਨੂੰ ਕਿਹਾ, "ਹਰਿਆਣਾ ਦੇ ਲੋਕਾਂ ਨੇ ਆਪਣਾ ਮਨ ਬਣਾ ਲਿਆ ਹੈ, ਭਾਜਪਾ ਭਾਰੀ ਬਹੁਮਤ ਨਾਲ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ।"
ਇਹ ਵੀ ਪੜ੍ਹੋ - ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਵਿਆਹ ਦਾ ਅਨੋਖਾ ਕਾਰਡ, ਦੇਖ ਲੋਕ ਹੋਏ ਹੈਰਾਨ
ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀ ‘ਡਬਲ ਇੰਜਣ’ ਵਾਲੀ ਸਰਕਾਰ ਨੇ 10 ਸਾਲਾਂ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਅਤੇ ਕਿਸਾਨ ਉਨ੍ਹਾਂ ਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਇਸ ਦੌਰਾਨ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਾਅਵਾ ਕੀਤਾ ਕਿ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਖੇਮੇ ਵਿੱਚ ਨਿਰਾਸ਼ਾ ਦਾ ਮਾਹੌਲ ਹੈ, ਅਰਾਜਕਤਾ ਹੈ। ਚੋਣਾਂ ਤੋਂ ਦੋ ਦਿਨ ਪਹਿਲਾਂ ਭਾਜਪਾ ਨੇਤਾ ਅਸ਼ੋਕ ਤੰਵਰ ਦੀ ਕਾਂਗਰਸ ਵਿਚ ਵਾਪਸੀ ਬਾਰੇ ਪੁੱਛੇ ਜਾਣ 'ਤੇ ਖੱਟਰ ਨੇ ਕਿਹਾ ਕਿ ਤੰਵਰ ਨੇ 'ਆਇਆ ਰਾਮ ਗਿਆ ਰਾਮ' ਦੀ ਰਾਜਨੀਤੀ ਨੂੰ ਮੁੜ ਸੁਰਜੀਤ ਕੀਤਾ ਹੈ।
ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8