ਸਹੁੰ ਚੁੱਕ ਸਮਾਗਮ ਦੌਰਾਨ ਨਿਤੀਸ਼ ਦੇ ਪੁੱਤਰ ਨਿਸ਼ਾਂਤ ਕੁਮਾਰ ਦਾ ਵੱਡਾ ਬਿਆਨ

Thursday, Nov 20, 2025 - 02:12 PM (IST)

ਸਹੁੰ ਚੁੱਕ ਸਮਾਗਮ ਦੌਰਾਨ ਨਿਤੀਸ਼ ਦੇ ਪੁੱਤਰ ਨਿਸ਼ਾਂਤ ਕੁਮਾਰ ਦਾ ਵੱਡਾ ਬਿਆਨ

ਪਟਨਾ : ਜਨਤਾ ਦਲ (ਯੂਨਾਈਟਿਡ) ਦੇ ਰਾਸ਼ਟਰੀ ਪ੍ਰਧਾਨ ਨਿਤੀਸ਼ ਕੁਮਾਰ ਵਲੋਂ ਅੱਜ ਪਟਨਾ ਦੇ ਇਤਿਹਾਸਕ ਗਾਂਧੀ ਮੈਦਾਨ ਵਿੱਚ ਰਿਕਾਰਡ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਗਈ। ਇਸ ਦੌਰਾਨ ਐਨਡੀਏ ਸਰਕਾਰ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਨੇ ਕਿਹਾ, "ਅਸੀਂ ਬਹੁਤ ਖੁਸ਼ ਹਾਂ। ਜਨਤਾ ਨੇ ਐਨਡੀਏ ਪਰਿਵਾਰ ਨੂੰ ਖੁਸ਼ੀ ਦਿੱਤੀ ਹੈ। ਮੈਂ ਆਪਣੇ ਪਿਤਾ (ਨਿਤੀਸ਼ ਕੁਮਾਰ) ਨੂੰ ਵਧਾਈ ਦਿੰਦਾ ਹਾਂ ਕਿ ਉਹ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ। ਮੈਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ। ਮੈਂ ਸਾਰੇ ਐਨਡੀਏ ਵਰਕਰਾਂ ਨੂੰ ਵਧਾਈ ਦਿੰਦਾ ਹਾਂ।"

ਪੜ੍ਹੋ ਇਹ ਵੀ : ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ ਨਿਯਮ

ਸੂਤਰਾਂ ਅਨੁਸਾਰ ਸਮਾਗਮ ਦੌਰਾਨ ਭਾਜਪਾ ਅਤੇ ਜਨਤਾ ਦਲ (ਯੂ) ਦੇ ਅੱਠ-ਅੱਠ ਵਿਧਾਇਕਾਂ ਵਲੋਂ ਸਹੁੰ ਚੁੱਕੀ ਗਈ। ਨਾਲ ਹੀ ਰਾਸ਼ਟਰੀ ਲੋਕ ਮੋਰਚਾ (ਆਰਐਲਐਮ), ਹਿੰਦੁਸਤਾਨੀ ਅਵਾਮ ਮੋਰਚਾ (ਧਰਮ ਨਿਰਪੱਖ) ਅਤੇ ਚਿਰਾਗ ਪਾਸਵਾਨ ਦੀ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਇੱਕ-ਇੱਕ ਵਿਧਾਇਕ ਵਲੋਂ ਵੀ ਸਹੁੰ ਚੁੱਕੀ ਗਈ। ਸੂਤਰਾਂ ਅਨੁਸਾਰ, ਭਾਜਪਾ ਅਤੇ ਜਨਤਾ ਦਲ (ਯੂ) ਦੇ ਅੱਠ-ਅੱਠ ਵਿਧਾਇਕ ਅੱਜ ਸਹੁੰ ਚੁੱਕਣਗੇ, ਅਤੇ ਰਾਸ਼ਟਰੀ ਲੋਕ ਮੋਰਚਾ (ਆਰਐਲਐਮ), ਹਿੰਦੁਸਤਾਨੀ ਅਵਾਮ ਮੋਰਚਾ (ਧਰਮ ਨਿਰਪੱਖ) ਅਤੇ ਚਿਰਾਗ ਪਾਸਵਾਨ ਦੀ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਇੱਕ-ਇੱਕ ਵਿਧਾਇਕ ਵੀ ਅੱਜ ਸਹੁੰ ਚੁੱਕ ਸਕਦੇ ਹਨ। ਸੂਤਰਾਂ ਨੇ ਦੱਸਿਆ ਕਿ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਅਗਲੇ ਸਾਲ 14 ਜਨਵਰੀ ਨੂੰ ਮਕਰ ਸੰਕ੍ਰਾਂਤੀ ਤੋਂ ਬਾਅਦ ਕੀਤਾ ਜਾਵੇਗਾ।

ਪੜ੍ਹੋ ਇਹ ਵੀ : ਹੈਰਾਨੀਜਨਕ! 2 ਲੱਖ ਮ੍ਰਿਤਕਾਂ ਨੂੰ ਮਿਲ ਰਹੀ ਪੈਨਸ਼ਨ, ਬਿਹਾਰ ਸਰਕਾਰ ਵਲੋਂ ਜਾਂਚ ਦੇ ਹੁਕਮ


author

rajwinder kaur

Content Editor

Related News