CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ
Monday, Jan 10, 2022 - 07:18 PM (IST)
ਨੈਸ਼ਨਲ ਡੈਸਕ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਉਨ੍ਹਾਂ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਸੀ. ਐੱਮ. ਓ. ਬਿਹਾਰ ਨੇ ਟਵੀਟ ਕਰ ਕੇ ਲਿਖਿਆ ਕਿ ਮਾਣਯੋਗ ਮੁੱਖ ਮੰਤਰੀ ਨਿਤੀਸ਼ ਕੁਮਾਰ ਕੋਰੋਨਾ ਜਾਂਚ ’ਚ ਪਾਜ਼ੇਟਿਵ ਪਾਏ ਗਏ ਹਨ। ਡਾਕਟਰਾਂ ਦੀ ਸਲਾਹ ’ਤੇ ਉਹ ਘਰ ’ਚ ਹੀ ਇਕਾਂਤਵਾਸ ਹੋ ਗਏ ਹਨ। ਉਨ੍ਹਾਂ ਨੇ ਸਾਰਿਆਂ ਨੂੰ ਕੋਰੋਨਾ ਅਨੁਕੂਲ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਦਰਅਸਲ, ਤੀਜੀ ਲਹਿਰ ਵਿਚ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਰਿਹਾਇਸ਼ ’ਚ ਕੋਰੋਨਾ ਦਾ ਧਮਾਕਾ ਹੋਇਆ ਹੈ।
ਇਹ ਵੀ ਪੜ੍ਹੋ : ਕੈਪਟਨ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਮਿਲਿਆ ਚੋਣ ਨਿਸ਼ਾਨ
3 ਜਨਵਰੀ ਨੂੰ ਜਨਤਾ ਦਰਬਾਰ ’ਚ 14 ਤੋਂ ਵੱਧ ਕੋਰੋਨਾ ਪਾਜ਼ੇਟਿਵ ਮਿਲੇ ਸਨ। ਉਸ ਤੋਂ ਬਾਅਦ ਮੁੱਖ ਮੰਤਰੀ ਰਿਹਾਇਸ਼ ’ਚ ਵੀ ਜਾਂਚ ਸ਼ੁਰੂ ਕੀਤੀ ਗਈ। ਪਿਛਲੇ 3 ਦਿਨਾਂ ’ਚ ਜਨਤਾ ਦਰਬਾਰ ਤੇ ਮੁੱਖ ਮੰਤਰੀ ਰਿਹਾਇਸ਼ ’ਚ ਮਿਲਾ ਕੇ ਕੁਲ 50 ਤੋਂ ਵੱਧ ਲੋਕ ਕੋਰੋਨਾ ਪਾਜ਼ੇਟਿਵ ਮਿਲੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦੋਵੇਂ ਉਪ ਮੁੱਖ ਮੰਤਰੀ ਤੇ ਮੰਤਰੀ ਕੋਰੋਨਾ ਪਾਜ਼ੇਟਿਵ ਮਿਲੇ ਸਨ, ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਖੁਦ ਵੀ ਇਨਫੈਕਸ਼ਨ ਦੀ ਲਪੇਟ ’ਚ ਆ ਗਏ ਹਨ।