''2 ਘੰਟੇ ਬਾਅਦ ਉਡਾ ਦੇਵਾਂਗੇ CM ਦਫ਼ਤਰ ਤੇ ਜੈਪੁਰ ਏਅਰਪੋਰਟ'', ਅਲਰਟ ''ਤੇ ਸੁਰੱਖਿਆ ਏਜੰਸੀਆਂ
Saturday, Jul 26, 2025 - 02:06 PM (IST)

ਜੈਪੁਰ : ਪੰਜਾਬ ਸਣੇ ਕਈ ਥਾਵਾਂ 'ਤੇ ਬੰਬ ਰੱਖੇ ਜਾਣ ਦੀਆਂ ਈ-ਮੇਲਾਂ ਵਾਰ-ਵਾਰ ਮਿਲ ਰਹੀਆਂ ਹਨ, ਜਿਸ ਨੂੰ ਲੈ ਕੇ ਪੁਲਸ ਪੂਰੀ ਤਰ੍ਹਾਂ ਚੌਕਸ ਹੋਈ ਪਈ ਹੈ। ਪੁਲਸ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਸਤੂਆਂ ਨੂੰ ਘੇਰੇ ਵਿਚ ਲਿਆ ਜਾ ਰਿਹਾ ਹੈ। ਤਾਜ਼ਾ ਮਾਮਲਾ ਰਾਜਸਥਾਨ ਤੋਂ ਸਾਹਮਣੇ ਆਇਆ ਹੈ, ਜਿਥੇ ਮੁੱਖ ਮੰਤਰੀ ਦਫ਼ਤਰ ਅਤੇ ਜੈਪੁਰ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਇਕ ਈਮੇਲ ਮਿਲਿਆ ਹੈ। ਇਸ ਧਮਕੀ ਦਾ ਪਤਾ ਲੱਗਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਲੋਂ ਸ਼ਨੀਵਾਰ ਨੂੰ ਪੂਰੇ ਦਫ਼ਤਰ ਅਤੇ ਏਅਰਪੋਰਟ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਇਕ ਸੀਨੀਅਰ ਅਧਿਕਾਰੀ ਵਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ - 26, 27, 28, 29 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ, IMD ਵਲੋਂ ਯੈਲੋ ਅਲਰਟ ਜਾਰੀ
ਦੱਸ ਦੇਈਏ ਕਿ ਹਵਾਈ ਅੱਡੇ ਦੇ ਅਧਿਕਾਰਤ ਈਮੇਲ ਆਈਡੀ 'ਤੇ ਭੇਜੀ ਗਈ ਬੰਬ ਦੀ ਧਮਕੀ ਵਿੱਚ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਦਫ਼ਤਰ ਅਤੇ ਹਵਾਈ ਅੱਡੇ ਨੂੰ ਇੱਕ ਤੋਂ ਦੋ ਘੰਟਿਆਂ ਦੇ ਅੰਦਰ ਉਡਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਸਥਾਨਾਂ 'ਤੇ ਜਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਮਾਮਲੇ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ, "ਮੁੱਖ ਮੰਤਰੀ ਦਫ਼ਤਰ ਅਤੇ ਹਵਾਈ ਅੱਡੇ 'ਤੇ ਬੰਬ ਸਕੁਐਡ ਦਸਤਾ, ਪੁਲਸ ਟੀਮ, ਫਾਇਰ ਬ੍ਰਿਗੇਡ ਅਤੇ ਸਿਵਲ ਡਿਫੈਂਸ ਟੀਮ ਨੂੰ ਤੁਰੰਤ ਤਾਇਨਾਤ ਕਰ ਦਿੱਤਾ ਗਿਆ ਹੈ। ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਰਾਜ ਸਕੱਤਰੇਤ ਵਿੱਚ ਵਾਧੂ ਪੁਲਸ ਕਰਮਚਾਰੀ ਭੇਜੇ ਗਏ ਸਨ।"
ਇਹ ਵੀ ਪੜ੍ਹੋ - Love marriage ਦਾ ਖੌਫਨਾਕ ਅੰਤ: ਗਰਭਵਤੀ ਪਤਨੀ ਨੂੰ ਮਾਰ ਲਾਸ਼ ਕੋਲ ਬੈਠ ਪੀਤੀ ਸ਼ਰਾਬ, ਖਾਧੀ ਅੰਡੇ ਦੀ ਭੁਰਜੀ
ਉਨ੍ਹਾਂ ਕਿਹਾ ਕਿ ਬੰਬ ਸਕੁਐਡ ਦਸਤੇ ਨੇ ਮੁੱਖ ਮੰਤਰੀ ਦਫ਼ਤਰ ਅਤੇ ਹਵਾਈ ਅੱਡੇ ਦੇ ਹਰ ਕੋਨੇ ਦੀ ਤਲਾਸ਼ੀ ਲਈ ਪਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਸ਼ਨੀਵਾਰ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਮੁੱਖ ਮੰਤਰੀ ਦਫ਼ਤਰ ਵਿੱਚ ਸੀਮਤ ਗਿਣਤੀ ਵਿੱਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ, ਜਿਨ੍ਹਾਂ ਨੂੰ ਤੁਰੰਤ ਬਾਹਰ ਕੱਢ ਲਿਆ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਕਿਹਾ ਕਿ ਦੋਵਾਂ ਥਾਵਾਂ 'ਤੇ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਚਾਰੇ ਪਾਸੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਧਮਕੀ ਭਰੇ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਦੀ ਪੁਲਸ ਵਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਧਰਤੀ ਤੋਂ 35,000 ਫੁੱਟ ਦੀ ਉਚਾਈ 'ਤੇ ਹੋਇਆ ਬੱਚੇ ਦਾ ਜਨਮ, ਜਹਾਜ਼ 'ਚ ਇੰਝ ਕਰਵਾਈ ਡਿਲੀਵਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8