''ਵੋਟਾਂ ਦੀ ਨਹੀਂ, ਦਿਲਾਂ ਦੀ ਚੋਰੀ ਕਰਦੇ ਹਨ ਮੋਦੀ'', CM ਰੇਖਾ ਗੁਪਤਾ ਨੇ ਕੀਤੀ PM ਦੀ ਤਾਰੀਫ਼
Wednesday, Sep 17, 2025 - 07:32 AM (IST)

ਨਵੀਂ ਦਿੱਲੀ (ਭਾਸ਼ਾ) - ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਵਿਰੋਧੀ ਪਾਰਟੀਆਂ ਵੱਲੋਂ ‘ਵੋਟਾਂ ਦੀ ਚੋਰੀ’ ਬਾਰੇ ਲਾਏ ਜਾ ਰਹੇ ਦੋਸ਼ਾਂ ’ਤੇ ਮੰਗਲਵਾਰ ਹਮਲਾ ਬੋਲਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੋਟਾਂ ਨਹੀਂ, ਦਿਲ ਚੋਰੀ ਕਰਦੇ ਹਨ। ਉਨ੍ਹਾਂ ਕੌਮਾਂਤਰੀ ਪੱਧਰ ’ਤੇ ਸਤਿਕਾਰ ਹਾਸਲ ਕੀਤਾ ਹੈ। ਅਮਰੀਕਾ ਵਰਗੇ ਦੇਸ਼ ਵੀ ਭਾਰਤ ਨੂੰ ਸਲਾਮ ਕਰਦੇ ਹਨ। ਦਿੱਲੀ ਸਕੱਤਰੇਤ ਵਿਖੇ ਆਯੋਜਿਤ ਵਿਸ਼ਵਕਰਮਾ ਪੂਜਾ ਸਮਾਗਮ ’ਚ ਰੇਖਾ ਗੁਪਤਾ ਨੇ ਕਿਹਾ ਕਿ ਮੋਦੀ ਨੇ ਆਪਣੀ ਅਗਵਾਈ ਹੇਠ ਦੇਸ਼ ’ਚ ਇਕ ਨਵੀਂ ਊਰਜਾ ਭਰੀ ਹੈ।
ਇਹ ਵੀ ਪੜ੍ਹੋ : 23 ਸਾਲ ਦੀ ਲਾੜੀ, 15 ਸਾਲ ਦਾ ਲਾੜਾ! ਵਿਆਹ ਮਗਰੋਂ ਚਾੜ੍ਹ 'ਤਾ ਅਜਿਹਾ ਚੰਨ, ਸੁਣ ਉੱਡਣਗੇ ਹੋਸ਼
ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਮਾੜੇ ਵਤੀਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਵਿਰੋਧੀ ਧਿਰ ਇਸ ਗੱਲ ਤੋਂ ਚਿੰਤਤ ਹੈ ਕਿ ਦੇਸ਼ ਤਰੱਕੀ ਕਿਉਂ ਕਰ ਰਿਹਾ ਹੈ, ਗਰੀਬਾਂ ਨੂੰ ਲਾਭ ਕਿਉਂ ਮਿਲ ਰਹੇ ਹਨ? ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਵੱਲੋਂ ਗੰਦੀ ਸਿਆਸਤ ਖੇਡੀ ਜਾ ਰਹੀ ਹੈ। ਪ੍ਰਧਾਨ ਮੰਤਰੀ ਦੀ ਸ਼ਲਾਘਾ ਕਰਦੇ ਹੋਏ ਰੇਖਾ ਨੇ ਕਿਹਾ ਕਿ ‘ਮੱਖਣ ਚੋਰ’ ਭਗਵਾਨ ਕ੍ਰਿਸ਼ਨ ਜੀ ਵਾਂਗ ਮੋਦੀ ਵੀ ‘ਮਨ ਕੇ ਚੋਰ’ ਹਨ। ਉਨ੍ਹਾਂ ਗਾਂਧੀ ਪਰਿਵਾਰ ’ਤੇ ਭਾਈ-ਭਤੀਜਾਵਾਦ ਦਾ ਦੋਸ਼ ਲਾਇਆ ਤੇ ਕਿਹਾ ਕਿ ਮੋਦੀ ਇਕ ‘ਸੰਤ’ ਹਨ ਜਿਨ੍ਹਾਂ ਨੇ ਆਪਣਾ ਜੀਵਨ ਦੇਸ਼ ਦੀ ਸੇਵਾ ਲਈ ਸਮਰਪਿਤ ਕੀਤਾ ਹੈ।
ਇਹ ਵੀ ਪੜ੍ਹੋ : 6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਹੋ ਗਿਆ ਛੁੱਟੀਆਂ ਦਾ ਐਲਾਨ
ਮੋਦੀ ਦੇ ਜਨਮ ਦਿਨ ਨੂੰ ਲੈ ਕੇ 21 ਭਾਸ਼ਾਵਾਂ ’ਚ ਗੀਤ ਲਾਂਚ
ਮੁੱਖ ਮੰਤਰੀ ਰੇਖਾ ਗੁਪਤਾ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ (17 ਸਤੰਬਰ) ਲਈ ਇਕ ਗੀਤ ਲਾਂਚ ਕੀਤਾ। ਸਿੱਖਿਆ ਵਿਭਾਗ ਨੇ ਮੋਦੀ ਦੇ 75ਵੇਂ ਜਨਮ ਦਿਨ ਦੇ ਸੰਬੰਧ ਵਿਚ ‘ਨਮੋ ਪ੍ਰਗਤੀ ਦਿੱਲੀ ਬਾਲ ਸਵਰ ਸੇ ਰਾਸ਼ਟਰ ਸਵਰ ਤਕ’ ਨਾਮਕ ਇਕ ਗੀਤ ਤਿਆਰ ਕੀਤਾ ਹੈ। ਇਸ ਨੂੰ ਵਿਦਿਆਰਥੀ 21 ਵੱਖ-ਵੱਖ ਭਾਸ਼ਾਵਾਂ ਵਿਚ ਗਾ ਰਹੇ ਹਨ। ਸੀ. ਐੱਮ. ਰੇਖਾ ਗੁਪਤਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਸਾਲਾਂ ਤੋਂ ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਲਈ ਜੀਵਨ ਰੇਖਾ ਵਾਂਗ ਕੰਮ ਕੀਤਾ ਹੈ। ਇਸ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਨੇ ਲਗਾਤਾਰ ਉਨ੍ਹਾਂ ਦੀ ਆਲੋਚਨਾ ਕੀਤੀ ਅਤੇ ਅਣਉਚਿਤ ਭਾਸ਼ਾ ਦੀ ਵਰਤੋਂ ਕੀਤੀ, ਅੱਜ ਸਾਡੀ ਸਰਕਾਰ ਉਨ੍ਹਾਂ ਪ੍ਰਤੀ ਹਾਰਦਿਕ ਧੰਨਵਾਦ ਪ੍ਰਗਟ ਕਰਦੀ ਹੈ।
ਇਹ ਵੀ ਪੜ੍ਹੋ : 21 ਸਤੰਬਰ ਤੋਂ 3 ਅਕਤੂਬਰ ਤੱਕ ਬੰਦ ਰਹਿਣਗੇ ਸਕੂਲ-ਕਾਲਜ! ਇਸ ਸੂਬੇ 'ਚ ਜਾਰੀ ਹੋਇਆ ਹੁਕਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।