CM ਸੈਣੀ ਦੀ ਵੱਡੀ ਸੌਗਾਤ, ਕਿਸਾਨਾਂ ਤੇ ''ਲਾਡੋ ਲਕਸ਼ਮੀ ਯੋਜਨਾ'' ਦੇ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਜਾਰੀ
Saturday, Jan 17, 2026 - 04:25 PM (IST)
ਨੈਸ਼ਨਲ ਡੈਸਕ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਅੱਜ ਵਿੱਤੀ ਸਹਾਇਤਾ ਰਾਸ਼ੀ ਜਾਰੀ ਕੀਤੀ ਹੈ। ਮੁੱਖ ਮੰਤਰੀ ਨੇ ਪ੍ਰੈੱਸ ਕਾਨਫਰੰਸ ਕਰਕੇ ਹਰਿਆਣਾ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਹੈ। ਇਸ ਦੌਰਾਨ ਸੀਐੱਮ ਸੈਣੀ ਨੇ ਕਿਹਾ ਕਿ ਭਾਵਾਂਤਰ ਭਰਪਾਈ ਯੋਜਨਾ (BBY) ਅਧੀਨ ਆਉਣ ਵਾਲੇ ਕਿਸਾਨਾਂ ਨੂੰ ਆਰਥਿਕ ਮਦਦ ਮੁਹੱਈਆ ਕਰਵਾਈ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਫਸਲਾਂ ਦੀਆਂ ਕੀਮਤਾਂ ਵਿੱਚ ਹੋਣ ਵਾਲੇ ਉਤਾਰ-ਚੜ੍ਹਾਅ ਕਾਰਨ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਕਰਨਾ ਹੈ।
ਇਸ ਦੇ ਨਾਲ ਹੀ, ਮੁੱਖ ਮੰਤਰੀ ਨੇ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ (DDLLY) ਦੇ ਲਾਭਪਾਤਰੀਆਂ ਨੂੰ ਵੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ, ਜਿਸ 'ਚ ਅੱਜ ਤੀਜੀ ਕਿਸ਼ਤ ਜਾਰੀ ਕੀਤੀ ਗਈ। ਇਹ ਯੋਜਨਾ ਸੂਬੇ ਦੀਆਂ ਔਰਤਾਂ ਅਤੇ ਲੜਕੀਆਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਸਰਕਾਰ ਦੀ ਇੱਕ ਅਹਿਮ ਪਹਿਲ ਹੈ। ਇਨ੍ਹਾਂ ਭਲਾਈ ਸਕੀਮਾਂ ਰਾਹੀਂ ਹਰਿਆਣਾ ਸਰਕਾਰ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਮਦਦ ਪਹੁੰਚਾ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੀ ਕੋਸ਼ਿਸ਼ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
