ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ 'ਚ ਪੱਗ ਬੰਨ੍ਹ ਕੇ ਪਹੁੰਚੇ CM ਸੈਣੀ
Saturday, Nov 08, 2025 - 04:12 PM (IST)
ਨੈਸ਼ਨਲ ਡੈਸਕ : ਹਰਿਆਣਾ ਦੇ ਮੁੱਖ ਮੰਤਰੀ (CM) ਨਾਇਬ ਸਿੰਘ ਸੈਣੀ ਅੱਜ ਸਿਰਸਾ ਦੌਰੇ 'ਤੇ ਸਨ। ਸਿਰਸਾ 'ਚ 'ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਦਰਸ਼ਨ' ਵਿਸ਼ੇ 'ਤੇ ਸੈਮੀਨਾਰ ਕਰਵਾਇਆ । ਇਸ ਦੌਰਾਨ ਮੁੱਖ ਮੰਤਰੀ ਸੈਣੀ ਨੇ ਪੱਗ ਬੰਨ੍ਹ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇਗੰਢ ਸਬੰਧੀ ਸ਼ਹੀਦੀ ਯਾਤਰਾ 'ਚ ਸ਼ਿਰਕਤ ਕੀਤੀ। ਇਸ ਦੌਰਾਨ CM ਨਾਇਬ ਸੈਣੀ ਰੋੜੀ ਦੇ ਗੁਰਦੁਆਰਾ ਪਹੁੰਚੇ, ਜਿੱਥੇ ਉਨ੍ਹਾਂ ਨੇ ਸੰਗਤ ਦੇ ਨਾਲ ਬੈਠ ਕੇ ਯਾਤਰਾ ਵਿੱਚ ਹਿੱਸਾ ਲਿਆ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਾਮਨਾ ਕੀਤੀ ਕਿ ਇਸ ਯਾਤਰਾ ਦਾ ਆਸ਼ੀਰਵਾਦ ਸਭ ਨੂੰ ਪ੍ਰਾਪਤ ਹੋਵੇਗਾ।
ਇਸ ਦੌਰਾਨ ਮੁੱਖ ਮੰਤਰੀ ਨੇ ਸਿੱਖ ਭਾਈਚਾਰੇ ਲਈ ਸਰਕਾਰ ਵੱਲੋਂ ਕੀਤੇ ਗਏ ਕਾਰਜਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਗੁਰਦੁਆਰਾ ਚਿੱਲਾ ਸਾਹਿਬ ਦੀ ਜ਼ਮੀਨ ਸਰਕਾਰ ਦੁਆਰਾ ਗੁਰਦੁਆਰਾ ਸਾਹਿਬ ਦੇ ਨਾਮ ਕੀਤੀ ਗਈ। ਮਲੋਹਗੜ੍ਹ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਗੁਰੂਘਰ ਵਿੱਚ ਲੰਗਰ ਹਾਲ ਦਾ ਨਿਰਮਾਣ ਕੀਤਾ ਜਾਵੇਗਾ। ਸ਼ਹੀਦੀ ਯਾਤਰਾ 8 ਨਵੰਬਰ ਤੋਂ 16 ਨਵੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚੋਂ ਲੰਘੇਗੀ ਤੇ ਫਤਿਹਾਬਾਦ ਜ਼ਿਲ੍ਹੇ ਲਈ ਰਵਾਨਾ ਹੋਵੇਗੀ। ਇਸ ਯਾਤਰਾ ਦਾ ਸਮਾਪਨ 25 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਹੋਵੇਗਾ।
