CM ਸੈਣੀ ਦਾ ਦਾਅਵਾ, 8 ਅਕਤੂਬਰ ਨੂੰ ਹਰਿਆਣਾ ''ਚ ਸਰਕਾਰ ਬਣੇਗੀ ਭਾਜਪਾ

Sunday, Oct 06, 2024 - 12:44 AM (IST)

CM ਸੈਣੀ ਦਾ ਦਾਅਵਾ, 8 ਅਕਤੂਬਰ ਨੂੰ ਹਰਿਆਣਾ ''ਚ ਸਰਕਾਰ ਬਣੇਗੀ ਭਾਜਪਾ

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਸ਼ਾਮ ਨੂੰ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਸੂਬੇ 'ਚ ਲਗਾਤਾਰ ਤੀਜੀ ਵਾਰ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ। ਮੁੱਖ ਮੰਤਰੀ ਸੈਣੀ ਨੇ ਇਹ ਦਾਅਵਾ ਅਜਿਹੇ ਸਮੇਂ ਕੀਤਾ ਹੈ ਜਦੋਂ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਕਈ ‘ਐਗਜ਼ਿਟ ਪੋਲ’ ਨੇ ਕਾਂਗਰਸ ਦੀ ਜਿੱਤ ਦੀ ਸੰਭਾਵਨਾ ਜਤਾਈ ਹੈ।

ਉਨ੍ਹਾਂ ਨੇ ਵੋਟਿੰਗ ਖਤਮ ਹੋਣ ਤੋਂ ਬਾਅਦ ਕੁਰੂਕਸ਼ੇਤਰ 'ਚ ਪੱਤਰਕਾਰਾਂ ਨੂੰ ਕਿਹਾ ਕਿ ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ 'ਚ ਹਰ ਵਰਗ ਲਈ ਕੰਮ ਕੀਤਾ ਹੈ। ਐਗਜ਼ਿਟ ਪੋਲ ਦੇ ਨਤੀਜਿਆਂ 'ਤੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਸੈਣੀ ਨੇ ਕਿਹਾ, 'ਹਰਿਆਣਾ ਖੇਤਰਵਾਦ, ਭਾਈ-ਭਤੀਜਾਵਾਦ ਅਤੇ ਸੂਬੇ ਨਾਲ ਵਿਤਕਰੇ ਤੋਂ ਮੁਕਤ ਹੋ ਗਿਆ ਹੈ।' ਉਨ੍ਹਾਂ ਕਿਹਾ ਕਿ ਸਾਨੂੰ ਪੂਰਾ ਭਰੋਸਾ ਹੈ ਕਿ ਅਸੀਂ ਹਰਿਆਣਾ ਦੇ ਵਿਕਾਸ ਨੂੰ ਨਵਾਂ ਹੁਲਾਰਾ ਦਿੱਤਾ ਹੈ ਅਤੇ 8 ਅਕਤੂਬਰ ਨੂੰ ਭਾਜਪਾ ਭਾਰੀ ਬਹੁਮਤ ਨਾਲ ਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਏਗੀ।


author

Inder Prajapati

Content Editor

Related News