ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਪੰਜਾਬ ਵਿਧਾਨ ਸਭਾ ''ਚ ਕੀਤੀ ਸ਼ਮੂਲੀਅਤ, ਪੋਸਟ ਪਾ ਕੇ ਕੀਤਾ ਧੰਨਵਾਦ
Tuesday, Mar 25, 2025 - 05:44 PM (IST)

ਨੈਸ਼ਨਲ ਡੈਸਕ- ਅੱਜ ਪੰਜਾਬ ਵਿਧਾਨ ਸਭਾ ਦੇ ਚੱਲਦੇ ਸੈਸ਼ਨ 'ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਸ਼ਮੂਲੀਅਤ ਕੀਤੀ। ਇਸ ਬਾਰੇ ਮੁੱਖ ਮੰਤਰੀ ਸੈਣੀ ਨੇ ਆਪਣੇ 'ਐਕਸ' ਅਕਾਊਂਟ 'ਤੇ ਇਕ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ।
ਉਨ੍ਹਾਂ 'ਐਕਸ' 'ਤੇ ਇਕ ਪੋਸਟ ਪਾ ਕੇ ਲਿਖਿਆ, ''ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦੇਖਣ ਦਾ ਮੌਕਾ ਮਿਲਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਵਿਧਾਨ ਸਭਾ ਦੇ ਮੈਂਬਰਾਂ ਵੱਲੋਂ ਕੀਤੇ ਗਏ ਸਵਾਗਤ ਲਈ ਤਹਿ ਦਿਲੋਂ ਧੰਨਵਾਦ ਕਰਦਾ ਹਾਂ।''
आज हरियाणा विधानसभा के स्पीकर श्री @HarvinderKalyan जी के साथ पंजाब विधानसभा के बजट सत्र के तीसरे दिन की कार्यवाही देखने का अवसर मिला।
— Nayab Saini (@NayabSainiBJP) March 25, 2025
पंजाब विधानसभा के स्पीकर श्री कुलतार सिंह संधवां जी एवं विधानसभा के सम्मानित सदस्यों द्वारा किए गए स्वागत के लिए ह्रदय से आभार प्रकट करता हूँ।… pic.twitter.com/EZ9b3kulpe
ਇਹ ਵੀ ਪੜ੍ਹੋ- ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ ! ਸਰਕਾਰ ਦੇਵੇਗੀ ਮੁਫ਼ਤ Laptop
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e