CM ਸ਼ਿੰਦੇ ਨੇ ਸਿਆਚਿਨ ''ਚ ਸ਼ਹੀਦ ਹੋਏ ਅਗਨੀਵੀਰ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ

Thursday, Oct 26, 2023 - 03:37 PM (IST)

CM ਸ਼ਿੰਦੇ ਨੇ ਸਿਆਚਿਨ ''ਚ ਸ਼ਹੀਦ ਹੋਏ ਅਗਨੀਵੀਰ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਮੁੰਬਈ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਪਿਛਲੇ ਹਫ਼ਤੇ ਸਿਆਚਿਨ 'ਚ ਡਿਊਟੀ ਦੌਰਾਨ ਸ਼ਹੀਦ ਹੋਏ ਅਗਨੀਵੀਰ ਅਕਸ਼ੈ ਲਕਸ਼ਮਣ ਗਵਾਤੇ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਮਦਦ ਦੇਣ ਦਾ ਵੀਰਵਾਰ ਨੂੰ ਐਲਾਨ ਕੀਤਾ। ਇਕ ਬਿਆਨ ਮੁਤਾਬਕ ਸ਼ਿੰਦੇ ਨੇ ਮਹਾਰਾਸ਼ਟਰ ਦੇ ਬੁਲਢਾਣਾ ਜ਼ਿਲ੍ਹੇ ਦੇ ਪਿੰਪਲਗਾਂਵ ਸਰਾਏ ਵਾਸੀ ਗਵਾਤੇ ਦੇ ਪਰਿਵਾਰ ਪ੍ਰਤੀ ਹਮਦਰਦੀ ਜ਼ਾਹਰ ਕੀਤੀ। ਫ਼ੌਜ ਮੁਖੀ ਜਨਰਲ ਮਨੋਜ ਪਾਂਡੇ ਅਤੇ ਹੋਰ ਅਧਿਕਾਰੀਆਂ ਨੇ ਵੀ ਸੋਗ ਜ਼ਾਹਰ ਕੀਤਾ। 

ਇਹ ਵੀ ਪੜ੍ਹੋ-  ਸਿਆਚਿਨ 'ਚ ਪਹਿਲੇ ਅਗਨੀਵੀਰ ਦੀ ਸ਼ਹਾਦਤ, ਫ਼ੌਜ ਨੇ ਕਿਹਾ- ਅਕਸ਼ੈ ਦੀ ਕੁਰਬਾਨੀ ਨੂੰ ਸਲਾਮ

'ਫਾਇਰ ਐਂਡ ਫਿਊਰੀ ਕੋਰ' ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ ਕਿ 'ਫਾਇਰ ਐਂਡ ਫਿਊਰੀ ਕੋਰ' ਦੇ ਸਾਰੇ ਅਧਿਕਾਰੀ ਸਿਆਚਿਨ ਦੀਆਂ ਪਹੁੰਚਯੋਗ ਉੱਚਾਈਆਂ 'ਤੇ ਡਿਊਟੀ ਦੌਰਾਨ ਅਗਨੀਵੀਰ (ਆਪ੍ਰੇਟਰ) ਗਵਾਤੇ ਅਕਸ਼ੈ ਲਕਸ਼ਮਣ ਦੇ ਸਰਵਉੱਚ ਬਲੀਦਾਨ ਨੂੰ ਸਲਾਮ ਕਰਦੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਪ੍ਰਤੀ ਡੂੰਘੀ ਹਮਦਰਦੀ ਜ਼ਾਹਰ ਕਰਦੇ ਹਨ। 'ਫਾਇਰ ਐਂਡ ਫਿਊਰੀ ਕੋਰ' ਦਾ ਹੈੱਡਕੁਆਰਟਰ ਲੇਹ ਵਿਚ ਹੈ। ਗਵਾਤੇ ਦੀ ਸਿਆਚਿਨ 'ਚ ਡਿਊਟੀ ਦੌਰਾਨ ਮੌਤ ਹੋ ਗਈ ਸੀ। ਕਾਰਾਕੋਰਮ ਪਰਬਤੀ ਲੜੀ ਵਿਚ ਲਗਭਗ 20 ਹਜ਼ਾਰ ਫੁੱਟ ਦੀ ਉੱਚਾਈ 'ਤੇ ਸਥਿਤ ਸਿਆਚਿਨ ਗਲੇਸ਼ੀਅਰ ਨੂੰ ਦੁਨੀਆ ਦੇ ਸਭ ਤੋਂ ਉੱਚੇ ਫੌਜੀ ਜ਼ੋਨ ਦੇ ਰੂਪ ਵਿਚ ਜਾਣਿਆ ਜਾਂਦਾ ਹੈ, ਜਿੱਥੇ ਫ਼ੌਜੀਆਂ ਨੂੰ ਵਧੇਰੇ ਠੰਡ ਅਤੇ ਤੇਜ਼ ਹਵਾਵਾਂ ਨਾਲ ਜੂਝਣਾ ਪੈਂਦਾ ਹੈ।

ਇਹ ਵੀ ਪੜ੍ਹੋ-  ਬੈਂਕ ਮੈਨੇਜਰ ਕਤਲਕਾਂਡ ਦੀ ਸਨਸਨੀਖੇਜ਼ ਕਹਾਣੀ, ਪਤਨੀ ਨੇ ਪਤੀ ਨੂੰ ਦਿੱਤੀ ਲੂ-ਕੰਡੇ ਖੜ੍ਹੇ ਕਰਨ ਵਾਲੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News