CM ਸਿਧਾਰਮਈਆ ਨੇ ਦੇ'ਤਾ ਅਸਤੀਫਾ! ਰਾਜਪਾਲ ਦੀ ਗੈਰ-ਮੌਜੂਦਗੀ 'ਚ ਦਫ਼ਤਰ ਨੂੰ ਸੌਂਪਿਆ ਪੱਤਰ
Thursday, May 28, 2026 - 03:29 PM (IST)
ਬੈਂਗਲੁਰੂ: ਕਰਨਾਟਕ ਦੀ ਰਾਜਨੀਤੀ ਵਿੱਚ ਅੱਜ ਉਸ ਸਮੇਂ ਇੱਕ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਜਦੋਂ ਮੁੱਖ ਮੰਤਰੀ ਸਿਧਾਰਮਈਆ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਆਪਣਾ ਅਸਤੀਫ਼ਾ ਰਾਜਪਾਲ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਦਿੱਤਾ ਹੈ।
Bengaluru: "I have submitted my resignation to the Governor's Office. The Governor is not here; he is returning tonight. So, I submitted the resignation to his office," says Karnataka CM Siddaramaiah pic.twitter.com/K48kn6Vjww
— ANI (@ANI) May 28, 2026
ਮੁੱਖ ਮੰਤਰੀ ਸਿਧਾਰਮਈਆ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਪਾਲ ਇਸ ਸਮੇਂ ਬੈਂਗਲੁਰੂ ਵਿੱਚ ਮੌਜੂਦ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੇ ਅਸਤੀਫ਼ਾ ਸਿੱਧਾ ਦਫ਼ਤਰ ਨੂੰ ਸੌਂਪਿਆ ਹੈ। ਉਨ੍ਹਾਂ ਕਿਹਾ, "ਮੈਂ ਆਪਣਾ ਅਸਤੀਫ਼ਾ ਰਾਜਪਾਲ ਦੇ ਦਫ਼ਤਰ ਨੂੰ ਸੌਂਪ ਦਿੱਤਾ ਹੈ। ਰਾਜਪਾਲ ਇੱਥੇ ਨਹੀਂ ਹਨ; ਉਹ ਅੱਜ ਰਾਤ ਵਾਪਸ ਪਰਤ ਰਹੇ ਹਨ।"
Prabhu Shankar, Special Secretary to Karnataka Governor, says, "I have received the resignation of Siddaramaiah (as the CM), but only the Governor can accept it after he returns."
— ANI (@ANI) May 28, 2026
Governor Thaawarchand Gehlot left for his residence in Nagda, Madhya Pradesh, earlier today. pic.twitter.com/3ClBNsRos3
ਰਾਜਪਾਲ ਥਾਵਰਚੰਦ ਗਹਿਲੋਤ ਦੇ ਵਿਸ਼ੇਸ਼ ਸਕੱਤਰ ਪ੍ਰਭੂ ਸ਼ੰਕਰ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਅਸਤੀਫ਼ਾ ਪ੍ਰਾਪਤ ਹੋ ਗਿਆ ਹੈ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਅਸਤੀਫ਼ੇ ਨੂੰ ਸਿਰਫ਼ ਰਾਜਪਾਲ ਹੀ ਆਪਣੀ ਵਾਪਸੀ ਤੋਂ ਬਾਅਦ ਰਸਮੀ ਤੌਰ 'ਤੇ ਸਵੀਕਾਰ ਕਰ ਸਕਦੇ ਹਨ। ਜਾਣਕਾਰੀ ਅਨੁਸਾਰ, ਰਾਜਪਾਲ ਥਾਵਰਚੰਦ ਗਹਿਲੋਤ ਅੱਜ ਸਵੇਰੇ ਮੱਧ ਪ੍ਰਦੇਸ਼ ਦੇ ਨਾਗਦਾ ਸਥਿਤ ਆਪਣੀ ਰਿਹਾਇਸ਼ ਲਈ ਰਵਾਨਾ ਹੋਏ ਸਨ। ਉਹ ਅੱਜ ਰਾਤ ਵਾਪਸ ਪਰਤਣਗੇ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
