ਸਰਕਾਰ ਵਲੋਂ ਔਰਤਾਂ ਨੂੰ ਤੋਹਫ਼ਾ, ਹਰ ਮਹੀਨੇ ਮਿਲਣਗੇ 1500 ਰੁਪਏ
Monday, Mar 04, 2024 - 06:28 PM (IST)
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪ੍ਰਦੇਸ਼ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਹੁਣ ਹਿਮਾਚਲ ਦੀਆਂ 18 ਤੋਂ 60 ਸਾਲ ਦੀ ਉਮਰ ਦੀਆਂ ਔਰਤਾਂ ਨੂੰ ਘਰ ਬੈਠੇ ਹੀ ਹਰ ਮਹੀਨੇ 1500 ਰੁਪਏ ਪ੍ਰਤੀ ਮਹੀਨਾ ਸਰਕਾਰ ਵਲੋਂ ਦਿੱਤੇ ਜਾਣਗੇ। ਇਸ ਦਾ ਐਲਾਨ ਮੁੱਖ ਮੰਤਰੀ ਸੁੱਖੂ ਨੇ ਕੀਤਾ ਹੈ।
ਇਹ ਵੀ ਪੜ੍ਹੋ- ਦਿੱਲੀ ਸ਼ਰਾਬ ਘਪਲਾ ਕੇਸ: ED ਦੇ ਸੰਮਨ ਦਾ ਜਵਾਬ ਦੇਣ ਨੂੰ ਤਿਆਰ ਹੋਏ ਕੇਜਰੀਵਾਲ ਪਰ ਰੱਖੀ ਇਹ ਸ਼ਰਤ
ਔਰਤਾਂ ਨੂੰ ਦਿੱਤੇ ਜਾਣ ਵਾਲੇ ਇਸ ਤੋਹਫ਼ੇ ਬਾਬਤ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਟਵੀਟ ਕੀਤਾ ਕਿ ਹਿਮਾਚਲ ਪ੍ਰਦੇਸ਼ ਦੀਆਂ ਮੇਰੀਆਂ ਸਤਿਕਾਰਯੋਗ ਮਾਵਾਂ ਅਤੇ ਭੈਣਾਂ, ਸੂਬੇ ਦੀ ਤਰੱਕੀ ਵਿਚ ਤੁਹਾਡਾ ਬੇਮਿਸਾਲ ਯੋਗਦਾਨ ਹੈ। ਮੈਂ ਤੁਹਾਨੂੰ ਸਾਰਿਆਂ ਨੂੰ ਨਮਨ ਕਰਦਿਆਂ ਇਕ ਮਹੱਤਵਪੂਰਨ ਐਲਾਨ ਕਰ ਰਿਹਾ ਹਾਂ। 'ਇੰਦਰਾ ਗਾਂਧੀ ਪਿਆਰੀ ਬੇਹਨਾ ਸੁੱਖ ਸਨਮਾਨ ਨਿਧੀ ਸਕੀਮ' ਤਹਿਤ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਸਾਡੀ ਸਰਕਾਰ ਤੁਹਾਡੇ ਸਨਮਾਨ ਅਤੇ ਤੁਹਾਡੇ ਹੱਕਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ- ਸ਼ਰਾਬ ਕਾਰੋਬਾਰੀ ਪੌਂਟੀ ਚੱਢਾ ਦੇ 400 ਕਰੋੜ ਦੇ ਫਾਰਮ ਹਾਊਸ ’ਤੇ ਚੱਲਿਆ 'ਪੀਲਾ ਪੰਜਾ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e