CM ਸੁੱਖੂ ਨੇ ਪੰਕਜ ਉਧਾਸ ਦੇ ਦਿਹਾਂਤ ''ਤੇ ਪ੍ਰਗਟਾਇਆ ਦੁੱਖ, ਕਿਹਾ- ਦੇਸ਼ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ
Tuesday, Feb 27, 2024 - 01:23 PM (IST)
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪ੍ਰਸਿੱਧ ਗ਼ਜ਼ਲ ਗਾਇਕ ਪੰਕਜ ਉਧਾਸ (72) ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਕਜ ਉਧਾਸ ਦੀ ਸੋਮਵਾਰ ਸਵੇਰੇ 11 ਵਜੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਮੌਤ ਹੋ ਗਈ। ਉਹ ਕੁਝ ਮਹੀਨਿਆਂ ਤੋਂ ਬੀਮਾਰ ਸੀ। ਉਨ੍ਹਾਂ ਨੂੰ ਕੁਝ ਸਮਾਂ ਪਹਿਲਾਂ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਸੁੱਖੂ ਨੇ ਆਪਣੇ ਸੋਗ ਸੰਦੇਸ਼ 'ਚ ਕਿਹਾ ਕਿ ਪੰਕਜ ਉਧਾਸ ਦਾ ਦਿਹਾਂਤ ਸੰਗੀਤ ਜਗਤ ਅਤੇ ਦੇਸ਼ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਦੀਆਂ ਗ਼ਜ਼ਲਾਂ ਸੰਗੀਤ ਪ੍ਰੇਮੀਆਂ ਦੇ ਦਿਲਾਂ 'ਤੇ ਹਮੇਸ਼ਾ ਰਾਜ ਕਰਦੀਆਂ ਰਹਿਣਗੀਆਂ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦਾ ਬਲ ਬਖਸ਼ੇ।
ਇਹ ਵੀ ਪੜ੍ਹੋ- ਜਾਣੋ ਕਦੋਂ ਤੇ ਕਿਥੇ ਹੋਵੇਗਾ ਪੰਕਜ ਉਧਾਸ ਦਾ ਅੰਤਿਮ ਸੰਸਕਾਰ, 72 ਸਾਲ ਦੀ ਉਮਰ ’ਚ ਪੈਨਕ੍ਰੀਆਜ਼ ਕੈਂਸਰ ਨਾਲ ਹੋਈ ਮੌਤ
ਦੱਸ ਦੇਈਏ ਕਿ ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਅੱਜ ਪੰਜ ਤੱਤਾ ’ਚ ਵਿਲੀਨ ਹੋ ਜਾਣਗੇ। ਉਨ੍ਹਾਂ ਦਾ ਅੰਤਿਮ ਸੰਸਕਾਰ ਮੁੰਬਈ ਦੇ ਵਰਲੀ ਸਥਿਤ ਹਿੰਦੂ ਕ੍ਰਿਮੇਟੋਰੀਅਮ ’ਚ ਦੁਪਹਿਰ 3 ਤੋਂ 5 ਵਜੇ ਤੱਕ ਕੀਤਾ ਜਾਵੇਗਾ। ਉਨ੍ਹਾਂ ਦਾ 72 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਉਨ੍ਹਾਂ ਦੀ ਧੀ ਨਾਇਬ ਉਧਾਸ ਨੇ ਸੋਸ਼ਲ ਮੀਡੀਆ ’ਤੇ ਦਿੱਤੀ।
ਇਹ ਵੀ ਪੜ੍ਹੋ- ਭਾਰਤ 'ਚ ਕੋਵਿਡ-19 ਵਾਂਗ ਖ਼ਤਰਨਾਕ ਹੋਇਆ 'ਮੰਕੀ ਫੀਵਰ', ਔਰਤ ਦੀ ਮੌਤ
ਪੰਕਜ ਉਧਾਸ ਦਾ ਜਨਮ 17 ਮਈ, 1951 ਨੂੰ ਜੇਤਪੁਰ, ਗੁਜਰਾਤ ’ਚ ਹੋਇਆ ਸੀ। ਉਨ੍ਹਾਂ ਦਾ ਪਰਿਵਾਰ ਰਾਜਕੋਟ ਦੇ ਨੇੜੇ ਚਰਖੜੀ ਕਸਬੇ ਦਾ ਵਸਨੀਕ ਸੀ। ਉਨ੍ਹਾਂ ਦੇ ਦਾਦਾ ਜੀ ਭਾਵਨਗਰ ਦੇ ਜ਼ਿਮੀਂਦਾਰ ਤੇ ਦੀਵਾਨ ਸਨ। ਉਨ੍ਹਾਂ ਦੇ ਪਿਤਾ ਕੇਸ਼ੂਭਾਈ ਸਰਕਾਰੀ ਮੁਲਾਜ਼ਮ ਸਨ। ਪਿਤਾ ਨੂੰ ਇਸਰਾਜ (ਇਕ ਸੰਗੀਤਕ ਸਾਜ਼) ਵਜਾਉਣ ਦਾ ਸ਼ੌਕ ਸੀ ਤੇ ਮਾਂ ਜੀਤੂਬੇਨ ਗਾਉਣ ਦੀ ਸ਼ੌਕੀਨ ਸੀ। ਇਸ ਕਾਰਨ ਪੰਕਜ ਉਧਾਸ ਤੇ ਉਨ੍ਹਾਂ ਦੇ ਦੋਵੇਂ ਭਰਾ ਸੰਗੀਤ ਵੱਲ ਮੁੜ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8