ਰੱਖਿਆ ਮੰਤਰੀ ਨੂੰ ਮਿਲੇ CM ਸੁੱਖੂ, ਸਰਹੱਦੀ ਖੇਤਰਾਂ ਦੇ ਵੱਖ-ਵੱਖ ਮੁੱਦਿਆਂ ''ਤੇ ਕੀਤੀ ਚਰਚਾ
Friday, Oct 25, 2024 - 05:14 PM (IST)
ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਸਰਹੱਦੀ ਖੇਤਰਾਂ 'ਚ ਰਹਿਣ ਵਾਲੇ ਲੋਕਾਂ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਇੱਥੇ ਜਾਰੀ ਇਕ ਬਿਆਨ 'ਚ ਕਿਹਾ ਗਿਆ ਕਿ ਮੁੱਖ ਮੰਤਰੀ ਨੇ ਇਨ੍ਹਾਂ ਖੇਤਰਾਂ 'ਚ ਸੜਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ, ਵਿਸ਼ੇਸ਼ ਰੂਪ ਨਾਲ ਉਨ੍ਹਾਂ ਮਾਰਗਾਂ 'ਤੇ ਜੋ ਸਾਮਰਿਕ ਮਹੱਤਵ ਦੇ ਹਨ।
ਹਿਮਾਚਲ ਪ੍ਰਦੇਸ਼ ਦੇ ਜਨਜਾਤੀ ਜ਼ਿਲ੍ਹੇ ਕਿੰਨੌਰ, ਲਾਹੌਲ ਅਤੇ ਸਪੀਤੀ ਚੀਨ ਨਾਲ 240 ਕਿਲੋਮੀਟਰ ਲੰਬੀ ਸਰਹੱਦ ਸਾਂਝੀ ਕਰਦੇ ਹਨ, ਜੋ 9 ਉੱਚੇ ਪਰਬਤੀ ਦਰਰਾਂ ਤੋਂ ਹੋ ਕੇ ਲੰਘਦੀ ਹੈ। ਬਿਆਨ 'ਚ ਕਿਹਾ ਗਿਆ ਹੈ ਕਿ ਰੱਖਿਆ ਮੰਤਰੀ ਨੇ ਸੂਬਾ ਸਰਕਾਰ ਨੂੰ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8