CM ਸੁਖਵਿੰਦ ਸਿੰਘ ਸੁੱਖੂ ਦੀ ਵਿਗੜੀ ਸਿਹਤ, IGMC ''ਚ ਕਰਵਾਏ ਟੈਸਟ
Saturday, Sep 21, 2024 - 01:12 PM (IST)
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਸ਼ਨੀਵਾਰ ਸਵੇਰੇ ਅਚਾਨਕ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ IGMC ਸ਼ਿਮਲਾ ਲਿਆਂਦਾ ਗਿਆ। ਮੁੱਖ ਮੰਤਰੀ ਨੇ ਸਵੇਰ ਤੋਂ ਹੀ ਢਿੱਡ 'ਚ ਦਰਦ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।
ਡਾਕਟਰਾਂ ਨੇ ਇਸ ਦੌਰਾਨ ਉਨ੍ਹਾਂ ਨੂੰ ਮੁੱਢਲਾ ਇਲਾਜ ਦਿੱਤਾ। ਉਨ੍ਹਾਂ ਦੇ ਸਾਰੇ ਰੂਟੀਨ ਟੈਸਟ ਕੀਤੇ ਗਏ। ਮੁੱਖ ਮੰਤਰੀ ਨੂੰ ਢਿੱਡ ਦੇ ਉੱਪਰੀ ਹਿੱਸੇ ਵਿਚ ਦਰਦ ਦੀ ਸ਼ਿਕਾਇਤ ਸੀ, ਜਿਸ ਕਾਰਨ ਉਨ੍ਹਾਂ ਦਾ ਅਲਟਰਾਸਾਊਂਡ ਕੀਤਾ ਗਿਆ। ਰਾਹਤ ਦੀ ਖ਼ਬਰ ਹੈ ਕਿ ਅਲਟਰਾਸਾਊਂਡ ਦੀ ਰਿਪੋਰਟ ਆਮ ਆਈ ਹੈ। ਇਸ ਤੋਂ ਬਾਅਦ ਉਹ ਆਪਣੇ ਸਰਕਾਰੀ ਆਵਾਸ ਓਕ ਓਵਰ ਪਰਤ ਆਏ।
IGMC ਦੇ ਸੀਨੀਅਰ ਡਾਕਟਰ ਰਾਹੁਲ ਰਾਵ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਹਾਲਤ ਹੁਣ ਆਮ ਹੈ ਅਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਫਿਲਹਾਲ ਉਹ ਸ਼ਿਮਲਾ ਦੇ ਓਕ ਓਵਰ ਸਥਿਤ ਸਰਕਾਰੀ ਆਵਾਸ ਵਿਚ ਆਰਾਮ ਕਰ ਰਹੇ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਕੈਬਨਿਟ ਬੈਠਕ ਦੀ ਪ੍ਰਧਾਨਗੀ ਕੀਤੀ ਸੀ ਅਤੇ ਅੱਜ ਉਨ੍ਹਾਂ ਨੂੰ ਜੰਮੂ-ਕਸ਼ਮੀਰ ਚੋਣ ਪ੍ਰਚਾਰ ਲਈ ਰਵਾਨਾ ਹੋਣਾ ਸੀ ਪਰ ਅਚਾਨਕ ਸਿਹਤ ਵਿਗੜਨ ਕਾਰਨ ਉਨ੍ਹਾਂ ਦੇ ਦੌਰੇ 'ਤੇ ਹੁਣ ਖ਼ਦਸ਼ਾ ਬਣਿਆ ਹੋਇਆ ਹੈ।