ਊਧਵ ਠਾਕਰੇ ਨੇ ਕੋਰੋਨਾ ਨਾਲ ਅਪ੍ਰਭਾਵਿਤ ਖੇਤਰਾਂ 'ਚ ਸਕੂਲ ਖੋਲ੍ਹਣ ਦਾ ਦਿੱਤਾ ਆਦੇਸ਼

06/01/2020 10:21:46 AM

ਮਹਾਰਾਸ਼ਟਰ- ਮੁੱਖ ਮੰਤਰੀ ਊਧਵ ਠਾਕਰੇ ਨੇ ਐਤਵਾਰ ਨੂੰ ਕਿਹਾ ਕਿ ਮਹਾਰਾਸ਼ਟਰ ਦੇ ਦੂਰ ਦੇ ਖੇਤਰਾਂ 'ਚ ਜਿੱਥੇ ਇੰਟਰਨੈੱਟ ਕਨੈਕਟੀਵਿਟੀ ਨਹੀਂ ਹੈ ਅਤੇ ਕੋਰੋਨਾ ਵਾਇਰਸ ਮਹਾਮਾਰੀ ਨਾਲ ਅਪ੍ਰਭਾਵਿਤ ਖੇਤਰ ਹਨ, ਉੱਥੇ ਸਕੂਲਾਂ ਨੂੰ ਫਿਰ ਤੋਂ ਖੋਲ੍ਹ ਦੇਣਾ ਚਾਹੀਦਾ। ਸਕੂਲ ਖੋਲ੍ਹਣ ਤੋਂ ਬਾਅਦ ਸੋਸ਼ਲ ਡਿਸਟੈਂਸਿੰਗ ਦਾ ਖਾਸ ਧਿਆਨ ਦਿੱਤਾ ਜਾਣਾ ਚਾਹੀਦਾ। ਹਾਲਾਂਕਿ ਹਾਲੇ ਇਸ 'ਤੇ ਅੰਤਿਮ ਫੈਸਲਾ ਲਿਆ ਜਾਣਾ ਬਾਕੀ ਹੈ। ਉਨ੍ਹਾਂ ਨੇ ਕਿਹਾ,''ਵਿਦਿਅਕ ਸਾਲ ਜੂਨ 'ਚ ਸ਼ੁਰੂ ਹੋਣਾ ਚਾਹੀਦਾ, ਜਿਵੇਂ ਆਮ ਰੂਪ ਨਾਲ ਹੁੰਦਾ ਹੈ, ਇਸੇ ਦੇ ਨਾਲ ਮੁੱਖ ਮੰਤਰੀ ਨੇ ਸੂਬੇ 'ਚ ਤਾਲਾਬੰਦੀ ਸਿੱਖਿਆ ਪ੍ਰਣਾਲੀ ਨੂੰ ਵਿਕਸਿਤ ਕਰਨ ਅਤੇ ਮਜ਼ਬੂਤ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ ਹੈ। ਦੱਸਣਯੋਗ ਹੈ ਕਿ ਮਹਾਰਾਸ਼ਟਰ 65,168 ਮਾਮਲਿਆਂ ਅਤੇ 2,197 ਮੌਤਾਂ ਨਾਲ ਕੋਰੋਨਾ ਵਾਇਰਸ ਮਹਾਮਾਰੀ ਨਾਲ ਸਭ ਤੋਂ ਵਧ ਪ੍ਰਭਾਵਿਤ ਹੈ।

ਕੋਰੋਨਾ ਵਾਇਰਸ ਮਹਾਮਾਰੀ ਕਾਰਨ ਮਹਾਰਾਸ਼ਟਰ ਯੂਨੀਵਰਸਿਟੀ ਨੇ ਫਾਈਨਲ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਅਜਿਹੇ 'ਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਸ਼ਨੀਵਾਰ ਨੂੰ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕੁਲਪਤੀਆਂ ਨਾਲ ਗੱਲ ਕੀਤੀ ਅਤੇ ਕਿਹਾ ਕਿ ਇਹ ਯਕੀਨੀ ਕਰਦੇ ਹੋਏ ਪ੍ਰੀਖਿਆਵਾਂ ਆਯੋਜਿਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਕਿ ਇਸ ਨਾਲ ਕੋਰੋਨਾ ਵਾਇਰਸ ਦਾ ਪ੍ਰਸਾਰ ਨਹੀਂ ਹੋਵੇਗਾ। ਦੱਸਣਯੋਗ ਹੈ ਕਿ ਊਧਵ ਠਾਕਰੇ ਸਰਕਾਰ ਨੇ ਸੂਬੇ 'ਚ ਵਧਦੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦੇ ਹੋਏ ਤਾਲਾਬੰਦੀ ਨੂੰ 30 ਜੂਨ ਤੱਕ ਵਧਾ ਦਿੱਤਾ ਹੈ। ਇਕ ਅਧਿਕਾਰਤ ਬਿਆਨ 'ਚ ਮੁੱਖ ਮੰਤਰੀ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਇਹ ਸਪੱਸ਼ਟ ਹੋ ਰਿਹਾ ਹੈ ਕਿ ਜੁਲਾਈ 'ਚ ਪ੍ਰੀਖਿਆਵਾਂ ਨਹੀਂ ਹੋ ਸਕਦੀਆਂ ਹਨ ਪਰ ਇਸ ਸੰਬੰਧ 'ਚ ਬੇਨਿਯਮੀ ਖਤਮ ਹੋਣੀ ਚਾਹੀਦੀ ਹੈ ਅਤੇ ਸਾਰੇ ਬਦਲਾਂ ਦਾ ਪਤਾ ਲਗਾਇਆ ਜਾਣਾ ਚਾਹੀਦਾ। ਯੂਨੀਵਰਸਿਟੀਆਂ ਨੂੰ ਊਧਵ ਨੇ ਕਿਹਾ,''ਇਨਫੈਕਸ਼ਨ ਫੈਲਣ ਦਾ ਖਤਰਾ ਨਾ ਹੋਵੇ, ਉਦੋਂ ਪ੍ਰੀਖਿਆਵਾਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ।''


DIsha

Content Editor

Related News