CM ਵਿਜੇ ਦੀ ਸੁਰੱਖਿਆ ’ਚ ਸੰਨ੍ਹ! ਪੁਲਸ ਦਾ ਘੇਰਾ ਤੋੜ ਉਨ੍ਹਾਂ ਕੋਲ ਪੁੱਜਾ ਅਣਪਛਾਤਾ ਵਿਅਕਤੀ
Saturday, Nov 14, 2026 - 07:47 AM (IST)
ਚੇਨਈ (ਏਜੰਸੀ) - ਚੇਨਈ ਦੇ ਕੋਲਾਥੁਰ ਜ਼ਿਲ੍ਹੇ ’ਚ ਸ਼ੁੱਕਰਵਾਰ ਨੂੰ ਉਸ ਸਮੇਂ ਥੋੜ੍ਹੇ ਸਮੇਂ ਲਈ ਸਨਸਨੀ ਫੈਲ ਗਈ ਜਦੋਂ ਇਕ ਅਣਪਛਾਤਾ ਵਿਅਕਤੀ ਪੁਲਸ ਦਾ ਘੇਰਾ ਤੋੜ ਕੇ ਤਾਮਿਲਨਾਡੂ ਦੇ ਮੁੱਖ ਮੰਤਰੀ ਜੋਸੇਫ਼ ਵਿਜੇ ਕੋਲ ਪਹੁੰਚ ਗਿਆ। ਹਾਲਾਂਕਿ, ਮੁੱਖ ਮੰਤਰੀ ਦੇ ਸੁਰੱਖਿਆ ਮੁਲਾਜ਼ਮਾਂ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ ਤੇ ਪੁੱਛਗਿੱਛ ਲਈ ਆਪਣੇ ਨਾਲ ਲੈ ਗਏ।
ਇਹ ਵੀ ਪੜ੍ਹੋ: ਜਿਊਲਰੀ ਸ਼ੋਅਰੂਮ 'ਚ ਲੁੱਟ ਦੀ ਵੱਡੀ ਵਾਰਦਾਤ! 10 ਕਰੋੜ ਦੇ ਗਹਿਣੇ ਲੈ ਉੱਡੇ ਚੋਰ
ਦੱਸਿਆ ਜਾਂਦਾ ਹੈ ਜੋਸੇਫ਼ ਜਦੋਂ ਆਪਣੀ ਕਾਰ ਤੋਂ ਉਤਰ ਕੇ ਬਾਲ ਦਿਵਸ ਸਮਾਰੋਹ ਦੌਰਾਨ ਸਕੂਲੀ ਬੱਚਿਆਂ ਨੂੰ ਕੇਕ ਵੰਡਣ ਤੋਂ ਪਹਿਲਾਂ ਲੋਕਾਂ ਦਾ ਅਭਿਵਾਦਨ ਸਵੀਕਾਰ ਕਰ ਰਹੇ ਸਨ ਤਾਂ ਉਨ੍ਹਾਂ ਦੀ ਸੁਰੱਖਿਆ ’ਚ ਸੰਨ੍ਹ ਲਾਉਣ ਦੀ ਇਹ ਘਟਨਾ ਵਾਪਰੀ। ਇਸ ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਈ, ਜਿਸ ’ਚ ਇਕ ਹੈਰਾਨ ਕਰਨ ਵਾਲਾ ਦ੍ਰਿਸ਼ ਨਜ਼ਰ ਆਉਂਦਾ ਹੈ। ਇਕ ਵਿਅਕਤੀ ਅਚਾਨਕ ਮੁੱਖ ਮੰਤਰੀ ਵੱਲ ਤੇਜ਼ੀ ਨਾਲ ਵਧਦਾ ਹੈ, ਜਿਸ ਕਾਰਨ ਉੱਥੇ ਮੌਜੂਦ ਲੋਕਾਂ ’ਚ ਕੁਝ ਸਮੇਂ ਲਈ ਦਹਿਸ਼ਤ ਫੈਲ ਗਈ।
ਇਹ ਵੀ ਪੜ੍ਹੋ: ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ, ਮਸ਼ੀਨ ਨਾਲ ਗਿਣਨੇ ਪੈਣਗੇ ਪੈਸੇ! ਬਾਬਾ ਵੇਂਗਾ ਨੇ ਕਰ'ਤੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
