ਹਾਦਸੇ ਦੀ ਸ਼ਿਕਾਰ ਹੋਈ CM ਦੇ ਭਤੀਜੇ ਦੀ ਕਾਰ, ਵਾਲ-ਵਾਲ ਬਚਿਆ
Tuesday, Jan 14, 2025 - 04:24 PM (IST)
ਜਸ਼ਪੁਰ- ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਦੇ ਭਤੀਜੇ ਦੀ ਕਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਭਤੀਜਾ ਵਾਲ-ਵਾਲ ਬਚ ਗਿਆ, ਜਦਕਿ ਉਸ ਦੀ ਗੱਡੀ ਦਾ ਡਰਾਈਵਰ ਜ਼ਖਮੀ ਹੋ ਗਿਆ। ਇਸ ਘਟਨਾ ਵਿਚ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਡਰਾਈਵਰ ਨੂੰ ਤੁਰੰਤ ਕਾਂਸਾਬੇਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਬਗੀਆ ਸੀ. ਐੱਮ ਹਾਊਸ ਨੇੜੇ ਪੁਲ ਕੋਲ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਸਾਈਂ ਦਾ ਭਤੀਜਾ ਕਾਰ ਰਾਹੀਂ ਜਾ ਰਿਹਾ ਸੀ। ਇਸ ਦੌਰਾਨ ਸੰਘਣੀ ਧੁੰਦ ਕਾਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਲਾਂਕਿ ਇਹ ਰਾਹਤ ਦੀ ਗੱਲ ਹੈ ਕਿ ਸਾਈਂ ਦਾ ਭਤੀਜਾ ਇਸ ਹਾਦਸੇ ਵਿਚ ਵਾਲ-ਵਾਲ ਬਚ ਗਿਆ।
ਇਸ ਘਟਨਾ ਵਿਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਵਿਚ ਡਰਾਈਵਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਤੋਂ ਬਾਅਦ ਡਰਾਈਵਰ ਨੂੰ ਤੁਰੰਤ ਕਾਂਸਾਬੇਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।