ਬੱਚੀਆਂ ਨਾਲ ਰੇਪ ਦੀਆਂ ਘਟਨਾਵਾਂ ਦੇ ਬਾਅਦ ਮੱਧ ਪ੍ਰਦੇਸ਼ ਦੇ CM ਨੇ ਸੀ.ਜੇ.ਆਈ ਨੂੰ ਲਿਖਿਆ ਪੱਤਰ
Tuesday, Jul 03, 2018 - 04:07 PM (IST)
ਮੱਧ ਪ੍ਰਦੇਸ਼— ਮੱਧ ਪ੍ਰਦੇਸ਼ 'ਚ ਬੱਚੀਆਂ ਨਾਲ ਬਲਾਤਕਾਰ ਦੀਆਂ ਵਧਦੀਆਂ ਵਾਰਦਾਤਾਂ ਦੇ ਬਾਅਦ ਸੀ.ਐਮ ਸ਼ਿਵਰਾਜ ਸਿੰਘ ਚੌਹਾਨ ਨੇ ਚੀਫ ਜਸਟਿਸ ਆਫ ਇੰਡੀਆ ਨੂੰ ਪੱਤਰ ਲਿਖਿਆ ਹੈ। ਮੁੱਖਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਬਲਾਤਕਾਰ ਕੇਸ ਦੀ ਸੁਣਵਾਈ ਲਈ ਫਾਸਟ ਟ੍ਰੈਕ ਕੋਰਟ ਗਠਿਤ ਕਰਕੇ ਜਲਦੀ ਸੁਣਵਾਈ ਦੀ ਅਪੀਲ ਕੀਤੀ ਹੈ।
ਮੁੱਖਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੇਸ਼ ਦੇ ਮੁੱਖ ਜੱਜ ਦੀਪਕ ਮਿਸ਼ਰਾ ਨੂੰ ਪੱਤਰ ਲਿਖਿਆ ਹੈ। ਇਸ 'ਚ ਸੀ.ਐਮ ਨੇ ਬਲਾਤਕਾਰ ਕੇਸ ਦੀ ਸੁਣਵਾਈ ਜਲਦੀ ਕਰਨ ਦੀ ਅਪੀਲ ਕੀਤੀ ਹੈ। ਜਲਦੀ ਸੁਣਵਾਈ ਨਾਲ ਪੀੜਤ ਦੀ ਮਾਨਸਿਕ ਪੀੜਾ ਘੱਟ ਹੁੰਦੀ ਹੈ।
ਸੀ.ਐਮ ਨੇ ਖੱਤ 'ਚ ਬੱਚੀਆਂ ਨੂੰ ਦੁਰਗਾ ਰੂਪ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਦੇ ਬਾਅਦ ਦੇਸ਼ 'ਚ ਨਾਰਾਜ਼ਗੀ ਦਾ ਮਾਹੌਲ ਹੈ। ਮੈਂ ਇਹ ਮੰਨਦਾ ਹਾਂ ਕਿ ਬੱਚੀਆਂ ਦੁਰਗਾ ਰੂਪ ਹੁੰਦੀਆਂ ਹਨ। ਮੱਧ ਪ੍ਰਦੇਸ਼ ਦੇਸ਼ ਦਾ ਪਹਿਲਾ ਅਜਿਹਾ ਰਾਜ ਹੈ, ਜਿਸ ਨੇ 12 ਸਾਲ ਤੋਂ ਘੱਟ ਉਮਰ ਦੀਆਂ ਨਾਬਾਲਗਾਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦਾ ਪ੍ਰਬੰਧ ਕੀਤਾ ਹੈ।
