ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਵਾਰਾਣਸੀ ਪਹੁੰਚੇ ਮੁੱਖ ਮੰਤਰੀ ਯੋਗੀ
Sunday, Dec 05, 2021 - 10:10 PM (IST)
ਵਾਰਾਣਸੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋ ਦਿਨੀਂ ਦੌਰੇ ਤੋਂ ਪਹਿਲਾਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵਾਰਾਣਸੀ ਪਹੁੰਚੇ ਅਤੇ ਸਾਰੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਮੋਦੀ 13 ਦਸੰਬਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਆਉਣ ਵਾਲੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਮੁੱਖ ਮੰਤਰੀ ਯੋਗੀ ਹੈਲੀਕਾਪਟਰ ਰਾਹੀਂ ਬਰੇਕਾ ਪਹੁੰਚੇ ਅਤੇ ਪ੍ਰਧਾਨ ਮੰਤਰੀ ਦੇ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਥੇ ਅਧਿਕਾਰੀਆਂ ਨਾਲ ਬੈਠਕ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਚੌਬੇਪੁਰ ਦੇ ਉਮਰਹਾ ਸਥਿਤ ਮਹਾਮੰਦਰ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਹੁਕਮ ਦਿੱਤੇ।
ਇਹ ਵੀ ਪੜ੍ਹੋ : ਮਿਆਂਮਾਰ 'ਚ ਪ੍ਰਦਰਸ਼ਨਕਾਰੀਆਂ ਦੇ ਮਾਰਚ 'ਚ ਦਾਖਲ ਹੋਇਆ ਫੌਜ ਦਾ ਟਰੱਕ, ਤਿੰਨ ਲੋਕਾਂ ਦੀ ਮੌਤ ਦਾ ਖ਼ਦਸ਼ਾ
ਪ੍ਰਸ਼ਾਸਨ ਨੇ ਦੱਸਿਆ ਕਿ ਇਥੋਂ ਮੁੱਖ ਮੰਤਰੀ ਹੈਲੀਕਾਪਟਰ ਰਾਹੀਂ ਚੌਨਦੌਲੀ ਦੇ ਰਾਮਗੜ੍ਹ ਲਈ ਰਵਾਨਾ ਹੋ ਗਏ। ਉਥੇ ਵੱਖ-ਵੱਖ ਪ੍ਰੋਗਰਾਮਾਂ 'ਚ ਹਿੱਸਾ ਲੈਣ ਤੋਂ ਬਾਅਦ ਮੁੱਖ ਮੰਤਰੀ ਮੁੜ ਵਾਰਾਣਸੀ ਪਹੁੰਚੇ ਅਤੇ ਸ਼੍ਰੀ ਕਾਸ਼ੀ ਵਿਸ਼ਵਨਾਥ ਕੋਰੀਡੋਰ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸਰਕਿਟ ਹਾਊਸ 'ਚ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਵੀ ਕੀਤੀ।
ਇਹ ਵੀ ਪੜ੍ਹੋ : ਦੇਸ਼ 'ਚ ਤੇਜ਼ੀ ਨਾਲ ਵਧ ਰਹੇ ਓਮੀਕ੍ਰੋਨ ਦੇ ਮਾਮਲੇ, ਮਹਾਰਾਸ਼ਟਰ ਤੋਂ ਬਾਅਦ ਹੁਣ ਰਾਜਸਥਾਨ 'ਚ ਮਿਲੇ 9 ਮਾਮਲੇ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।