ਹੋਮ ਕੁਆਰੰਟੀਨ ''ਚ ਭੇਜੇ ਜਾਣਗੇ ਪ੍ਰਵਾਸੀ ਮਜ਼ਦੂਰ, CM ਯੋਗੀ ਨੇ ਦਿੱਤੇ ਆਦੇਸ਼

05/03/2020 5:22:15 PM

ਲਖਨਊ-ਅੱਜ ਦੇਸ਼ ਭਰ 'ਚ ਲਾਕਡਾਊਨ 2.0 ਦੀ ਮਿਆਦ ਖਤਮ ਹੋ ਰਹੀ ਹੈ, ਜਿਸ ਤੋਂ ਬਾਅਦ ਸੋਮਵਾਰ ਭਾਵ 4 ਮਈ ਨੂੰ ਲਾਕਡਾਊਨ ਦੀ ਮਿਆਦ ਵਧ ਕੇ 17 ਮਈ ਤੱਕ ਪਹਿਲਾਂ ਤੋਂ ਹੀ ਕਰ ਦਿੱਤੀ ਗਈ ਹੈ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਅੱਜ ਅਧਿਕਾਰੀਆਂ ਦੇ ਨਾਲ ਸਮੀਖਿਆ ਬੈਠਕ ਕੀਤੀ, ਜਿਸ ਤੋਂ ਬਾਅਦ ਆਦੇਸ਼ ਦਿੰਦੇ ਹੋਏ ਕਿਹਾ ਗਿਆ ਹੈ ਕਿ ਬਾਹਰੋਂ ਆਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਨੂੰ ਹੋਮ ਕੁਆਰੰਟੀਨ ਕੀਤਾ ਜਾਵੇ। 

ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਕਿਹਾ ਹੈ ਕਿ ਵੱਖ-ਵੱਖ ਸੂਬਿਆਂ ਤੋਂ ਲਿਆਂਦੇ ਗਏ ਮਜ਼ਦੂਰਾਂ ਨੂੰ ਕੁਆਰੰਟੀਨ ਸੈਂਟਰ 'ਚ ਸਕ੍ਰੀਨਿੰਗ ਕਰਨ ਤੋਂ ਬਾਅਦ ਰਾਸ਼ਨ ਕਿੱਟ ਦੇ ਕੇ ਉਨ੍ਹਾਂ ਦੇ ਘਰ ਭੇਜ ਦਿੱਤਾ ਜਾਵੇ। ਇਸ ਦੌਰਾਨ ਉਹ ਸਾਰੇ ਹੋਮ ਕੁਆਰੰਟੀਨ ਰਹਿਣਗੇ। ਉਨ੍ਹਾਂ ਨੇ ਨਾਲ ਹੀ ਹੈਲਥ ਕੇਅਰਸ ਟੀਮ ਅਤੇ ਪ੍ਰਸ਼ਾਸਨ ਨੂੰ ਖੁਦ ਦੀ ਕੋਰੋਨਾ ਇਨਫੈਕਸ਼ਨ ਤੋਂ ਬਚਾਅ ਲਈ ਧਿਆਨ ਦੇਣ 'ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੁਆਰੰਟੀਨ ਸੈਂਟਰ 'ਚ ਰਹਿ ਰਹੇ ਲੋਕਾਂ ਨੂੰ ਚੰਗਾ ਭੋਜਨ ਮਿਲਦਾ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਤੀਜੇ ਲਾਕਡਾਊਨ ਦੀ ਮਿਆਦ ਦੌਰਾਨ ਕੇਂਦਰ ਸਰਕਾਰ ਦੁਆਰਾ ਜਾਰੀ ਗਾਈਡਲਾਈਨ ਨੂੰ ਗੰਭੀਰਤਾ ਨਾਲ ਪਾਲਣ ਕਾਰਨਾ ਹੋਵੇਗਾ।

ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਪਹਿਲਾ ਕੋਟਾ 'ਚ ਫਸੇ ਸੂਬੇ ਦੇ ਵਿਦਿਆਰਥੀਆਂ ਨੂੰ ਲਿਆਂਦਾ ਗਿਆ ਤਾਂ ਉਸ ਤੋਂ ਬਾਅਦ ਹਰਿਆਣਾ ਅਤੇ ਦਿੱਲੀ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਲਿਆਂਦਾ ਗਿਆ ਹੈ। ਹੋਰ ਸੂਬਿਆਂ ਤੋਂ ਵੀ ਇਸੇ ਤਰ੍ਹਾਂ ਵਿਦਿਆਰਥੀਆਂ ਅਤੇ ਮਜ਼ਦੂਰਾਂ ਨੂੰ ਲਿਆਉਣ ਦੀ ਪ੍ਰਕਿਰਿਆ ਜਾਰੀ ਰਹੇਗੀ। ਇਸ ਦੇ ਨਾਲ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਲਾਕਡਾਊਨ 3.0 ਦੌਰਾਨ ਸੂਬੇ 'ਚ ਉਦਯੋਗ ਖੁੱਲ੍ਹਣ ਨੂੰ ਲੈ ਕੇ ਵੀ ਵਿਸਥਾਰ ਨਾਲ ਚਰਚਾ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਦੇ ਜਨਧਨ ਖਾਤਾਧਾਰਕ ਤੋਂ ਬੈਂਕ 'ਚ ਭੇਜੇ ਗਏ ਪੈਸਿਆਂ ਦੀ ਨਿਕਾਸੀ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੂਬੇ ਦੇ 16 ਲੱਖ ਕਰਮਚਾਰੀਆਂ ਨੂੰ ਤਨਖਾਹ ਅਤੇ 12 ਲੱਖ ਪੈਂਸ਼ਨਧਾਰਕਾਂ ਨੂੰ ਪੈਂਸ਼ਨ ਦਾ ਭੁਗਤਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।


Iqbalkaur

Content Editor

Related News