ਯੋਗੀ ਨੇ ਰਾਸ਼ਟਰਪਤੀ ਕੋਵਿੰਦ, ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

03/15/2022 11:35:56 AM

ਨਵੀਂ ਦਿੱਲੀ– ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਪ੍ਰਚੰਡ ਜਿੱਤ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੋਮਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਨਾਲ ਹੀ ਉਨ੍ਹਾਂ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨਾਲ ਵੀ ਮੁਲਾਕਾਤ ਕੀਤੀ।

 

ਰਾਸ਼ਟਰਪਤੀ ਦਫ਼ਤਰ ਨੇ ਆਪਣੇ ਅਧਿਕਾਰਿਕ ਟਵਿੱਟਰ ਅਕਾਊਂਟ ’ਤੇ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਅਤੇ ਲਿਖਿਆ ਕਿ ਯੋਗੀ ਆਦਿਤਿਆਨਾਥ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਰਾਸ਼ਟਰਪਤੀ ਭਵਨ ’ਚ ਮੁਲਾਕਾਤ ਕੀਤੀ। ਓਧਰ ਯੋਗੀ ਦੇ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰਿਕ ਟਵਿੱਟਰ ਅਕਾਊਂਟ ’ਤੇ ਅਨੁਰਾਗ ਠਾਕੁਰ ਅਤੇ ਧਰਮਿੰਦਰ ਪ੍ਰਧਾਨ ਦੇ ਨਾਲ ਹੋਈ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ ਗਈ। ਮੁਲਾਕਾਤ ਤੋਂ ਬਾਅਦ ਯੋਗੀ ਨੇ ਟਵੀਟ ਕੀਤਾ, ‘‘ਮਿਹਨਤੀ, ਊਰਜਾਵਾਨ ਅਤੇ ਲੋਕਪ੍ਰਿਯ ਰਾਜਨੇਤਾ, ਕੇਂਦਰੀ ਮੰਤਰੀ ਅਨੁਰਾਗ ਠਾਕੁਰ ਜੀ ਨਾਲ ਅੱਜ ਨਵੀਂ ਦਿੱਲੀ ’ਚ ਸ਼ਿਸ਼ਟਾਚਾਰ ਮੁਲਾਕਾਤ ਹੋਈ। ਨਵੇਂ ‘ਉੱਤਰ ਪ੍ਰਦੇਸ਼’ ਦੇ ਬਹੁਮੁਖੀ ਵਿਕਾਸ ਲਈ ਤੁਹਾਡਾ ਸਹਿਯੋਗ ਸਾਨੂੰ ਲਗਾਤਾਰ ਪ੍ਰਾਪਤ ਹੋ ਰਿਹਾ ਹੈ। ਤੁਹਾਡਾ ਦਿਲ ਤੋਂ ਧੰਨਵਾਦ!’’

 

ਉੱਥੇ ਹੀ ਅਨੁਰਾਗ ਠਾਕੁਰ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਅਤੇ ਇਤਿਹਾਸਕ ਜਿੱਤ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।


Rakesh

Content Editor

Related News