ਹਾਥਰਸ ਘਟਨਾ 'ਤੇ CM ਯੋਗੀ ਦਾ ਬਿਆਨ- ਦੋਸ਼ੀਆਂ ਨੂੰ ਮਿਲੇਗੀ ਸਜ਼ਾ

07/03/2024 2:44:34 PM

ਹਾਥਰਸ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਥਰਸ ਹਾਦਸੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰ ਕੇ ਕਈ ਅਹਿਮ ਗੱਲਾਂ ਕਹੀਆਂ। ਇਸ ਦੌਰਾਨ ਉਨ੍ਹਾਂ ਨੇ ਨਿਆਇਕ ਜਾਂਚ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਮਾਮਲੇ 'ਚ ਜੋ ਵੀ ਦੋਸ਼ੀ ਹੋਵੇਗਾ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਲਈ ਹਾਈ ਕੋਰਟ ਦੇ ਰਿਟਾਇਰਡ ਜੱਜ ਦੇ ਨਿਰਦੇਸ਼ਨ 'ਚ ਇਕ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ, ਜੋ ਮਾਮਲੇ ਦੀ ਜਾਂਚ ਕਰੇਗੀ। ਉਨ੍ਹਾਂ ਨੇ ਘਟਨਾ 'ਚ ਸਾਜਿਸ਼ ਵੱਲ ਇਸ਼ਾਰਾ ਕਰਦੇ ਹੋਏ ਕਿਹਾ,''ਇਹ ਹਾਦਸਾ ਸੀ ਜਾਂ ਕੋਈ ਸਾਜਿਸ਼ ਅਤੇ ਜੇਕਰ ਸਾਜਿਸ਼ ਸੀ ਤਾਂ ਇਸ 'ਚ ਕਿਸ ਦਾ ਹੱਥ ਹੈ... ਇਨ੍ਹਾਂ ਸਾਰੇ ਪਹਿਲੂਆਂ ਨੂੰ ਜਾਣਨ ਲਈ ਅਸੀਂ ਨਿਆਂਇਕ ਜਾਂਚ ਵੀ ਕਰਵਾਵਾਂਗੇ, ਜੋ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਪ੍ਰਧਾਨਗੀ 'ਚ ਕੀਤੀ ਜਾਵੇਗੀ।'' ਯੋਗੀ ਨੇ ਕਿਹਾ ਕਿ ਇਸ ਹਾਦਸੇ 'ਚ 121 ਲੋਕਾਂ ਦੀ ਦੁਖ਼ਦ ਮੌਤ ਹੋਈ ਹੈ। ਯੂ.ਪੀ. ਦੇ ਨਾਲ-ਨਾਲ ਹਰਿਆਣਾ, ਰਾਜਸਥਨਾ ਅਤੇ ਮੱਧ ਪ੍ਰਦੇਸ਼ ਦੇ ਲੋਕ ਵੀ ਇਸ ਪ੍ਰੋਗਰਾਮ 'ਚ ਸ਼ਾਮਲ ਸਨ। ਯੂ.ਪੀ. ਦੇ 16 ਜ਼ਿਲ੍ਹਿਆਂ ਦੇ ਲੋਕਾਂ ਦੀ ਇਸ ਹਾਦਸੇ 'ਚ ਮੌਤ ਹੋਈ ਹੈ। ਇਸ ਤਰ੍ਹਾਂ ਦੇ ਆਯੋਜਨ 'ਚ ਸੇਵਾਦਾਰ ਪ੍ਰਸ਼ਾਸਨ ਨੂੰ ਆਉਣ ਨਹੀਂ ਦਿੰਦੇ।

ਇਹ ਵੀ ਪੜ੍ਹੋ : ਜਿਸ ਬਾਬਾ ਦੇ ਸਤਿਸੰਗ 'ਚ 122 ਮੌਤਾਂ, ਕੌਣ ਹੈ ਉਹ? ਖੁਦ ਦੀ ਪ੍ਰਾਇਵੇਟ ਆਰਮੀ, ਵੱਖਰਾ ਹੈ ਟਸ਼ਨ

ਸੀ.ਐੱਮ. ਯੋਗੀ ਨੇ ਦੱਸਿਆ ਕਿ ਆਗਰਾ ਜ਼ੋਨ ਦੇ ਏ.ਡੀ.ਜੀ. ਦੀ ਪ੍ਰਧਾਨਗੀ 'ਚ ਐੱਸ.ਆਈ.ਟੀ. ਗਠਿਤ ਕੀਤੀ ਗਈ ਹੈ। ਇਹ ਜਾਂਚ ਪਾਰਦਰਸ਼ੀ ਤਰੀਕੇ ਨਾਲ ਹੋਣੀ ਚਾਹੀਦੀ ਹੈ। ਹਾਦਸੇ ਦੇ ਕਾਰਨਾਂ, ਹਾਦਸੇ ਦੇ ਜ਼ਿੰਮੇਵਾਰਾਂ ਲਈ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਮਾਮਲੇ ਦੀ ਨਿਆਇਕ ਜਾਂਚ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ,''ਇਸ 'ਚ ਪ੍ਰਸ਼ਾਸਨ ਅਤੇ ਪੁਲਸ ਦੇ ਸੇਵਾਮੁਕਤ ਅਧਿਕਾਰੀਆਂ ਨੂੰ ਰੱਖ ਕੇ ਘਟਨਾ ਦੀ ਤਹਿ 'ਚ ਜਾਵਾਂਗੇ ਅਤੇ ਜੋ ਵੀ ਇਸ ਲਈ ਦੋਸ਼ੀ ਹੋਵੇਗਾ ਉਨ੍ਹਾਂ ਸਾਰਿਆਂ ਨੂੰ ਸਜ਼ਾ ਦਿੱਤੀ ਜਾਵੇਗੀ।'' ਯੋਗੀ ਨੇ ਕਿਹਾ,''ਇਸ ਤਰ੍ਹਾਂ ਦੀ ਘਟਨਾ ਮੁੜ ਨਾ ਹੋਵੇ, ਇਸ ਲਈ ਮਾਨਕ ਸੰਚਾਲਨ ਪ੍ਰਕਿਰਿਆ (ਐੱਸਓਪੀ) ਤਿਆਰ ਕੀਤੀ ਜਾਵੇਗੀ ਤਾਂ ਕਿ ਭਵਿੱਖ 'ਚ ਹੋਣ ਵਾਲੇ ਇਸੇ ਤਰ੍ਹਾਂ ਦੇ ਕਿਸੇ ਵੀ ਵੱਡੇ ਆਯੋਜਨ 'ਚ ਇਸ ਨੂੰ ਲਾਗੂ ਕੀਤਾ ਜਾ ਸਕੇ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਯਕੀਨੀ ਕੀਤਾ ਜਾਵੇਗਾ।'' ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੀ.ਐੱਮ. ਯੋਗੀ ਨੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਹਾਥਰਸ ਜ਼ਿਲ੍ਹਾ ਹਸਪਤਾਲ ਪਹੁੰਚੇ। ਹਾਥਰਸ ਦੇ ਸਿਕੰਦਰਾਰਾਊ ਖੇਤਰ 'ਚ ਮੰਗਲਵਾਰ ਨੂੰ ਇਕ ਸਤਿਸੰਗ ਦੌਰਾਨ ਭੱਜ-ਦੌੜ 'ਚ 121 ਲੋਕ ਮਾਰੇ ਗਏ ਸਨ। ਸੀ.ਐੱਮ. ਯੋਗੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਮਦਦ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ ਸੀ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


DIsha

Content Editor

Related News