ਸਾਬਕਾ ਪ੍ਰਧਾਨਮੰਤਰੀ ਅਟਲ ਬਿਹਾਰੀ ਨੂੰ ਮਿਲਣ ਪੁੱਜੇ ਸੀ.ਐਮ ਯੋਗੀ

Wednesday, Jun 13, 2018 - 05:35 PM (IST)

ਸਾਬਕਾ ਪ੍ਰਧਾਨਮੰਤਰੀ ਅਟਲ ਬਿਹਾਰੀ ਨੂੰ ਮਿਲਣ ਪੁੱਜੇ ਸੀ.ਐਮ ਯੋਗੀ

ਨਵੀਂ ਦਿੱਲੀ—ਸਾਬਕਾ ਪ੍ਰਧਾਨਮੰਤਰੀ ਅਟਲ ਬਿਹਾਰੀ ਵਾਜਪਈ ਨੂੰ ਮਿਲਣ ਉਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿਤਿਆਨਾਥ ਦਿੱਲੀ ਏਮਜ਼ ਪੁੱਜੇ ਹਨ। ਸਾਬਕਾ ਪ੍ਰਧਾਨਮੰਤਰੀ ਅਟਲ ਬਿਹਾਰੀ ਨੂੰ ਕਿਡਨੀ ਸੰਬੰਧੀ ਬੀਮਾਰੀਆਂ ਕਾਰਨ ਸੋਮਵਾਰ ਨੂੰ ਏਮਜ਼ 'ਚ ਭਰਤੀ ਕਰਵਾਇਆ ਗਿਆ ਸੀ। ਸਾਬਕਾ ਪ੍ਰਧਾਨਮੰਤਰੀ ਅਟਲ ਬਿਹਾਰੀ ਨੂੰ ਮਿਲਣ ਏਮਜ਼ ਪੀ.ਐਮ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਬੀ.ਜੇ.ਪੀ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਜਾ ਚੁੱਕੇ ਹਨ।

 


Related News