CM ਯੋਗੀ ਨੇ ਦਿੱਤੀਆਂ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ, ਅਯੁੱਧਿਆ ''ਚ ਰਾਮਲੱਲਾ ਦੇ ਕੀਤੇ ਦਰਸ਼ਨ
Sunday, Nov 12, 2023 - 01:29 PM (IST)
ਲਖਨਊ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਐਤਵਾਰ ਨੂੰ ਦੀਵਾਲੀ ਦੀ ਪ੍ਰਦੇਸ਼ ਵਾਸੀਆਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਪਾਵਨ ਤਿਉਹਾਰ ਸਾਰਿਆਂ ਦੀ ਜ਼ਿੰਦਗੀ ਵਿਚ ਸੁੱਖ, ਤਰੱਕੀ, ਸੌਭਾਗ ਅਤੇ ਸਿਹਤਮੰਦ ਨਾਲ ਭਰ ਦੇਵੇ।
ਇਹ ਵੀ ਪੜ੍ਹੋ- PM ਮੋਦੀ ਦੀ ਅਪੀਲ ਦਾ ਲੋਕਾਂ 'ਤੇ ਹੋ ਰਿਹੈ ਅਸਰ, ਭਾਰਤੀ ਉਤਪਾਦਾਂ ਨੂੰ ਪਸੰਦ ਕਰ ਰਹੇ ਲੋਕ
ਮੁੱਖ ਮੰਤਰੀ ਐਤਵਾਰ ਨੂੰ ਅਯੁੱਧਿਆ ਦੇ ਸ਼੍ਰੀ ਹਨੂੰਮਾਨਗੜ੍ਹੀ ਪਹੁੰਚੇ, ਦਰਸ਼ਨ ਕੀਤੇ ਅਤੇ ਪੂਜਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸ਼੍ਰੀ ਰਾਮ ਦੇ ਜਨਮ ਸਥਾਨ 'ਤੇ ਪਹੁੰਚ ਕੇ ਭਗਵਾਨ ਰਾਮਲੱਲਾ ਦੇ ਦਰਸ਼ਨ ਅਤੇ ਪੂਜਾ ਕੀਤੀ ਅਤੇ ਲੋਕਾਂ ਦੀ ਖੁਸ਼ਹਾਲੀ ਅਤੇ ਸਿਹਤਯਾਬੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਯੋਗੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਕੀਤਾ ਭਗਵਾਨ ਸ਼੍ਰੀ ਰਾਮ ਅਤੇ ਮਾਤਾ ਜਾਨਕੀ ਦੇ ਆਸ਼ੀਰਵਾਦ ਨਾਲ ਇਹ ਪਵਿੱਤਰ ਤਿਉਹਾਰ ਤੁਹਾਡੇ ਜੀਵਨ ਨੂੰ ਖੁਸ਼ਹਾਲੀ, ਚੰਗੀ ਕਿਸਮਤ ਅਤੇ ਸਿਹਤਮੰਦ ਨਾਲ ਭਰ ਦੇਵੇ। ਜੈ ਸ਼੍ਰੀ ਰਾਮ।''
ਇਸ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ਼੍ਰੀ ਰਾਮ ਜਨਮ ਭੂਮੀ 'ਤੇ ਪਹੁੰਚ ਕੇ ਭਗਵਾਨ ਰਾਮ ਲੱਲਾ ਦੀ ਪੂਜਾ ਕੀਤੀ ਅਤੇ ਲੋਕਾਂ ਦੀ ਖੁਸ਼ਹਾਲੀ ਅਤੇ ਸਿਹਤ ਲਈ ਪ੍ਰਾਰਥਨਾ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਸੰਤਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ 90 ਦੇ ਦਹਾਕੇ ਵਿਚ ਇੱਥੇ ਕਰਫਿਊ ਲਗਾਇਆ ਜਾਂਦਾ ਸੀ ਪਰ ਹੁਣ ਦੁਨੀਆ ਅਯੁੱਧਿਆ ਵੱਲ ਆਕਰਸ਼ਿਤ ਹੋ ਰਹੀ ਹੈ।
ਇਹ ਵੀ ਪੜ੍ਹੋ- ਦੀਵਾਲੀ 'ਤੇ ਅਯੁੱਧਿਆ 'ਚ ਬਣਿਆ ਵਿਸ਼ਵ ਰਿਕਾਰਡ, ਲੱਖਾਂ ਦੀਵਿਆਂ ਨਾਲ ਰੁਸ਼ਨਾਈ ਰਾਮ ਨਗਰੀ, ਵੇਖੋ ਤਸਵੀਰਾਂ