ਦਿੱਲੀ-NCR ''ਚ ਘਟੀਆਂ CNG ਦੀਆਂ ਕੀਮਤਾਂ, ਜਾਣੋ ਨਵੇਂ ਰੇਟ

04/09/2023 3:41:47 AM

ਨਵੀਂ ਦਿੱਲੀ : ਹਰ ਪਾਸਿਓਂ ਮਹਿੰਗਾਈ ਦੀ ਮਾਰ ਝੱਲ ਰਹੇ ਦਿੱਲੀ-ਐੱਨਸੀਆਰ ਦੇ ਲੋਕਾਂ ਲਈ ਸ਼ਨੀਵਾਰ ਸ਼ਾਮ ਨੂੰ ਵੱਡਾ ਐਲਾਨ ਕੀਤਾ ਗਿਆ, ਜਿਸ ਤਹਿਤ ਸੀਐੱਨਜੀ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਇੰਦਰਪ੍ਰਸਥ ਗੈਸ ਲਿਮਟਿਡ (IGL) ਨੇ CNG ਦੀਆਂ ਕੀਮਤਾਂ ਘਟਾਉਣ ਦਾ ਐਲਾਨ ਕੀਤਾ ਹੈ। IGL ਨੇ 9 ਅਪ੍ਰੈਲ ਤੋਂ CNG ਦੀਆਂ ਕੀਮਤਾਂ ਘਟਾਈਆਂ ਹਨ। ਹੁਣ ਦਿੱਲੀ ਵਿੱਚ ਸੀਐੱਨਜੀ 73.59 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ, ਜਦੋਂ ਕਿ ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ 'ਚ 77.20 ਰੁਪਏ ਪ੍ਰਤੀ ਕਿਲੋ ਤੇ ਗੁਰੂਗ੍ਰਾਮ 'ਚ 82.62 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।

ਇਹ ਵੀ ਪੜ੍ਹੋ : ਥਾਈਲੈਂਡ 'ਚ ਗੋਲ਼ੀਬਾਰੀ, 4 ਲੋਕਾਂ ਦੀ ਮੌਤ, ਸ਼ੱਕੀ ਹਮਲਾਵਰ ਫਰਾਰ

ਕੇਂਦਰ ਸਰਕਾਰ ਘਰੇਲੂ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਨਵਾਂ ਫਾਰਮੂਲਾ ਲੈ ਕੇ ਆਈ ਹੈ, ਜਿਸ ਤਹਿਤ ਹੁਣ ਦਿੱਲੀ-ਐੱਨਸੀਆਰ ਦੀ ਰਸੋਈ ਵਿੱਚ ਖਾਣਾ ਬਣਾਉਣਾ ਸਸਤਾ ਹੋ ਗਿਆ ਹੈ। ਇੰਦਰਪ੍ਰਸਥ ਗੈਸ ਲਿਮਟਿਡ ਤੋਂ ਪਹਿਲਾਂ ਅਡਾਨੀ ਸਮੂਹ ਨੇ ਸੀਐੱਨਜੀ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕੀਤੀ ਹੈ। ਅਡਾਨੀ ਗਰੁੱਪ ਨੇ ਸੀਐੱਨਜੀ ਦੀ ਕੀਮਤ 8.13 ਰੁਪਏ ਪ੍ਰਤੀ ਕਿਲੋ ਘਟਾਈ ਹੈ।

ਇਹ ਵੀ ਪੜ੍ਹੋ : ਅਜਬ-ਗਜ਼ਬ : 90 ਮਿੰਟ ’ਚ ਖਤਮ ਕਰਨਾ ਹੋਵੇਗਾ ਪੂਰਾ ਖਾਣਾ, ਨਹੀਂ ਤਾਂ ਰੈਸਟੋਰੈਂਟ 'ਚੋਂ ਕੱਢ ਦਿੱਤਾ ਜਾਵੇਗਾ ਬਾਹਰ!

ਦੱਸ ਦੇਈਏ ਕਿ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀਰਵਾਰ ਨੂੰ ਕਿਹਾ ਸੀ ਕਿ ਘਰੇਲੂ ਕੁਦਰਤੀ ਗੈਸ ਦੀ ਕੀਮਤ ਨੂੰ ਹੁਣ ਅੰਤਰਰਾਸ਼ਟਰੀ ਹੱਬ ਗੈਸ ਦੀ ਬਜਾਏ ਦਰਾਮਦ ਕੀਤੇ ਕੱਚੇ ਤੇਲ ਨਾਲ ਜੋੜ ਦਿੱਤਾ ਗਿਆ ਹੈ, ਜਿਸ ਕਾਰਨ ਹੁਣ ਗੈਸ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲੇਗਾ। ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਦੀ ਗੱਲ ਕਰੀਏ ਤਾਂ ਇੱਥੇ ਸੀਐੱਨਜੀ ਦੀ ਕੀਮਤ ਵਿੱਚ 8 ਰੁਪਏ ਪ੍ਰਤੀ ਕਿਲੋ ਦੀ ਕਟੌਤੀ ਕੀਤੀ ਗਈ ਹੈ। ਦੂਜੇ ਪਾਸੇ ਪੀਐੱਨਜੀ ਦੇ ਰੇਟ ਵਿੱਚ 5 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh