ਤੜਕਸਾਰ ਵਾਪਰਿਆ ਵੱਡਾ ਹਾਦਸਾ; ਦਰਜਨਾਂ ਗੱਡੀਆਂ ਨੂੰ ਲੱਗੀ ਅੱਗ, 5 ਲੋਕ ਜ਼ਿੰਦਾ ਸੜੇ
Friday, Dec 20, 2024 - 09:57 AM (IST)
ਜੈਪੁਰ- ਰਾਜਧਾਨੀ ਜੈਪੁਰ ਵਿਚ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਤੜਕਸਾਰ ਇਕ ਵੱਡਾ ਹਾਦਸਾ ਵਾਪਰ ਗਿਆ। ਜੈਪੁਰ-ਅਜਮੇਰ ਕੌਮੀ ਹਾਈਵੇਅ 'ਤੇ ਇਕ ਭਿਆਨਕ ਹਾਦਸੇ 'ਚ CNG ਟਰੱਕ ਦੇ ਇਕ ਟਰੱਕ ਦੀ ਟੱਕਰ ਕਾਰਨ ਬੱਸ ਸਮੇਤ ਕਈ ਵਾਹਨਾਂ 'ਚ ਅੱਗ ਲੱਗਣ ਕਾਰਨ ਘੱਟੋ-ਘੱਟ 5 ਲੋਕ ਜ਼ਿੰਦਾ ਸੜ ਗਏ ਅਤੇ ਲੱਗਭਗ 40 ਹੋਰ ਜ਼ਖ਼ਮੀ ਹੋ ਗਏ। ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਹਾਦਸੇ ਤੋਂ ਬਾਅਦ ਇਲਾਕੇ ਦਾ ਮਾਹੌਲ ਡਰਾਉਣਾ ਬਣ ਗਿਆ ਹੈ। ਘਟਨਾ ਵਾਲੀ ਥਾਂ 'ਤੇ ਕਈ ਵਾਹਨ ਮੌਜੂਦ ਹਨ, ਜੋ ਅੱਗ ਲੱਗਣ ਤੋਂ ਬਾਅਦ ਪੂਰੀ ਤਰ੍ਹਾਂ ਸੜ ਗਏ ਹਨ। ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 20 ਤੋਂ ਵੱਧ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ- ਡੱਲੇਵਾਲ ਨੂੰ ਕਰਾਓ ਹਸਪਤਾਲ 'ਚ ਦਾਖ਼ਲ, ਸੁਪਰੀਮ ਕੋਰਟ ਦਾ ਹੁਕਮ
ਪੁਲਸ ਮੁਤਾਬਕ ਇਹ ਹਾਦਸਾ ਅਜਮੇਰ ਰੋਡ 'ਤੇ ਭਾਂਕਰੋਟਾ ਇਲਾਕੇ ਨੇੜੇ ਜੈਪੁਰ-ਅਜਮੇਰ ਕੌਮੀ ਹਾਈਵੇਅ 'ਤੇ ਵਾਪਰਿਆ। ਇੱਥੇ CNG ਨਾਲ ਭਰੇ ਇਕ ਗੈਸ ਟੈਂਕਰ ਵਿਚ ਅਚਾਨਕ ਧਮਾਕਾ ਹੋ ਗਿਆ ਅਤੇ ਅੱਗ ਲੱਗ ਗਈ। ਇਸ ਤੋਂ ਪਹਿਲਾਂ ਕਿ ਕੋਈ ਕੁਝ ਸਮਝ ਪਾਉਂਦਾ ਅੱਗ ਨੇ ਟੈਂਕਰ ਦੇ ਆਲੇ-ਦੁਆਲੇ ਖੜ੍ਹੀਆਂ 15-20 ਗੱਡੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿੱਥੇ ਇਹ ਹਾਦਸਾ ਵਾਪਰਿਆ ਉਸ ਦੇ ਬਿਲਕੁਲ ਨੇੜੇ ਹੀ ਇੱਕ ਪੈਟਰੋਲ ਪੰਪ ਸੀ। ਖੁਸ਼ਕਿਸਮਤੀ ਰਹੀ ਕਿ ਅੱਗ ਉੱਥੇ ਨਹੀਂ ਪਹੁੰਚੀ।
ਇਹ ਵੀ ਪੜ੍ਹੋ- 'ਮੈਂ ਜ਼ਿੰਦਾ ਹਾਂ' ਦੇ ਸਬੂਤ ਲੈ ਕੇ ਘੁੰਮ ਰਿਹੈ ਬਜ਼ੁਰਗ, ਜਾਣੋ ਪੂਰਾ ਮਾਮਲਾ
ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਸਵਾਮੀ ਮਾਨ ਸਿੰਘ ਹਸਪਤਾਲ ਲਿਜਾਇਆ ਗਿਆ। ਇਕ ਡਾਕਟਰ ਮੁਤਾਬਕ ਅੱਗ ਵਿਚ ਝੁਲਸੇ 24 ਤੋਂ ਵੱਧ ਲੋਕਾਂ ਨੂੰ ICU ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਣ 'ਤੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਵੀ ਹਸਪਤਾਲ ਪਹੁੰਚੇ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕਰਦੇ ਹੋਏ ਕਿਹਾ, ''ਜੈਪੁਰ-ਅਜਮੇਰ ਕੌਮੀ ਹਾਈਵੇਅ 'ਤੇ ਗੈਸ ਟੈਂਕਰ ਨੂੰ ਅੱਗ ਲੱਗਣ ਦੀ ਘਟਨਾ 'ਚ ਨਾਗਰਿਕਾਂ ਦੇ ਮਾਰੇ ਜਾਣ ਦੀ ਦੁਖਦਾਈ ਖਬਰ ਸੁਣ ਕੇ ਮੈਂ ਬਹੁਤ ਦੁਖੀ ਹਾਂ।
ਇਹ ਵੀ ਪੜ੍ਹੋ- ਹੁਣ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8