ਕੋਚਿੰਗ ਸੈਂਟਰ ਹਾਦਸਾ: ਉਪ ਰਾਜਪਾਲ ਵੱਲੋਂ ਪੀੜਤਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ

Tuesday, Jul 30, 2024 - 04:57 AM (IST)

ਨਵੀਂ ਦਿੱਲੀ — ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਸੋਮਵਾਰ ਨੂੰ ਸਿਵਲ ਸਰਵਿਸਿਜ਼ ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਉਮੀਦਵਾਰਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ, ਜੋ ਇੱਥੋਂ ਦੇ ਪੁਰਾਣੇ ਰਾਜੇਂਦਰ ਨਗਰ 'ਚ ਇਕ ਕੋਚਿੰਗ ਸੈਂਟਰ ਦੇ 'ਬੇਸਮੈਂਟ' 'ਚ ਮ੍ਰਿਤਕ ਪਾਏ ਗਏ ਸਨ ਪਾਣੀ ਨਾਲ ਭਰ ਜਾਣ ਕਾਰਨ ਮੌਤ ਹੋ ਗਈ।

ਰਾਜ ਨਿਵਾਸ ਵੱਲੋਂ ਜਾਰੀ ਬਿਆਨ ਅਨੁਸਾਰ ਉਪ ਰਾਜਪਾਲ ਨੇ ਇਸ ਦੁਖਦਾਈ ਘਟਨਾ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਫਾਇਰ ਸਰਵਿਸ (ਡੀਐਫਐਸ), ਪੁਲਸ ਅਤੇ ਦਿੱਲੀ ਨਗਰ ਨਿਗਮ (ਐਮਸੀਡੀ) ਦੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ 24 ਘੰਟਿਆਂ ਦੇ ਅੰਦਰ ਕਾਰਵਾਈ ਦਾ ਭਰੋਸਾ ਵੀ ਦਿੱਤਾ। ਬਿਆਨ ਵਿੱਚ ਕਿਹਾ ਗਿਆ ਹੈ ਕਿ ਹਰ ਪੀੜਤ ਦੇ ਪਰਿਵਾਰਕ ਮੈਂਬਰਾਂ ਲਈ 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਸਾਲ ਦੇ ਸ਼ੁਰੂ ਵਿੱਚ ਮੁਖਰਜੀ ਨਗਰ ਵਿੱਚ ਇੱਕ ਕੋਚਿੰਗ ਸੈਂਟਰ ਵਿੱਚ ਅੱਗ ਲੱਗਣ ਦੀ ਘਟਨਾ ਦੇ ਮੱਦੇਨਜ਼ਰ ਦਿੱਲੀ ਹਾਈ ਕੋਰਟ ਦੇ ਆਦੇਸ਼ਾਂ ਤਹਿਤ ਬਣਾਈ ਗਈ MCD ਅਤੇ DFS ਦੀ ਇੱਕ ਸਾਂਝੀ ਟਾਸਕ ਫੋਰਸ ਰਾਜੇਂਦਰ ਨਗਰ ਖੇਤਰ ਦੀਆਂ ਸਾਰੀਆਂ ਇਮਾਰਤਾਂ ਦਾ ਵੀ ਸਰਵੇਖਣ ਕਰੇਗੀ। ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਸਾਰੇ 'ਬੇਸਮੈਂਟਾਂ' ਅਤੇ ਹੋਰ ਗੈਰ-ਕਾਨੂੰਨੀ ਢਾਂਚੇ ਨੂੰ ਸੀਲ ਕਰ ਦੇਵੇਗਾ, ਜੋ ਬਿਲਡਿੰਗ ਉਪ-ਨਿਯਮਾਂ, ਦਿੱਲੀ ਦੇ ਮਾਸਟਰ ਪਲਾਨ (MPD) 2021 ਅਤੇ ਅੱਗ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਦੇ ਹਨ।

 


Inder Prajapati

Content Editor

Related News